Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ’ਤੇ ਰੋਕ ਲਾਈ

ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 13 Jul 2026

Last updated on: Jul 14, 2026, 10:03 IST

ਸੂਬੇ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਸਖ਼ਤ ਰੈਗੂਲੇਟਰੀ ਢਾਂਚੇ ਅਧੀਨ ਲਿਆਂਦਾ ਹੈ।

ਇਹ ਆਰਡੀਨੈਂਸ ਸਲਾਨਾ ਫੀਸ ਵਾਧੇ ਨੂੰ 5 ਫੀਸਦ 'ਤੇ ਸੀਮਤ ਕਰਦਾ ਹੈ, ਉਨ੍ਹਾਂ ਮਾਮਲਿਆਂ ਵਿੱਚ ਫੀਸਦ ਰੀਫੰਡ ਲਾਜ਼ਮੀ ਕਰਦਾ ਹੈ ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਫੀਸਾਂ ਦਾ ਵਾਧਾ 15 ਫੀਸਦ ਤੋਂ ਵੱਧ ਹੋਇਆ ਹੈ, ਟ੍ਰਾਂਸਪੋਰਟ ਅਤੇ ਬਿਲਡਿੰਗ ਫੀਸਾਂ ਸਮੇਤ ਸਾਰੇ ਚਾਰਜਿਜ਼ ਨੂੰ ਟਿਊਸ਼ਨ ਫੀਸ ਦਾ ਹਿੱਸਾ ਮੰਨਦਾ ਹੈ, ਅਤੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਮਾਨਤਾ ਰੱਦ ਕਰਨ ਸਮੇਤ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਦਾ ਹੈ।

ਇਸ ਗੱਲ ਨੂੰ ਦੁਹਰਾਉਂਦਿਆਂ ਕਿ ਸਿੱਖਿਆ ਨੂੰ ਵਪਾਰ ਬਣਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਰੈਗੂਲੇਟਰੀ ਕਮੇਟੀਆਂ ਫੀਸਾਂ ਦੇ ਵਾਧੇ ਦੀ ਬਾਰੀਕੀ ਨਾਲ ਜਾਂਚ ਕਰਨਗੀਆਂ, ਜਦੋਂ ਕਿ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਨਿਰਧਾਰਤ ਪੋਰਟਲ 'ਤੇ ਪਿਛਲੇ ਚਾਰ ਸਾਲਾਂ ਵਿੱਚ ਫੀਸਾਂ 'ਚ ਕੀਤੇ ਗਏ ਵਾਧੇ ਦਾ ਰਿਕਾਰਡ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਵੱਲੋਂ ਲਿਆਂਦੇ ਗਏ ਇਸ ਆਰਡੀਨੈਂਸ ਨੂੰ ਆਪਣੀ ਪ੍ਰਵਾਨਗੀ ਦੇਣ ਲਈ ਰਾਜਪਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਅੱਜ ਤੋਂ ਹੀ ਲਾਗੂ ਹੋ ਗਿਆ ਹੈ। "ਅੱਜ ਤੋਂ ਹਰ ਪ੍ਰਾਈਵੇਟ ਵਿਦਿਅਕ ਸੰਸਥਾ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਇਕੱਠੀ ਕੀਤੀ ਗਈ ਫੀਸ ਦਾ ਪੂਰਾ ਵੇਰਵਾ 10 ਦਿਨਾਂ ਦੇ ਅੰਦਰ ਪੋਰਟਲ 'ਤੇ ਅਪਲੋਡ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਜਿਵੇਂ ਹੀ ਇਹ ਮਿਆਦ ਖ਼ਤਮ ਹੋਵੇਗੀ, ਜੇਕਰ ਕੋਈ ਸੰਸਥਾ ਵਿਦਿਆਰਥੀਆਂ ਤੋਂ ਵਾਧੂ ਫੀਸ ਵਸੂਲਣ ਵਿੱਚ ਸ਼ਾਮਲ ਪਾਈ ਗਈ ਤਾਂ ਉਸ ਨੂੰ ਵਸੂਲੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ 'ਤੇ ਬੇਲੋੜੀਆਂ ਫੀਸਾਂ ਥੋਪਣ ਦੀ ਖੁੱਲ੍ਹ ਦਿੱਤੀ ਹੋਈ ਸੀ, ਜਿਸ ਨਾਲ ਸਿੱਖਿਆ ਪ੍ਰਣਾਲੀ ਨੂੰ ਭਾਰੀ ਨੁਕਸਾਨ ਪਹੁੰਚਿਆ।

ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਵੱਖ-ਵੱਖ ਖਾਤਿਆਂ ਰਾਹੀਂ ਫੀਸਾਂ ਇਕੱਠੀਆਂ ਕਰਕੇ ਸਿੱਖਿਆ ਦੇ ਨਾਂ 'ਤੇ ਮੁਨਾਫਾ ਨਹੀਂ ਕਮਾ ਸਕਦੀਆਂ। ਉਨ੍ਹਾਂ ਕਿਹਾ, "ਇਨ੍ਹਾਂ ਸੰਸਥਾਵਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਇਕੱਠੀ ਕੀਤੀ ਗਈ ਅਸਲ ਫੀਸ ਦਾ ਪਤਾ ਲਾਉਣ ਲਈ ਇੱਕ ਫੋਰੈਂਸਿਕ ਆਡਿਟ ਕਰਵਾਇਆ ਜਾਵੇਗਾ।

ਪ੍ਰਾਈਵੇਟ ਅਨ-ਏਡਿਡ ਸਕੂਲਾਂ ਵੱਲੋਂ ਫੀਸਾਂ 'ਚ ਮਨਮਰਜ਼ੀ ਨਾਲ ਕੀਤੇ ਜਾਣ ਵਾਲੇ ਵਾਧੇ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਲਈ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਡ) ਆਰਡੀਨੈਂਸ, 2026’ ਨੋਟੀਫਾਈ ਕੀਤਾ ਹੈ।" ਆਰਡੀਨੈਂਸ ਦੇ ਮੁੱਖ ਉਪਬੰਧਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਲਾਨਾ ਫੀਸ ਵਾਧੇ ਦੀ ਸੀਮਾ 5 ਫੀਸਦ ਤੈਅ ਕੀਤੀ ਗਈ ਹੈ ਅਤੇ ਇਸ ਸੀਮਾ ਤੋਂ ਵੱਧ ਵਾਧਾ ਕਰਨ ਲਈ ਰੈਗੂਲੇਟਰੀ ਅਥਾਰਟੀ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਹੋਵੇਗੀ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰਾਈਵੇਟ ਸਕੂਲਾਂ ਨੇ ਪਿਛਲੇ 3 ਸਾਲਾਂ ਦੌਰਾਨ ਕੁੱਲ ਮਿਲਾ ਕੇ ਆਪਣੀਆਂ ਫੀਸਾਂ ਵਿੱਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਨੀ ਹੋਵੇਗੀ। ਇਹ ਫੈਸਲਾ ਜਿੱਥੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯੰਤਰਿਤ ਕਰੇਗਾ ਉਥੇ ਹੀ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਲਾਗੂ ਕਰਕੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਾਜਾਇਜ਼ ਵਿੱਤੀ ਬੋਝ ਤੋਂ ਬਚਾਏਗਾ।

ਇਸ ਕਦਮ ਨੂੰ ਇੱਕ ਇਤਿਹਾਸਕ ਸੁਧਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਨੱਥ ਪਾਉਣ ਅਤੇ ਇਹ ਯਕੀਨੀ ਬਣਾਉਣ ਲਈ ਇੱਕ ਨਿਰਣਾਇਕ ਕਦਮ ਹੈ ਕਿ ਪ੍ਰਾਈਵੇਟ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਕੰਮ ਕਰਨ। ਉਨ੍ਹਾਂ ਕਿਹਾ, ''ਸਿੱਖਿਆ ਇੱਕ ਨੇਕ ਅਤੇ ਪਵਿੱਤਰ ਕਾਰਜ ਹੈ।

ਇਹ ਇੱਕ ਜਨਤਕ ਭਲਾਈ ਦਾ ਸਾਧਨ ਹੈ, ਨਾ ਕਿ ਮੁਨਾਫੇ ਲਈ ਵਰਤਿਆ ਜਾਣ ਵਾਲਾ ਕੋਈ ਵਪਾਰਕ ਅਦਾਰਾ। ਪੰਜਾਬ ਦੇ ਹਰ ਵਿਦਿਆਰਥੀ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਸਾਡੀ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਹੈ।” ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਭਰ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਹ ਆਰਡੀਨੈਂਸ ਖਾਸ ਕਰਕੇ ਉਨ੍ਹਾਂ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਤਿਆਰ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਇਹ ਆਰਡੀਨੈਂਸ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਫੀਸਾਂ ਵਿੱਚ ਮਨਮਾਨੇ ਵਾਧੇ ਵਿਰੁੱਧ ਮਜ਼ਬੂਤ ਸੁਰੱਖਿਆ ਪ੍ਰਦਾਨ ਕਰਦਾ ਹੈ। ਸਾਡੀ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਸਿੱਖਿਆ ਖੇਤਰ ਵਿੱਚ ਕੇਰਲ ਤੋਂ ਵੀ ਅੱਗੇ ਨਿਕਲ ਗਿਆ ਹੈ।”

ਇਸ ਨਿਯਮ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਰਡੀਨੈਂਸ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਜੁਰਮਾਨੇ ਸ਼ਾਮਲ ਕੀਤੇ ਗਏ ਹਨ। “ਆਰਡੀਨੈਂਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਪਹਿਲੀ ਉਲੰਘਣਾ ਲਈ 50,000 ਰੁਪਏ ਅਤੇ ਦੂਜੀ ਉਲੰਘਣਾ ਲਈ 1 ਲੱਖ ਰੁਪਏ ਜੁਰਮਾਨਾ ਦੇਣਾ ਪਵੇਗਾ। ਤੀਜੀ ਵਾਰ ਉਲੰਘਣਾ ਕਰਨ 'ਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹੋਰ ਸਖ਼ਤ ਕਾਰਵਾਈ ਦੇ ਨਾਲ-ਨਾਲ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।''

ਉਨ੍ਹਾਂ ਅੱਗੇ ਸਪੱਸ਼ਟ ਕੀਤਾ ਕਿ ਮਾਪਿਆਂ ਤੋਂ ਵਸੂਲੀ ਜਾਣ ਵਾਲੀ ਹਰ ਰਕਮ ਨੂੰ ਰੈਗੂਲੇਸ਼ਨ ਦੇ ਉਦੇਸ਼ ਲਈ ਫੀਸ ਦਾ ਹਿੱਸਾ ਹੀ ਮੰਨਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ “ਮਾਪਿਆਂ ਤੋਂ ਲਿਆ ਗਿਆ ਕੋਈ ਵੀ ਪੈਸਾ, ਚਾਹੇ ਉਸ ਦਾ ਵੇਰਵਾ ਕੁਝ ਵੀ ਹੋਵੇ, ਉਸਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਵਸੂਲੀ ਗਈ ਕੋਈ ਵੀ ਵਾਧੂ ਫੀਸ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ।''

ਸਿੱਖਿਆ ਖੇਤਰ ਵਿੱਚ ਸੁਧਾਰ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਚੱਲ ਰਹੇ ਹਰ ਨਾਪਾਕ ਗਠਜੋੜ ਨੂੰ ਪਹਿਲਾਂ ਹੀ ਖ਼ਤਮ ਕਰ ਦਿੱਤਾ ਹੈ ਅਤੇ ਸਿੱਖਿਆ ਮਾਫੀਆ ਨੂੰ ਵੀ ਕਿਸੇ ਵੀ ਕੀਮਤ 'ਤੇ ਵਧਣ -ਫੁੱਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੋਂ ਵਸੂਲੇ ਜਾਣ ਵਾਲੇ ਸਾਰੇ ਚਾਰਜਿਜ਼, ਜਿਸ ਵਿੱਚ ਟ੍ਰਾਂਸਪੋਰਟੇਸ਼ਨ ਚਾਰਜਿਜ਼, ਬਿਲਡਿੰਗ ਫੰਡ ਅਤੇ ਹੋਰ ਫੁਟਕਲ ਫੀਸਾਂ ਸ਼ਾਮਲ ਹਨ, ਨੂੰ ਰੈਗੂਲੇਟਰੀ ਉਦੇਸ਼ਾਂ ਲਈ ਟਿਊਸ਼ਨ ਫੀਸ ਦਾ ਹਿੱਸਾ ਮੰਨਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਕਦੇ ਵੀ ਵਪਾਰਕ ਉੱਦਮ ਨਹੀਂ ਬਣਨ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਜ਼ਿਲ੍ਹਾ ਰੈਗੂਲੇਟਰੀ ਕਮੇਟੀ ਫੀਸਾਂ ਦੇ ਵਾਧੇ ਦੇ ਸਾਰੇ ਪ੍ਰਸਤਾਵਾਂ ਦੀ ਜਾਂਚ ਅਤੇ ਨਿਯੰਤਰਣ ਕਰੇਗੀ।

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD