Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਤਨਾਮ ਸਿੰਘ ਖਨਾਲੀਆ ਬਣੇ ਬੁਢਲਾਡਾ ਨਗਰ ਕੌਂਸਲ ਦੇ ਨਵੇਂ ਪ੍ਰਧਾਨ

ਟਿੰਕੂ ਮਦਾਨ ਸੀਨੀਅਰ ਮੀਤ ਪ੍ਰਧਾਨ ਅਤੇ ਮਨਜੀਤ ਕੌਰ ਮੀਤ ਪ੍ਰਧਾਨ ਚੁਣੇ ਗਏ

Principal Budh Ram, AAP Punjab, Punjab, Punjab News, Latest Punjab News

Web Admin

Web Admin

5 Dariya News

ਬੁਢਲਾਡਾ/ਮਾਨਸਾ , 13 Jul 2026

Last updated on: Jul 14, 2026, 12:26 IST

ਬੁਢਲਾਡਾ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅੱਜ ਐੱਸ.ਡੀ.ਐੱਮ. ਬੁਢਲਾਡਾ ਸ਼੍ਰੀ ਗੁਰਮੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਸ ਚੋਣ ਪ੍ਰਕਿਰਿਆ ਵਿੱਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਸਮੇਤ ਕੁੱਲ 20 ਕੌਂਸਲਰਾਂ ਨੇ ਹਿੱਸਾ ਲਿਆ।

ਚੋਣ ਪ੍ਰਕਿਰਿਆ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 12 ਦੇ ਕੌਂਸਲਰ ਸਤਨਾਮ ਸਿੰਘ ਖਨਾਲੀਆ ਨੂੰ 14 ਕੌਂਸਲਰਾਂ ਨੇ ਆਪਣੀ ਸਹਿਮਤੀ ਦੇ ਕੇ ਨਗਰ ਕੌਂਸਲ ਬੁਢਲਾਡਾ ਦਾ ਪ੍ਰਧਾਨ ਚੁਣਿਆ। ਇਸੇ ਤਰ੍ਹਾਂ ਵਾਰਡ ਨੰਬਰ 16 ਤੋਂ ਕੌਂਸਲਰ ਟਿੰਕੂ ਮਦਾਨ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਵਾਰਡ ਨੰਬਰ 11 ਤੋਂ ਮਨਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਚੋਣ ਦੌਰਾਨ 06 ਕੌਂਸਲਰਾਂ ਨੇ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਿਆ।

ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੁਢਲਾਡਾ ਤੋਂ ਪਹਿਲਾਂ ਬੋਹਾ ਅਤੇ ਬਰੇਟਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਵੀ ਆਮ ਆਦਮੀ ਪਾਰਟੀ ਦੇ ਹੀ ਚੁਣੇ ਗਏ ਹਨ, ਜੋ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦੀ ਜਿੱਤ ਹੈ।

ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਨਵੀਂ ਚੁਣੀ ਗਈ ਟੀਮ ਸ਼ਹਿਰ ਨਿਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰੇਗੀ ਅਤੇ ਬੁਢਲਾਡਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਨਵ-ਨਿਯੁਕਤ ਪ੍ਰਧਾਨ ਸਤਨਾਮ ਸਿੰਘ ਖਨਾਲੀਆ ਅਤੇ ਹੋਰਨਾਂ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ, ਵਿਧਾਇਕ ਬੁੱਧ ਰਾਮ ਅਤੇ ਸਾਰੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਸ਼ਹਿਰ ਦੀ ਤਰੱਕੀ ਲਈ ਕੰਮ ਕਰਨਗੇ।

 

Tags: Principal Budh Ram , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD