Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਤੋਂ ਰਾਜਵਿਆਪੀ ਸਵੱਛਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਸੈਕਟਰ-20 ਮਾਰਕੀਟ ਵਿੱਚ ਖੁਦ ਸ਼ਰਮਦਾਨ ਕਰਕੇ ਦਿੱਤਾ ਸਵੱਛਤਾ ਦਾ ਸੰਦੇਸ਼

Nayab Singh Saini, Haryana, Chief Minister of Haryana, BJP Haryana, Haryana News, Latest Haryana News

Web Admin

Web Admin

5 Dariya News

ਪੰਚਕੂਲਾ , 13 Jul 2026

Last updated on: Jul 14, 2026, 12:44 IST

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਵੱਛ ਭਾਰਤ ਅਭਿਆਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਵੱਛਤਾ ਪ੍ਰਤੀ ਵਿਆਪਕ ਜਨ-ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਤੋਂ ਰਾਜਵਿਆਪੀ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ 'ਤੇ  ਉਨ੍ਹਾਂ ਨੇ ਖੁਦ ਸ਼ਰਮਦਾਨ ਕਰਕੇ ਸਫਾਈ ਕੀਤੀ ਅਤੇ ਸੂਬਾ ਵਾਸੀਆਂ ਨੂੰ ਸਵੱਛਤਾ ਨੂੰ ਜਨ-ਅੰਦੋਲਨ ਬਣਾਉਣ ਦੀ ਅਪੀਲ ਕੀਤੀ ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੁਹਿੰਮ ਦੀ ਸ਼ੁਰੂਆਤ ਪੰਚਕੂਲਾ ਦੇ ਸੈਕਟਰ-20 ਦੀ ਮੁੱਖ ਮਾਰਕੀਟ ਦੇ ਸਾਹਮਣੇ ਖੁਦ ਝਾੜੂ ਲਗਾ ਕੇ ਕੀਤੀ। ਉਨ੍ਹਾਂ ਨੇ ਆਸ-ਪਾਸ ਦੇ ਇਲਾਕੇ ਦੀ ਸਫਾਈ ਕਰਦੇ ਹੋਏ ਨਾਗਰਿਕਾਂ ਨੂੰ ਸਵੱਛ ਵਾਤਾਵਰਣ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ, ਉਨ੍ਹਾਂ ਨੇ ਕੂੜੇ ਦੇ ਵਿਗਿਆਨਕ ਅਤੇ ਉਚਿਤ ਨਿਪਟਾਰੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਖੁਦ ਕੂੜਾ ਇਕੱਠਾ ਕਰਕੇ ਰੇਹੜੀ ਵਿੱਚ ਪਾਇਆ। ਇਸ ਮੌਕੇ  'ਤੇ  ਉਨ੍ਹਾਂ ਨੇ 'ਇੱਕ ਪੇੜ ਮਾਂ ਦੇ ਨਾਮ' ਮੁਹਿੰਮ ਤਹਿਤ ਪੌਦੇ ਵੀ ਲਗਾਏ।

ਇਸ ਮੌਕੇ 'ਤੇ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਵੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਆਪਣੇ ਘਰ, ਮੁਹੱਲੇ, ਬਾਜ਼ਾਰ ਅਤੇ ਜਨਤਕ ਸਥਾਨਾਂ ਨੂੰ ਸਾਫ਼ ਰੱਖਣ ਅਤੇ ਕੂੜੇ ਦਾ ਉਚਿਤ ਪ੍ਰਬੰਧਨ ਯਕੀਨੀ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ।

ਮੁੱਖ ਮੰਤਰੀ ਸ੍ਰੀਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਵੱਛਤਾ ਦੇ ਸੰਦੇਸ਼ ਤੋਂ ਪ੍ਰੇਰਿਤ ਹੋ ਕੇ ਦੇਸ਼ ਭਰ ਦੇ ਲੋਕਾਂ ਨੇ ਸਵੱਛਤਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਭਿੰਨ ਅੰਗ ਬਣਾਇਆ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 17 ਜੁਲਾਈ ਨੂੰ ਹਰਿਆਣਾ ਦੇ ਦੌਰੇ 'ਤੇ ਆਉਣਗੇ। ਇਸ ਮੌਕੇ ਨੂੰ ਧਿਆਨ ਵਿੱਚ ਰੱਖਦਿਆਂ 13 ਜੁਲਾਈ ਤੋਂ 17 ਜੁਲਾਈ ਤੱਕ ਪੂਰੇ ਹਰਿਆਣਾ ਵਿੱਚ ਰੋਜ਼ਾਨਾ ਵਿਆਪਕ ਪੱਧਰ 'ਤੇ ਸਵੱਛਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ, ਜਿਸ ਦੀ ਸ਼ੁਰੂਆਤ ਅੱਜ ਪੰਚਕੂਲਾ ਤੋਂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਦੇ ਵੱਖ-ਵੱਖ ਸਥਾਨਾਂ 'ਤੇ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸਥਾਨਕ ਨੁਮਾਇੰਦੇ ਅਤੇ ਪਾਰਟੀ ਅਹੁਦੇਦਾਰ ਸਵੱਛਤਾ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਂਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਵੱਛ ਅਤੇ ਵਿਕਸਤ ਭਾਰਤ ਦੇ ਸੰਕਲਪ ਨੂੰ ਅੱਗੇ ਵਧਾਉਣ ਦਾ ਕੰਮ ਕਰਨਗੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਹਰਿਆਣਾ ਆਉਣਾ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਪਣੇ ਹਰਿਆਣਾ ਦੌਰੇ ਦੌਰਾਨ ਇੱਕ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਹਰਿਆਣਾ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਦੇ ਪ੍ਰਭਾਵ ਅੱਜ ਪੂਰੀ ਦੁਨੀਆ ਮਹਿਸੂਸ ਕਰ ਰਹੀ ਹੈ, ਵਾਤਾਵਰਣ ਦੀਆਂ ਚੁਣੌਤੀਆਂ ਵਧ ਗਈਆਂ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਸ੍ਰੀਨਰੇਂਦਰ ਮੋਦੀ ਨੇ 'ਇੱਕ ਪੇੜ ਮਾਂ ਦੇ ਨਾਮ' ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਦੇਸ਼ ਵਾਸੀਆਂ ਨੂੰ ਆਪਣੀ ਮਾਂ ਦੇ ਸਨਮਾਨ ਵਿੱਚ ਘੱਟੋ-ਘੱਟ ਇੱਕ ਪੌਦਾ ਲਗਾਉਣ ਅਤੇ ਉਸਦੀ ਸਾਂਭ-ਸੰਭਾਲ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਵੀ ਇਸ ਮੁਹਿੰਮ ਨਾਲ ਜੁੜਦੇ ਹੋਏ ਘੱਟੋ-ਘੱਟ ਇੱਕ ਪੌਦਾ ਲਗਾਉਣ ਅਤੇ ਉਸਦੀ ਨਿਯਮਤ ਦੇਖਭਾਲ ਕਰਕੇ ਉਸਨੂੰ ਰੁੱਖ ਬਣਨ ਤੱਕ ਸੁਰੱਖਿਅਤ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਨਾਲ ਵਾਤਾਵਰਣ ਸਾਫ਼ ਹੋਵੇਗਾ, ਹਵਾ ਪ੍ਰਦੂਸ਼ਣ ਘਟੇਗਾ ਅਤੇ ਲੋਕਾਂ ਦੀ ਸਿਹਤ ਬਿਹਤਰ ਹੋਵੇਗੀ, ਜਿਸ ਨਾਲ ਕਈ ਬਿਮਾਰੀਆਂ ਦੀ ਰੋਕਥਾਮ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸੰਕਲਪ ਲਿਆ ਹੈ ਕਿ ਉਹ ਜਿੱਥੇ ਵੀ ਜਾਣਗੇ, ਉੱਥੇ ਘੱਟੋ-ਘੱਟ 100 ਪੌਦੇ ਜ਼ਰੂਰ ਲਗਾਉਣਗੇ। ਇਸੇ ਲੜੀ ਵਿੱਚ ਅੱਜ ਪੰਚਕੂਲਾ ਵਿੱਚ ਵੀ ਪੌਦੇ ਲਗਾਏ ਗਏ।

ਇਸ ਮੌਕੇ  'ਤੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ, ਪੰਚਕੂਲਾ ਦੇ ਮੇਅਰ ਸ੍ਰੀਸ਼ਿਆਮ ਲਾਲ ਬਾਂਸਲ, ਹਰਿਆਣਾ ਸ਼ਿਵਾਲਿਕ ਵਿਕਾਸ ਬੋਰਡ ਦੇ ਕਾਰਜਕਾਰੀ ਉਪ ਚੇਅਰਮੈਨ ਸ੍ਰੀਓਮ ਪ੍ਰਕਾਸ਼ ਦੇਵੀਨਗਰ, ਭਾਜਪਾ ਸੂਬਾ ਮੀਤ ਪ੍ਰਧਾਨ ਸ੍ਰੀਮਤੀ ਬੰਤੋ ਕਟਾਰੀਆ, ਸਾਬਕਾ ਮੇਅਰ ਸ੍ਰੀਕੁਲਭੂਸ਼ਣ ਗੋਇਲ, ਡਿਪਟੀ ਕਮਿਸ਼ਨਰ ਸ੍ਰੀ ਸਤਪਾਲ ਸ਼ਰਮਾ ਸਮੇਤ ਹੋਰ ਮਾਣਯੋਗ ਸੱਜਣ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਮੌਜ਼ੂਦ ਸਨ।

 

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD