Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਿਤ ਕੁਮਾਰ ਪੰਚਾਲ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਮੀਟਿੰਗ

ਪੈਡਿੰਗ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਦਿੱਤੇ ਆਦੇਸ਼

 Amit Kumar Panchal, DC Sri Mukatsar Sahib, Sri Mukatsar Sahib, Deputy Commissioner Sri Mukatsar Sahib,Punjab, Punjab News, Latest Punjab News

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 13 Jul 2026

Last updated on: Jul 14, 2026, 12:00 IST

ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਹਨਾਂ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ  ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ। 

ਇਸ ਮੌਕੇ ਤੇ ਪ੍ਰੋਫੈਸਰ ਆਸ਼ੂਤੋਸ਼ ਮੈਂਬਰ ਪੰਜਾਬ ਡਿਵੈਲਪਮੈਂਟ ਕਮਿਸ਼ਨ ਵੀ ਮੌਜੂਦ ਸਨ। ਮੀਟਿੰਗ ਦੌਰਾਨ ਪ੍ਰੋਫੈਸਰ ਆਸੂਤੋਸ਼ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ੋ ਵੀ ਵਪਾਰੀਆਂ ਨਾਲ ਸਬੰਧਿਤ ਸ਼ਿਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ। 

ਉਹਨਾਂ ਅੱਗੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ ਤੇ ਹੱਲ ਨਹੀਂ ਹੋ ਸਕਦੀਆਂ, ਉਹਨਾਂ ਸਮੱਸਿਆਵਾਂ ਨੂੰ ਮੁੱਖ ਦਫਤਰ ਪੱਧਰ ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਹਫਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ ਅਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। 

ਉਹਨਾਂ ਜਿ਼ਲ੍ਹੇ ਨਾਲ ਸਬੰਧਿਤ ਨਗਰ ਕੌਸਲਾਂ, ਪਾਵਰ ਕਾਮ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਲੋਕਾਂ ਵਲੋਂ ਕੀਤੀਆਂ ਗਈਆਂ ਸਿ਼ਕਾਇਤਾਂ ਦਾ ਆਪਸੀ ਤਾਲਮੇਲ ਨਾਲ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਖਾਸ ਹਦਾਇਤ ਕੀਤੀ ਕਿ ਸਟਰੀਟ ਲਾਈਟਾਂ, ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ, ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਰਵਿੰਦਰਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ ਤੋਂ ਇਲਾਵਾ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਤੇ ਟਰੇਡ ਯੂਨੀਅਨ ਦੇ ਨੁਮਾਇੰਦੇ ਆਦਿ ਮੌਜੂਦ ਸਨ।

 

Tags: Amit Kumar Panchal , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD