Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਘਨੌਰ ਕਲਾਂ ਵਿਖੇ ਕੀਤੀ 'ਲੋਕ ਮਿਲਣੀ'

ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਜੰਗੀ ਪੱਧਰ 'ਤੇ ਚੱਲ ਰਹੇ ਹਨ ਵਿਕਾਸ ਕਾਰਜ: ਸੁਖਵੀਰ ਸਿੰਘ

Sukhveer Singh, Dalvir Singh Dhillon, Dhuri, AAP Punjab, Punjab, Punjab News, Latest Punjab News

Web Admin

Web Admin

5 Dariya News

ਸ਼ੇਰਪੁਰ , 13 Jul 2026

Last updated on: Jul 14, 2026, 11:46 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਘਨੌਰ ਕਲਾਂ ਵਿਖੇ 'ਲੋਕ ਮਿਲਣੀ' ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਘਨੌਰ ਕਲਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਰੀਬ 5.45 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਜਦਕਿ ਲਗਭਗ 5.99 ਕਰੋੜ ਰੁਪਏ ਦੀ ਲਾਗਤ ਵਾਲੇ ਹੋਰ ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟ ਵੀ ਚੱਲ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਸਮੇਤ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਤੱਕ ਪਹੁੰਚ ਰਿਹਾ ਹੈ, ਜਦਕਿ ਮਲੇਰਕੋਟਲਾ ਮਾਈਨਰ ਪ੍ਰੋਜੈਕਟ ਮੁਕੰਮਲ ਹੋਣ ਨਾਲ ਇਲਾਕੇ ਦੇ ਖੇਤਾਂ ਨੂੰ ਪਹਿਲੀ ਵਾਰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। 

ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਸਮੁੱਚੀ ਟੀਮ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਹਰ ਵੇਲੇ ਵਚਨਬੱਧ ਹੈ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ 'ਲੋਕ ਮਿਲਣੀ' ਪ੍ਰੋਗਰਾਮਾਂ ਰਾਹੀਂ ਸਰਕਾਰ ਲੋਕਾਂ ਦੇ ਬੂਹੇ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੀ ਹੈ ਅਤੇ ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਯਕੀਨੀ ਬਣਾ ਰਹੀ ਹੈ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ ਨਹਿਰੀ ਪਾਣੀ ਦੀ ਸੰਭਾਲ, ਨਸ਼ਿਆਂ ਵਿਰੁੱਧ ਮੁਹਿੰਮ, ਸਿੱਖਿਆ ਸੁਧਾਰ ਅਤੇ ਸਰਬਪੱਖੀ ਵਿਕਾਸ ਦੇ ਖੇਤਰ ਵਿੱਚ ਇਤਿਹਾਸਕ ਕੰਮ ਕਰ ਰਹੀ ਹੈ, ਜਿਨ੍ਹਾਂ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲ ਰਿਹਾ ਹੈ। ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਚਾਇਤ ਵੱਲੋਂ ਵਿਕਾਸ ਗ੍ਰਾਂਟਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ ਸਮੇਤ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਦੇ ਸਹਿਯੋਗ ਨਾਲ ਹੋਰ ਵਿਕਾਸ ਪ੍ਰੋਜੈਕਟ ਵੀ ਜਲਦ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ ਕਾਂਝਲਾ, ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਹੈੱਪੀ ਗਰਗ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਬਲਾਕ ਪ੍ਰਧਾਨ ਸੁਖਦੇਵ ਸਿੰਘ, ਡਾਇਰੈਕਟਰ ਅਨਿਲ ਮਿੱਤਲ, ਗਗਨ ਜਵੰਧਾ, ਸਰਪੰਚ ਜਸਵਿੰਦਰ ਸਿੰਘ, ਸਰਪੰਚ ਅਮਰਜੀਤ ਸਿੰਘ, ਦਵਿੰਦਰ ਸਿੰਘ, ਅਮਰਦੀਪ ਸਿੰਘ ਧਾਂਦਰਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਪੰਚਾਇਤ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Sukhveer Singh , Dalvir Singh Dhillon , Dhuri , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD