Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਨਿਰਧਾਰਿਤ ਸਮੇਂ ਵਿੱਚ ਪੂਰਾ ਕਰੋ - ਨਾਇਬ ਸਿੰਘ ਸੈਣੀ

ਮੰਡੀ ਸ਼ੈਡਾਂ 'ਤੇ ਸੂਰਜੀ ਊਰਜਾ ਉਪਕਰਣ ਲਗਾਏ ਜਾਣ

Nayab Singh Saini, Haryana, Chief Minister of Haryana, BJP Haryana, Haryana News, Latest Haryana News

5 Dariya News

5 Dariya News

5 Dariya News

ਚੰਡੀਗੜ੍ਹ , 13 Jul 2026

Last updated on: Jul 14, 2026, 12:42 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਰਾਜ ਵਿੱਚ ਚੱਲ ਰਹੀਆਂ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਨਿਰਧਾਰਿਤ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਜਨਤਾ ਨੂੰ ਉਨ੍ਹਾਂ ਦਾ ਸਮੇਂ ਸਿਰ ਲਾਭ ਮਿਲ ਸਕੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸਟੇਟ ਪ੍ਰਗਤੀ ਪ੍ਰੋਜੈਕਟ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਵਿੱਚ 75 ਕਰੋੜ ਰੁਪਏ ਤੋਂ ਵੱਧ ਦੀਆਂ 12 ਯੋਜਨਾਵਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਯੋਜਨਾ ਦੀ ਕਾਰਜ ਮਿਆਦ ਨਾ ਵਧਾਈ ਜਾਵੇ। ਇਸ ਨਾਲ ਯੋਜਨਾ ਦੀ ਲਾਗਤ ਵੀ ਵਧਦੀ ਹੈ ਅਤੇ ਉਸ ਦਾ ਆਰਥਿਕ ਬੋਝ ਸਰਕਾਰ 'ਤੇ ਪੈਂਦਾ ਹੈ। ਇਸ ਤੋਂ ਇਲਾਵਾ ਜਨਤਾ ਨੂੰ ਵੀ ਉਨ੍ਹਾਂ ਦਾ ਲਾਭ ਸਮੇਂ ਸਿਰ ਨਹੀਂ ਮਿਲ ਪਾਉਂਦਾ। ਉਨ੍ਹਾਂ ਕਿਹਾ ਕਿ ਐਪਲ ਮਾਰਕੀਟ ਪਿੰਜੌਰ ਅਤੇ ਅੰਤਰਰਾਸ਼ਟਰੀ ਫਲ-ਫੁੱਲ ਸਬਜ਼ੀ ਅਤੇ ਬਾਗਬਾਨੀ ਮੰਡੀ ਗੰਨੌਰ ਵਿੱਚ ਬਣਾਏ ਜਾਣ ਵਾਲੇ ਸ਼ੈਡਾਂ 'ਤੇ ਸੂਰਜੀ ਊਰਜਾ ਉਪਕਰਣ ਲਗਾਏ ਜਾਣ ਤਾਂ ਜੋ ਇਨ੍ਹਾਂ ਮੰਡੀਆਂ ਨੂੰ ਬਿਜਲੀ ਖੇਤਰ ਵਿੱਚ ਆਤਮ-ਨਿਰਭਰ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਮੰਡੀ ਵਿੱਚ ਤਿੰਨ ਏਸੀ ਸ਼ੈਡ ਬਣਾਏ ਜਾ ਚੁੱਕੇ ਹਨ। ਇਸ ਵਿੱਚ 20 ਫੀਸਦੀ ਗ੍ਰੀਨ ਏਰੀਆ ਵਿਕਸਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੜਕਾਂ ਦੇ ਦੋਵਾਂ ਪਾਸੇ ਵੀ ਪੌਦੇ ਲਗਾਏ ਜਾਣਗੇ। ਉਨ੍ਹਾਂ ਮੰਡੀ ਵਿੱਚ ਰੇਨੀਵੇਲ, ਲਾਈਟ ਅਤੇ ਸਾਊਂਡ ਅਤੇ ਬਰਸਾਤੀ ਪਾਣੀ ਦੇ ਭੰਡਾਰਨ ਅਤੇ ਉਪਯੋਗ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਹ ਉੱਤਰ ਭਾਰਤ ਦੀ ਬਿਹਤਰੀਨ ਅਤੇ ਸ਼ਾਨਦਾਰ ਮੰਡੀ ਹੋਵੇਗੀ ਜਿਸ ਵਿੱਚ ਯੂਪੀ, ਜੰਮੂ-ਕਸ਼ਮੀਰ, ਪੰਜਾਬ, ਹਿਮਾਚਲ ਪ੍ਰਦੇਸ਼ ਆਦਿ ਕਈ ਰਾਜਾਂ ਦੇ ਕਿਸਾਨ ਆਪਣੇ ਉਤਪਾਦਾਂ ਦੀ ਵਿਕਰੀ ਕਰਕੇ ਲਾਭ ਉਠਾ ਸਕਣਗੇ।

ਪੰਚਾਇਤਾਂ ਵਿੱਚ ਆਪਟੀਕਲ ਫਾਈਬਰ ਕੁਨੈਕਸ਼ਨ ਪਹੁੰਚਾਉਣ ਦਾ ਕੰਮ ਅੰਤਿਮ ਪੜਾਅ 'ਤੇ

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਦੀ ਹਰ ਪਿੰਡ ਪੰਚਾਇਤ ਵਿੱਚ ਭਾਰਤਨੇਟ ਦੀਆਂ ਸੇਵਾਵਾਂ ਦੇ ਵਿਸਤਾਰ ਕਾਰਜ ਵਿੱਚ ਤੇਜ਼ੀ ਲਿਆਂਈ ਜਾਵੇ ਤਾਂ ਜੋ ਜਲਦੀ ਤੋਂ ਜਲਦੀ ਸਾਰੀਆਂ ਪੰਚਾਇਤਾਂ ਵਿੱਚ ਬਿਹਤਰ ਇੰਟਰਨੈੱਟ ਸੇਵਾਵਾਂ ਸੁਲਭ ਕਰਵਾਈਆਂ ਜਾ ਸਕਣ। ਹੁਣ ਤੱਕ ਰਾਜ ਦੀਆਂ 5200 ਪਿੰਡ ਪੰਚਾਇਤਾਂ ਵਿੱਚ ਆਪਟੀਕਲ ਫਾਈਬਰ ਕੁਨੈਕਸ਼ਨ ਪਹੁੰਚਾਉਣ ਦਾ ਕੰਮ ਅੰਤਿਮ ਪੜਾਅ 'ਤੇ ਹੈ। ਬਾਕੀ ਰਹਿੰਦੀਆਂ ਇੱਕ ਹਜ਼ਾਰ ਪਿੰਡ ਪੰਚਾਇਤਾਂ ਵਿੱਚ ਵੀ ਜਲਦੀ ਹੀ ਇਹ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਿੰਡ ਪੰਚਾਇਤ, ਸਕੂਲ, ਸਿਹਤ ਕੇਂਦਰ, ਆਂਗਣਵਾੜੀ, ਈ-ਲਾਇਬ੍ਰੇਰੀ ਆਦਿ ਜਨਤਕ ਸਥਾਨਾਂ ਵਿੱਚ ਕੁਨੈਕਸ਼ਨ ਪ੍ਰਦਾਨ ਕੀਤੇ ਜਾਣਗੇ।

ਨੂੰਹ ਵਿੱਚ 156 ਕਰੋੜ ਨਾਲ ਬਣੇਗਾ 7 ਮੰਜ਼ਿਲਾ 100 ਬੈਡ ਦਾ ਹਸਪਤਾਲ

ਮੁੱਖ ਮੰਤਰੀ ਨੇ ਕਿਹਾ ਕਿ ਨੂੰਹ ਵਿੱਚ ਲਗਭਗ 156 ਕਰੋੜ ਰੁਪਏ ਦੀ ਲਾਗਤ ਨਾਲ 7 ਮੰਜ਼ਿਲਾ 100 ਬੈਡ ਦਾ ਹਸਪਤਾਲ ਬਣਾਇਆ ਜਾਵੇਗਾ। ਇਸ ਦੀ ਚਾਰਦੀਵਾਰੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਆਗਾਮੀ ਦੋ ਸਾਲਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਮਹਿੰਦਰਗੜ੍ਹ ਜ਼ਿਲ੍ਹੇ ਦੇ ਨਸੀਬਪੁਰ ਵਿੱਚ ਰਾਓ ਤੁਲਾਰਾਮ ਸ਼ਹੀਦ ਸਮਾਰਕ ਬਣਾਇਆ ਜਾਵੇਗਾ ਜਿਸ ਦੀ ਡਰਾਇੰਗ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀਪਤ ਦੇ ਕਾਲਾਅੰਬ ਵਿੱਚ 16 ਏਕੜ ਜ਼ਮੀਨ 'ਤੇ ਮਰਾਠਾ ਸ਼ੌਰਿਆ ਸਮਾਰਕ ਦਾ ਨਿਰਮਾਣ ਕੀਤਾ ਜਾਵੇਗਾ। ਇਸ ਲਈ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ।

ਪਿੰਜੌਰ ਗਾਰਡਨ ਤੱਕ ਬਣੇਗਾ ਫੋਰਲੇਨ ਕੋਰੀਡੋਰ

ਮੁੱਖ ਮੰਤਰੀ ਨੇ ਦੱਸਿਆ ਕਿ ਲਗਭਗ 152 ਕਰੋੜ ਰੁਪਏ ਦੀ ਲਾਗਤ ਨਾਲ ਪਿੰਜੌਰ ਵਿੱਚ ਐਪਲ ਮਾਰਕੀਟ ਬਣਾਉਣ ਲਈ ਟੈਂਡਰ ਲਗਾਏ ਗਏ ਹਨ ਜਿਸ ਦਾ ਕੰਮ ਇਸੇ ਮਹੀਨੇ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਪਿੰਜੌਰ ਗਾਰਡਨ ਤੱਕ ਫੋਰਲੇਨ ਬਣਾਉਣ ਅਤੇ ਸੁੰਦਰ ਕੋਰੀਡੋਰ ਵਜੋ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਟਿੱਕਰਤਾਲ ਸੜਕ ਮਾਰਗ ਨੂੰ ਵੀ ਚੌੜਾ ਅਤੇ ਮਜ਼ਬੂਤ ਬਣਾਇਆ ਜਾਵੇਗਾ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲਾਲਾ ਲਾਜਪਤ ਰਾਏ ਯੂਨੀਵਰਸਿਟੀ ਹਿਸਾਰ ਵਿੱਚ 153 ਕਰੋੜ ਰੁਪਏ ਦੀ ਲਾਗਤ ਨਾਲ ਪਸ਼ੂ ਫਾਰਮ, ਪਸ਼ੂ ਸ਼ੈਡ, ਬੀਜ ਸਟੋਰ ਆਦਿ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪਸ਼ੂ ਮੈਡੀਕਲ  ਅਤੇ ਵਿਗਿਆਨ ਕਾਲਜ ਦਾ ਵੀ ਨਿਰਮਾਣ ਕੀਤਾ ਜਾਵੇਗਾ। ਇਸ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੈਕਟਰ-5 ਪੰਚਕੂਲਾ ਵਿੱਚ 55 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਪੱਧਰੀ ਮਿਊਜ਼ੀਅਮ ਦਾ ਨਿਰਮਾਣ ਕੰਮ ਅੰਤਿਮ ਪੜਾਅ 'ਤੇ ਹੈ।

ਹਿਸਾਰ ਵਿੱਚ ਆਈਐਮਸੀ, ਗੁਰੂਗ੍ਰਾਮ ਵਿੱਚ ਗਲੋਬਲ ਸਿਟੀ ਵਿਕਸਿਤ

ਮੁੱਖ ਮੰਤਰੀ ਨੇ ਕਿਹਾ ਕਿ ਏਕੀਕ੍ਰਿਤ ਨਿਰਮਾਣ ਕਲੱਸਟਰ (ਆਈਐਮਸੀ) ਹਿਸਾਰ ਵਿੱਚ 707 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕਰਨ ਲਈ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਇਸ ਦੀ ਕਾਰਜ ਯੋਜਨਾ ਤਿਆਰ ਕਰ ਲਈ ਗਈ ਹੈ ਜਿਸ ਦੇ ਜਲਦੀ ਹੀ ਟੈਂਡਰ ਕੀਤੇ ਜਾਣਗੇ। ਇਸੇ ਤਰ੍ਹਾਂ ਗੁਰੂਗ੍ਰਾਮ ਵਿੱਚ 1003 ਕਰੋੜ ਰੁਪਏ ਦੀ ਲਾਗਤ ਨਾਲ ਗਲੋਬਲ ਸਿਟੀ ਪ੍ਰੋਜੈਕਟ 'ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗਲੋਬਲ ਸਿਟੀ ਤੋਂ ਪਟੌਦੀ ਰੋਡ ਨੂੰ ਚੌੜਾ ਕਰਨ ਅਤੇ ਐਨਐਚ-48 ਅਤੇ ਦਵਾਰਕਾ ਐਕਸਪ੍ਰੈਸ ਵੇ ਨਾਲ ਲਿੰਕ ਕਰਨ ਦਾ ਕੰਮ ਕੀਤਾ ਜਾਵੇਗਾ।

ਮੀਟਿੰਗ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਵਧੀਕ ਮੁੱਖ ਸਕੱਤਰ ਏ.ਕੇ. ਸਿੰਘ, ਅਨੁਰਾਗ ਅਗਰਵਾਲ, ਵਿਜੇਂਦਰ ਕੁਮਾਰ, ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਜੇ. ਗਣੇਸ਼ਨ, ਸੂਚਨਾ ਅਤੇ ਜਨ ਸੰਪਰਕ ਵਿਭਾਗ ਦੇ ਮਹਾਨਿਦੇਸ਼ਕ ਕੇ. ਮਕਰੰਦ ਪਾਂਡੁਰੰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD