Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਕੁਲਤਾਰ ਸਿੰਘ ਸੰਧਵਾਂ

ਬਰਸਾਤੀ ਪਾਣੀ ਦੀ ਨਿਕਾਸੀ, ਸੀਵਰੇਜ ਪ੍ਰਬੰਧਾਂ ਅਤੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

Kultar Singh Sandhwan, AAP Punjab, Punjab, Punjab News, Latest Punjab News

Web Admin

Web Admin

5 Dariya News

ਕੋਟਕਪੂਰਾ , 13 Jul 2026

Last updated on: Jul 14, 2026, 11:50 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਬਰਸਾਤੀ ਮੌਸਮ ਦੌਰਾਨ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਈ ਰੱਖਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਨੈਸ਼ਨਲ ਹਾਈਵੇ ਅਥਾਰਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਵਿਭਾਗ, ਨਗਰ ਕੌਂਸਲ ਕੋਟਕਪੂਰਾ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ ਅਤੇ ਕੌਂਸਲਰਾਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਲਿਆਂ ਦੀ ਸਫ਼ਾਈ, ਸੀਵਰੇਜ ਲਾਈਨਾਂ ਦੀ ਸਫ਼ਾਈ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਸਾਰੇ ਕੰਮ ਤਰਜੀਹ ਦੇ ਆਧਾਰ ਤੇ ਜਲਦ ਮੁਕੰਮਲ ਕੀਤੇ ਜਾਣ ਤਾਂ ਜੋ ਬਰਸਾਤ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਸਾਫ਼ ਹੈ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਾ ਹੀ ਸਰਕਾਰ ਦੀ ਪਹਿਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਲੰਬੇ ਸਮੇਂ ਤੱਕ ਲਟਕਣ ਨਹੀਂ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਬੱਤੀਆਂ ਵਾਲੇ ਚੌਂਕ ਤੋਂ ਜੈਤੋ ਰੋਡ ਤੱਕ ਬਿਊਟੀਫਿਕੇਸ਼ਨ ਪ੍ਰੋਜੈਕਟ ਅਤੇ ਬੱਤੀਆਂ ਵਾਲੇ ਚੌਂਕ ਤੋਂ ਤਿੰਨ ਕੋਨੀ ਤੱਕ ਸੜਕ ਦੇ ਨਵੀਨੀਕਰਨ ਸਬੰਧੀ ਚੱਲ ਰਹੀ ਯੋਜਨਾਬੰਦੀ ਦੀ ਵੀ ਸਮੀਖਿਆ ਕੀਤੀ ਗਈ। 

ਸਪੀਕਰ ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 13 ਅਤੇ ਵਾਰਡ ਨੰਬਰ 21 ਵਿੱਚ ਲੋਕਾਂ ਵੱਲੋਂ ਉਠਾਈਆਂ ਗਈਆਂ ਸੀਵਰੇਜ ਅਤੇ ਗਲੀਆਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਵੀ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਅਤੇ ਛੇਤੀ ਹੀ ਉੱਥੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲੋਕ ਦੀ ਸੇਵਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ।

ਮੀਟਿੰਗ ਵਿੱਚ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਗੈਰੀ ਵੜਿੰਗ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਐਸ.ਡੀ.ਓ. ਭੋਲਾ ਸਿੰਘ ਅਤੇ ਜੂਨੀਅਰ ਇੰਜੀਨੀਅਰ ਪਰਵੇਸ਼ ਬਾਬੂ, ਨੈਸ਼ਨਲ ਹਾਈਵੇ ਅਥਾਰਟੀ ਦੇ ਐਸ.ਡੀ.ਓ. ਸਰਬਜੀਤ ਸਿੰਘ, ਕਾਰਜਸਾਧਕ ਅਫ਼ਸਰ ਅਮ੍ਰਿਤ ਲਾਲ, ਜੂਨੀਅਰ ਇੰਜੀਨੀਅਰ ਜਗਜੀਤ ਸਿੰਘ, ਅਮਨਦੀਪ ਸ਼ਰਮਾ, ਨਿਤਿਨ ਮਲਿਕ ਸਮੇਤ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD