Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕ ਮਿਲਣੀਆਂ ਦੌਰਾਨ ਕੁਲਜੀਤ ਸਿੰਘ ਰੰਧਾਵਾ ਵੱਲੋਂ 71 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ

ਲਾਲ ਲਕੀਰ ਤਹਿਤ 151 ਪਰਿਵਾਰਾਂ ਨੂੰ ਮਿਲੇ ਮਲਕਾਨਾ ਹੱਕ ਸਰਟੀਫਿਕੇਟ

Kuljit Singh Randhawa, Dera Bassi, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਲਾਲੜੂ , 13 Jul 2026

Last updated on: Jul 14, 2026, 11:02 IST

'ਪੰਜਾਬ ਦਾ ਇੱਕੋ ਨਾਅਰਾ – ਭਗਵੰਤ ਮਾਨ ਦੁਬਾਰਾ' ਮੁਹਿੰਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਖੇਤਰ ਦੇ ਪਿੰਡ ਖੇੜੀ ਜੱਟਾਂ, ਜਿਓਲੀ, ਅੰਬਛਪਾ ਅਤੇ ਜੰਡਲੀ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾ ਰਹੇ ਹਨ।

ਪਿੰਡ ਖੇੜੀ ਜੱਟਾਂ ਵਿੱਚ ਵਿਧਾਇਕ ਰੰਧਾਵਾ ਨੇ 33 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਕਮਿਊਨਿਟੀ ਸੈਂਟਰ ਅਤੇ 8 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਗਲੀਆਂ, ਨਾਲੀਆਂ ਅਤੇ ਪਾਈਪ ਲਾਈਨ ਦੇ ਕੰਮ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਨੇ ਲਾਲ ਲਕੀਰ ਯੋਜਨਾ ਤਹਿਤ 49 ਪਰਿਵਾਰਾਂ ਨੂੰ ਮਲਕਾਨਾ ਹੱਕ ਸਰਟੀਫਿਕੇਟ ਵੀ ਸੌਂਪੇ।

ਪਿੰਡ ਜੰਡਲੀ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ-ਨਾਲੀਆਂ ਅਤੇ 8 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਅਤੇ ਸੀਵਰੇਜ ਪਾਈਪ ਲਾਈਨ ਦੇ ਕੰਮ ਸ਼ਾਮਲ ਹਨ। ਇਸ ਮੌਕੇ ਲਾਲ ਲਕੀਰ ਯੋਜਨਾ ਤਹਿਤ 102 ਪਰਿਵਾਰਾਂ ਨੂੰ ਮਲਕਾਨਾ ਹੱਕ ਸਰਟੀਫਿਕੇਟ ਵੀ ਵੰਡੇ ਗਏ।

ਪਿੰਡ ਜਿਓਲੀ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 25 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਗਲੀਆਂ, ਨਾਲੀਆਂ ਅਤੇ ਪਾਈਪ ਲਾਈਨ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਹਰ ਪਿੰਡ ਦੀਆਂ ਲੋੜਾਂ ਨੂੰ ਤਰਜੀਹ ਦੇ ਕੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਪਿੰਡ ਅੰਬਛਪਾ ਵਿੱਚ ਲੋਕ ਮਿਲਣੀ ਦੌਰਾਨ ਵਿਧਾਇਕ ਰੰਧਾਵਾ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਅਤੇ ਸਹਿਯੋਗ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਲਾਲ ਲਕੀਰ ਯੋਜਨਾ ਮਾਨ ਸਰਕਾਰ ਦਾ ਇੱਕ ਇਤਿਹਾਸਕ ਫ਼ੈਸਲਾ ਹੈ, ਜਿਸ ਨਾਲ ਸਾਲਾਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਕਾਨੂੰਨੀ ਮਾਲਕੀ ਦਾ ਹੱਕ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਇਸ ਮੌਕੇ ਪਿੰਡਾਂ ਦੇ ਸਰਪੰਚ ਮਨਵੀਰ ਸਿੰਘ, ਪਰਮਜੀਤ ਕੌਰ, ਸੁਮਿਤ ਰਾਣਾ, ਬੇਅੰਤ ਕੌਰ, ਪੰਚ, ਬਲਾਕ ਪ੍ਰਧਾਨ, ਆਮ ਆਦਮੀ ਪਾਰਟੀ ਦੇ ਆਗੂ, ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਨਾਇਬ ਤਹਿਸੀਲਦਾਰ ਹਰਸਿਮਰਨ ਸਿੰਘ, ਬੀ ਡੀ ਪੀ ਓ ਬਲਜੀਤ ਸਿੰਘ ਸੋਹੀ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: Kuljit Singh Randhawa , Dera Bassi , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD