Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Sangrur Police, Sangrur, Punjab News, Latest Punjab News

Gurpreet Singh

Gurpreet Singh

5 Dariya News

ਸੰਗਰੂਰ , 14 Jul 2026

Last updated on: Jul 14, 2026, 15:30 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। 

ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਮੰਗੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਮੁਲਜ਼ਮ ਏ.ਐਸ.ਆਈ. ਨੂੰ 3,000 ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7,000 ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ।

ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Sangrur Police , Sangrur , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD