Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਮੁਸਤੈਦ ; ਪੂਨਮਦੀਪ ਕੌਰ ਨੇ ਘੱਗਰ ਦੇ ਬੰਨ੍ਹਾਂ ਦਾ ਲਿਆ ਜਾਇਜ਼ਾ

Punamdeep Kaur, DC Sangrur, Deputy Commissioner Sangrur, Sangrur, Punjab, Punjab News, Latest Punjab News

Web Admin

Web Admin

5 Dariya News

ਮੂਨਕ/ ਸੰਗਰੂਰ , 13 Jul 2026

Last updated on: Jul 14, 2026, 11:42 IST

ਪ੍ਰਸ਼ਾਸਨ ਵੱਲੋਂ ਘੱਗਰ ਸਬੰਧੀ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਸਮੇਤ ਵੱਖ ਵੱਖ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘੱਗਰ ਦਰਿਆ ਦੇ ਬੰਨ੍ਹਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ।

ਮਕਰੌੜ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਘੱਗਰ ਦਰਿਆ ਦੇ ਜ਼ਿਲ੍ਹੇ ਦੇ ਅੰਦਰ ਪੈਂਦੇ ਬੰਨ੍ਹਾਂ ਦਾ ਦੌਰਾ ਕੀਤਾ ਗਿਆ ਹੈ ਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਤੇ ਲੋਕਾਂ ਨੂੰ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਹੈ। ਪ੍ਰਸ਼ਾਸਨ ਵੱਲੋਂ ਮਿੱਟੀ ਦੇ ਥੈਲਿਆਂ, ਜਾਲਾਂ ਸਮੇਤ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿੱਟੀ ਪਾ ਕੇ ਬੰਨ੍ਹਾਂ ਨੂੰ ਮਜ਼ਬੂਤ ਅਤੇ ਪਹਿਲਾਂ ਨਾਲੋਂ ਲਗਭਗ ਦੋ-ਦੋ ਫੁੱਟ ਉੱਚਾ ਕਰ ਦਿੱਤਾ ਗਿਆ ਹੈ ਤਾਂ ਜੋ ਪਾਣੀ ਦਾ ਪੱਧਰ ਵਧਣ 'ਤੇ ਵੀ ਆਸ-ਪਾਸ ਦੇ ਇਲਾਕਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿੱਥੇ-ਜਿੱਥੇ ਵੀ ਬੰਨ੍ਹ ਕਮਜ਼ੋਰ ਸਨ ਭਾਵ ਵਾਰ-ਵਾਰ ਟੁੱਟਣ ਦੀ ਸੰਭਾਵਨਾ ਵਾਲੇ ਪੁਆਇੰਟ ਸਨ, ਉਨ੍ਹਾਂ ਸਾਰੇ ਹਿੱਸਿਆਂ 'ਤੇ ਵਿਸ਼ੇਸ਼ ਤੌਰ 'ਤੇ ਕੰਮ ਕਰ ਕੇ ਉਨ੍ਹਾਂ ਨੂੰ ਮਜ਼ਬੂਤ ਬਣਾ ਦਿੱਤਾ ਗਿਆ ਹੈ।

ਇਸ ਦੌਰੇ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿੰਨੇ ਵੀ ਕਿਲੋਮੀਟਰ ਦਾ ਇਹਨਾਂ ਬੰਨ੍ਹਾਂ ਦਾ ਖੇਤਰ ਪੈਂਦਾ ਹੈ, ਉਸ ਪੂਰੇ ਸਟ੍ਰੈਚ ਦਾ ਮੁਕੰਮਲ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਆਉਣ ਵਾਲੀ ਕਿਸੇ ਵੀ ਮੁਸ਼ਕਿਲ ਦਾ ਪਹਿਲਾਂ ਹੀ ਅੰਦਾਜ਼ਾ ਲਗਾ ਕੇ ਉਸ ਦਾ ਹੱਲ ਕੀਤਾ ਜਾ ਸਕੇ। ਸਥਾਨਕ ਕਿਸਾਨਾਂ ਵੱਲੋਂ ਘੱਗਰ ਸਬੰਧੀ ਵੱਖ ਵੱਖ ਮੁੱਦੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਦੇ ਹੱਲ ਦਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਭਰੋਸਾ ਦਿੱਤਾ ਗਿਆ।

ਪ੍ਰਸ਼ਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ ਵੱਖ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਸਮੇਤ ਵੱਡੀ ਗਿਣਤੀ ਸਥਾਨਕ ਲੋਕ ਹਾਜ਼ਰ ਸਨ।

 

Tags: Punamdeep Kaur , DC Sangrur , Deputy Commissioner Sangrur , Sangrur , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD