ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿੱਚ ਅੱਜ ਪਿੰਡ ਧੂੜਕੋਟ ਵਿਖੇ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਜੁੜੇ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਸਰਕਾਰ ਲੋਕ ਹਿੱਤ ਵਿੱਚ ਇਮਾਨਦਾਰੀ ਨਾਲ ਕੰਮ ਕਰਦੀ ਹੈ ਤਾਂ ਲੋਕਾਂ ਦਾ ਵਿਸ਼ਵਾਸ ਆਪਣੇ ਆਪ ਮਜ਼ਬੂਤ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਾ ਹੀ ਸਰਕਾਰ ਦੀ ਪਹਿਲੀ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹੋਰ ਤਰੱਕੀ ਦੀ ਰਾਹ ਤੇ ਲੈ ਜਾਣ ਲਈ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਨਿਰੰਤਰ ਕੰਮ ਕਰਦੀ ਰਹੇਗੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੇ ਜਿਸ ਭਰੋਸੇ ਅਤੇ ਉਮੀਦ ਨਾਲ ਇਹ ਫ਼ੈਸਲਾ ਲਿਆ ਹੈ, ਸਰਕਾਰ ਉਸ ਭਰੋਸੇ ਨੂੰ ਕਾਇਮ ਰੱਖਣ ਲਈ ਪੂਰੀ ਇਮਾਨਦਾਰੀ ਨਾਲ ਲੋਕ ਸੇਵਾ ਕਰਦੀ ਰਹੇਗੀ।
ਇਸ ਮੌਕੇ ਸੁਖਜੀਤ ਸਿੰਘ ਸਰਪੰਚ ਧੂੜਕੋਟ, ਦਿਲਬਾਗ ਸਿੰਘ, ਜਤਿੰਦਰ ਸਿੰਘ ਬਰਾੜ, ਮਨਜਿੰਦਰ ਸਿੰਘ ਲਾਡੀ, ਹਰਦੇਵ ਸਿੰਘ, ਬਖਤੌਰ ਸਿੰਘ, ਅਰਜਨ ਸਿੰਘ, ਪ੍ਰਧਾਨ ਕਾਕਾ ਸਿੰਘ, ਸੇਵਕ ਸਿੰਘ ਹਲਕਾ ਪ੍ਰਧਾਨ, ਜਗਰੂਪ ਸਿੰਘ ਸਰਪੰਚ, ਜਸਵਿੰਦਰ ਸਿੰਘ ਢੁੱਡੀ, ਲਾਡੀ ਢੁੱਡੀ, ਮਨਪ੍ਰੀਤ ਸਿੰਘ ਬਰਾੜ, ਚੰਦ ਸਿੰਘ ਸਰਾਂ, ਜਗਸੀਰ ਸਿੰਘ ਗਿੱਲ, ਬਲਦੇਵ ਸਿੰਘ, ਬੱਬੂ ਬਰਾੜ ਤੋਂ ਇਲਾਵਾ ਹੋਰ ਹਾਜ਼ਰ ਸਨ।