Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਲਗਣਗੇ 1.5 ਕਰੋੜ ਪੌਦੇ

ਸਾਲ 2026-27 ਦੌਰਾਨ 1.50 ਕਰੋੜ ਬੂਟੇ ਲਗਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ: ਮੁੱਖ ਮੰਤਰੀ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 13 Jul 2026

Last updated on: Jul 14, 2026, 11:08 IST

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਦਇਆ ਅਤੇ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਸਮਰਪਿਤ ਹੁੰਦਿਆਂ, ਭਗਵੰਤ ਸਿੰਘ ਮਾਨ ਸਰਕਾਰ ਨੇ, ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਰੁੱਖ ਲਗਾਓ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਸਾਲ 2026-27 ਦੌਰਾਨ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਏ ਜਾਣਗੇ, ਜਿਨ੍ਹਾਂ ਵਿੱਚੋਂ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਏ ਜਾਣਗੇ। 

ਇਹ ਮੁਹਿੰਮ ਪੰਜਾਬ ਦੇ ਸਭ ਤੋਂ ਵੱਡੇ ਵਾਤਾਵਰਣ ਸੰਭਾਲ ਅਭਿਆਨਾਂ ਵਿੱਚੋਂ ਇੱਕ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਗਏ ਸਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਅਧਿਆਤਮਿਕ ਵਿਰਾਸਤ ਦੇ ਨਾਲ-ਨਾਲ ਕੁਦਰਤੀ ਵਾਤਾਵਰਣ ਦੀ ਸੰਭਾਲ ਲਈ ਵੀ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਰਮਚਾਰੀਆਂ ਨੂੰ ਕੱਚੀਆਂ ਤੋਂ ਪੱਕੇ ਕਰਨ ਦੇ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਸਾਲ 2026-27 ਦੌਰਾਨ 1.50 ਕਰੋੜ ਬੂਟੇ ਲਗਾ ਰਹੇ ਹਾਂ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। 

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਨੇੜੇ ਆ ਰਿਹਾ ਹੈ, ਜਿਸ ਨੂੰ ਸਮਰਪਿਤ ਅਸੀਂ ਹਰ ਜ਼ਿਲ੍ਹੇ ਵਿੱਚ 6.50 ਲੱਖ ਨਵੇਂ ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਦੀ ਰੂਪ-ਰੇਖਾ ਅਤੇ ਲਾਗੂ ਕਰਨ ਦੀ ਪੂਰੀ ਵਿਧੀ ਦਾ ਐਲਾਨ ਕੀਤਾ ਜਾਵੇਗਾ।”

ਮੁੱਖ ਮੰਤਰੀ ਨੇ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਦੀ ਨਿਸ਼ਠਾ ਅਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਕਰਮਚਾਰੀ ਪਹਿਲਾਂ ਵਾਂਗ ਹੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਨਿਯਮਤ ਨਿਯੁਕਤੀ ਮਿਲਣ ਤੋਂ ਬਾਅਦ ਉਹ ਹੋਰ ਵੱਧ ਉਤਸ਼ਾਹ, ਇਮਾਨਦਾਰੀ ਅਤੇ ਲਗਨ ਨਾਲ ਲੋਕ ਸੇਵਾ ਕਰਨਗੇ।

*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ਵਿਸ਼ਾਲ ਰੁੱਖ ਲਗਾਓ ਮੁਹਿੰਮ*

ਭਗਵੰਤ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਹੈ। ਸੂਬੇ ਵਿੱਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਸਾਲ 2026-27 ਦੌਰਾਨ ਕੁੱਲ 1.50 ਕਰੋੜ ਬੂਟੇ ਲਗਾਏ ਜਾਣਗੇ। 

ਇਹ ਮੁਹਿੰਮ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਸੰਭਾਲ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦੀ ਕੜੀ ਹੈ। ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾ ਚੁੱਕੇ ਹਨ।

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD