Thursday, 16 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ ਗੁਲਾਬ ਚੰਦ ਕਟਾਰੀਆ ਅਤੇ ਜਯੰਤ ਚੌਧਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ. ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਡਾ. ਸੋਨਾ ਥਿੰਦ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਦੀ ਕੀਤਾ ਸਨਮਾਨ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 

ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

ਪਿੰਡ ਬਠਲਾਣਾ, ਗੁਡਾਣਾ ਅਤੇ ਢੇਲਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਹੋਏ ਲੋਕਾਂ ਦੇ ਰੂਬਰੂ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 14 Jul 2026

Last updated on: Jul 14, 2026, 16:39 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ 'ਲੋਕ ਮਿਲਣੀ ਪ੍ਰੋਗਰਾਮ' ਤਹਿਤ ਕਲ੍ਹ ਸ਼ਾਮ ਹਲਕਾ ਮੋਹਾਲੀ ਦੇ ਪਿੰਡ ਬਠਲਾਣਾ, ਗੁਡਾਣਾ ਅਤੇ ਢੇਲਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨਾਲ ਮੁਲਾਕਾਤ ਕੀਤੀ। ਤਿੰਨਾਂ ਪਿੰਡਾਂ ਵਿੱਚ ਕਰਵਾਏ ਗਏ ਪ੍ਰੋਗਰਾਮਾਂ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਤਹਿਤ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ 8 ਲੱਖ ਰੁਪਏ, ਅਨੁਸੂਚਿਤ ਜਾਤੀ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਸਟਰੀਟ ਲਾਈਟਾਂ ਲਈ 3 ਲੱਖ ਰੁਪਏ ਜਲਦੀ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਉਸਾਰੀ ਲਈ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਿੰਡ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਜਿਮ ਬਣਾਇਆ ਜਾ ਰਿਹਾ ਹੈ, ਲਾਇਬ੍ਰੇਰੀ ਦੀ ਉਸਾਰੀ ਜਾਰੀ ਹੈ ਅਤੇ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਖੇਡ ਮੈਦਾਨ ਵੀ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਲਈ ਉਚਿਤ ਸਹੂਲਤਾਂ ਮਿਲ ਸਕਣ ਅਤੇ ਉਹ ਖੇਡਾਂ ਦੇ ਖੇਤਰ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਲੰਬੇ ਸਮੇਂ ਤੋਂ ਲਟਕਦੇ ਵਿਕਾਸ ਕਾਰਜਾਂ ਨੂੰ ਵੀ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

ਉਨ੍ਹਾਂ ਪਿੰਡ ਬਠਲਾਣਾ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਤਹਿਤ ਅਨੁਸੂਚਿਤ ਜਾਤੀ ਧਰਮਸ਼ਾਲਾ ਲਈ 3 ਲੱਖ ਰੁਪਏ ਜਲਦੀ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ 2 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਟੋਬੇ ਦੇ ਕਿਨਾਰੇ ਚਾਰਦੀਵਾਰੀ ਬਣਾਈ ਜਾ ਰਹੀ ਹੈ। ਪਿੰਡ ਦੇ ਦੋ ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨ ਪੱਕੇ ਕਰਨ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਗਈ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਰਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਪਿੰਡ ਗੁਡਾਣਾ ਦੇ ਸਰਪੰਚ ਗੁਰਜੰਟ ਸਿੰਘ, ਬਾਬਾ ਬੰਤ ਸਿੰਘ, ਸਤਨਾਮ ਸਿੰਘ, ਬਲਾਕ ਪ੍ਰਧਾਨ ਰਿੰਕੂ ਗੁਡਾਲਾ, ਹਰਪਾਲ ਸਿੰਘ ਸਰਪੰਚ, ਹਰਨੇਕ ਸਿੰਘ ਨੰਬਰਦਾਰ, ਬਲਕਾਰ ਸਿੰਘ ਨੰਬਰਦਾਰ, ਅਮਰਜੀਤ ਸਿੰਘ (ਸਾਬਕਾ ਪੰਚ), ਗੁਰਜੀਤ ਸਿੰਘ ਫੌਜੀ, ਮਾਸਟਰ ਅਮਰਜੀਤ ਸਿੰਘ, ਮਾਸਟਰ ਨਰਿੰਦਰ ਸਿੰਘ, ਵਜ਼ੀਰ ਸਿੰਘ (ਸਾਬਕਾ ਸਰਪੰਚ) ਅਤੇ ਸੰਤ ਸਿੰਘ ਕੌੜਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD