Thursday, 16 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ ਗੁਲਾਬ ਚੰਦ ਕਟਾਰੀਆ ਅਤੇ ਜਯੰਤ ਚੌਧਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ. ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਡਾ. ਸੋਨਾ ਥਿੰਦ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਦੀ ਕੀਤਾ ਸਨਮਾਨ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 

ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 98 ਨਵੇਂ ਪੋਲਿੰਗ ਬੂਥਾਂ ਦੀ ਤਜਵੀਜ਼ : ਕੋਮਲ ਮਿੱਤਲ

ਤਜਵੀਜ਼ਤ ਪੋਲਿੰਗ ਬੂਥਾਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਆਯੋਜਿਤ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar, Punjab, Punjab News, Latest Punjab News

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 13 Jul 2026

Last updated on: Jul 14, 2026, 11:11 IST

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਤਿਆਰ ਕੀਤੀ ਗਈ ਨਵੇਂ ਪੋਲਿੰਗ ਬੂਥਾਂ ਦੀ ਸਥਾਪਨਾ ਅਤੇ ਕੁਝ ਮੌਜੂਦਾ ਪੋਲਿੰਗ ਬੂਥਾਂ ਦੀ ਤਬਦੀਲੀ (ਸ਼ਿਫਟਿੰਗ) ਸਬੰਧੀ ਡਰਾਫਟ ਤਜਵੀਜ਼ ਸਾਂਝੀ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਡਰਾਫਟ ਤਜਵੀਜ਼ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 98 ਨਵੇਂ ਪੋਲਿੰਗ ਬੂਥ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਦੀ ਗਿਣਤੀ ਵਧਾਉਣ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪੋਲਿੰਗ ਬੂਥ 'ਤੇ 1,200 ਤੋਂ ਵੱਧ ਵੋਟਰ ਨਾ ਹੋਣ। 

ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਵੋਟਰ ਨੂੰ ਆਪਣੇ ਰਿਹਾਇਸ਼ੀ ਖੇਤਰ ਤੋਂ ਦੋ ਕਿਲੋਮੀਟਰ ਦੇ ਘੇਰੇ ਅੰਦਰ ਪੋਲਿੰਗ ਬੂਥ ਦੀ ਸਹੂਲਤ ਉਪਲਬਧ ਹੋਵੇ। ਉਨ੍ਹਾਂ ਦੱਸਿਆ ਕਿ ਡਰਾਫਟ ਤਜਵੀਜ਼ ਅਨੁਸਾਰ ਵਿਧਾਨ ਸਭਾ ਹਲਕਾ 52-ਖਰੜ ਵਿੱਚ 36 ਨਵੇਂ ਪੋਲਿੰਗ ਬੂਥ, ਵਿਧਾਨ ਸਭਾ ਹਲਕਾ 53-ਮੋਹਾਲੀ ਵਿੱਚ 27 ਨਵੇਂ ਪੋਲਿੰਗ ਬੂਥ ਅਤੇ ਵਿਧਾਨ ਸਭਾ ਹਲਕਾ 112-ਡੇਰਾਬੱਸੀ ਵਿੱਚ 35 ਨਵੇਂ ਪੋਲਿੰਗ ਬੂਥ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੇਵਲ ਇੱਕ ਡਰਾਫਟ ਤਜਵੀਜ਼ ਹੈ, ਜਿਸ ਸਬੰਧੀ ਰਾਜਨੀਤਿਕ ਪਾਰਟੀਆਂ ਤੋਂ ਪ੍ਰਾਪਤ ਹੋਣ ਵਾਲੇ ਸੁਝਾਵਾਂ ਨੂੰ ਵਿਚਾਰਨ ਉਪਰੰਤ ਇਸ ਨੂੰ ਪ੍ਰਵਾਨਗੀ ਲਈ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਭੇਜਿਆ ਜਾਵੇਗਾ। ਮੀਟਿੰਗ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਆਪਣੇ ਸੁਝਾਅ ਪੇਸ਼ ਕੀਤੇ ਅਤੇ ਤਜਵੀਜ਼ੀ ਖਰੜੇ ਦਾ ਸਮਰਥਨ ਕੀਤਾ। 

ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਹਾਦੁਰ ਸਿੰਘ ਚਹਿਲ, ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਬਰਜਿੰਦਰ ਸ਼ਰਮਾ ਅਤੇ ਹਰਕੇਸ਼ ਚੰਦ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਵੱਲੋਂ ਰਮਨਜੋਤ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਅਨਿਲ ਕੁਮਾਰ ਗੁੱਡੂ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਮੁਹਿੰਮ ਸਬੰਧੀ ਵੀ ਚਰਚਾ ਕਰਦਿਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਨੂੰ ਇਸ ਮੁਹਿੰਮ ਵਿੱਚ ਹੋਰ ਵੱਧ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਅਪਡੇਟ ਅਤੇ ਭਰੋਸੇਯੋਗ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ, ਚੋਣ ਕਾਨੂੰਨਗੋ ਸੁਰਿੰਦਰ ਬੱਤਰਾ, ਚੋਣ ਕਾਨੂੰਨਗੋ (ਮੋਹਾਲੀ) ਵਰੁਣ, ਜਗਤਾਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD