Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ : ਤਰੁਨਪ੍ਰੀਤ ਸਿੰਘ ਸੌਂਦ

ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਸੂਬੇ ਭਰ ਵਿੱਚ ਲਾਈਆਂ ਜਾਣਗੀਆਂ 650 ਗੁਰੂ ਰਵਿਦਾਸ ਬਗੀਚੀਆਂ ਅਤੇ 6.50 ਲੱਖ ਬੂਟੇ; 4 ਰਾਜਾਂ ਤੋਂ ਕੱਢੀਆਂ ਜਾਣਗੀਆਂ ਸ਼ੋਭਾ ਯਾਤਰਾਵਾਂ ਅਤੇ ਕਰਵਾਏ ਜਾਣਗੇ ਡਰੋਨ ਸ਼ੋਅ: ਸੈਰ-ਸਪਾਟਾ ਮੰਤਰੀ

Tarunpreet Singh Sond, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 14 Jul 2026

Last updated on: Jul 14, 2026, 16:55 IST

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ 'ਤੇ ਮਨਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਬਰਾਬਰਤਾ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਾਲ ਭਰ ਚੱਲਣ ਵਾਲੇ ਵਿਸ਼ੇਸ਼ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ ਪਹਿਲਾਂ ਹੀ 80 ਕਰੋੜ ਰੁਪਏ ਰਾਖਵੇਂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਰੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜ ਪੈਣ 'ਤੇ ਹੋਰ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਨ੍ਹਾਂ ਸ਼ਾਨਦਾਰ ਸਮਾਗਮਾਂ ਦੀ ਯੋਜਨਾ ਪੜਾਅਵਾਰ ਢੰਗ ਨਾਲ ਉਲੀਕੀ ਗਈ ਹੈ ਅਤੇ ਇਹ ਸਮਾਗਮ ਸਾਲ ਭਰ ਜਾਰੀ ਰਹਿਣਗੇ, ਜਿਨ੍ਹਾਂ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀਂ ਸਿੱਖਿਆਵਾਂ ਨੂੰ ਪੰਜਾਬ ਦੇ ਕੋਨੇ-ਕੋਨੇ ਅਤੇ ਵਿਸ਼ਵ ਪੱਧਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਧਾਰਮਿਕ, ਵਿਦਿਅਕ ਅਤੇ ਵਾਤਾਵਰਣ ਪੱਖੀ ਪਹਿਲਕਦਮੀਆਂ ਰਾਹੀਂ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਕਰਨ ਲਈ ਤਿਆਰ ਕੀਤੇ ਗਏ ਹਨ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਸਕੂਲ ਪੱਧਰੀ ਮੁਕਾਬਲਿਆਂ ਤੋਂ ਇਲਾਵਾ 13,000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀਆਂ ਡਾਕੂਮੈਂਟਰੀ ਫਿਲਮਾਂ ਵੀ ਦਿਖਾਈਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜੁਲਾਈ ਤੋਂ ਨਵੰਬਰ ਤੱਕ ਸੂਬੇ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਵਿਰਾਸਤ 'ਤੇ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ। 

ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ, ਜਦੋਂ ਕਿ ਅਗਸਤ ਤੋਂ ਨਵੰਬਰ ਦਰਮਿਆਨ ਵਿਧਾਨ ਸਭਾ ਹਲਕਿਆਂ ਵਿੱਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਡਰੋਨ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਭਰ ਵਿੱਚ 650 ਗੁਰੂ ਰਵਿਦਾਸ ਜੀ ਬਗੀਚੀਆਂ ਸਥਾਪਤ ਕੀਤੀਆਂ ਜਾਣਗੀਆਂ, 6.50 ਲੱਖ ਬੂਟੇ ਲਾਉਣ ਦੀ ਮੁਹਿੰਮ ਚਲਾਈ ਜਾਵੇਗੀ, ਅਗਸਤ ਮਹੀਨੇ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ "ਰਨ ਫਾਰ ਇਕੁਐਲਿਟੀ" ਮੈਰਾਥਨ ਅਤੇ ਸਤੰਬਰ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਸਾਈਕਲ ਰੈਲੀਆਂ ਕਰਵਾਈਆਂ ਜਾਣਗੀਆਂ। 

ਇਸ ਤੋਂ ਇਲਾਵਾ ਅਕਤੂਬਰ ਮਹੀਨੇ ਵਿੱਚ ਸੂਬੇ ਭਰ ਵਿੱਚ 6.50 ਲੱਖ ਯਾਦਗਾਰੀ ਝੰਡੇ ਵੰਡੇ ਜਾਣਗੇ। ਧਾਰਮਿਕ ਸਮਾਗਮਾਂ 'ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 5 ਤੋਂ 8 ਅਕਤੂਬਰ ਦਰਮਿਆਨ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ਼ੁਰੂ ਹੋ ਕੇ ਚਾਰ ਸ਼ੋਭਾ ਯਾਤਰਾਵਾਂ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਇਹ ਸਮਾਗਮ 9 ਤੋਂ 11 ਅਕਤੂਬਰ, 2026 ਤੱਕ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਸ਼ਾਨਦਾਰ ਰਾਜ ਪੱਧਰੀ ਸਮਾਗਮ ਨਾਲ ਸੰਪੰਨ ਹੋਣਗੇ। ਪਹਿਲੇ ਦਿਨ (9 ਅਕਤੂਬਰ) ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਪ੍ਰਦਰਸ਼ਨੀ, ਕਥਾ ਤੇ ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਗੁਰੂ ਜੀ ਦੀ ਬਾਣੀ 'ਤੇ ਕਾਨਫਰੰਸ ਕਰਵਾਈ ਜਾਵੇਗੀ।

ਸ਼ਰਧਾਲੂਆਂ ਲਈ 10 ਅਕਤੂਬਰ ਨੂੰ ਕਥਾ ਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ 'ਤੇ ਕਾਨਫਰੰਸ, ਮੀਨਾਰ-ਏ-ਬੇਗਮਪੁਰਾ ਵਿਖੇ ਸ਼ਾਨਦਾਰ 3ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਕਰਵਾਏ ਜਾਣਗੇ। ਆਖਰੀ ਦਿਨ, 11 ਅਕਤੂਬਰ ਨੂੰ ਕਥਾ ਤੇ ਕੀਰਤਨ ਦਰਬਾਰ, ਬੇਗਮਪੁਰਾ ਸਮਾਗਮ, ਮੀਨਾਰ-ਏ-ਬੇਗਮਪੁਰਾ ਵਿਖੇ ਇੱਕ ਹੋਰ 3ਡੀ ਪ੍ਰੋਜੈਕਸ਼ਨ ਅਤੇ ਸ਼ਾਨਦਾਰ ਡਰੋਨ ਸ਼ੋਅ ਹੋਵੇਗਾ।

ਇਨ੍ਹਾਂ ਸਮਾਗਮਾਂ ਨੂੰ ਮੁੱਖ ਆਕਰਸ਼ਣ ਦੱਸਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਆਧੁਨਿਕ ਤਕਨਾਲੋਜੀ ਅਤੇ ਸਾਰਥਕ ਜਨਤਕ ਸ਼ਮੂਲੀਅਤ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾਵਾਦੀ ਆਦਰਸ਼ਾਂ ਅਤੇ ਅਧਿਆਤਮਿਕ ਸਿੱਖਿਆਵਾਂ ਨਾਲ ਜੁੜ ਸਕੇ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਪੂਰੀ ਸ਼ਰਧਾ ਅਤੇ ਜਾਹੋ-ਜਲਾਲ ਨਾਲ ਮਨਾਉਣ ਲਈ ਵਚਨਬੱਧ ਹੈ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੁਆਰਾ ਦਿੱਤਾ ਗਿਆ ਸਮਾਨਤਾ, ਸਮਾਜਿਕ ਸਦਭਾਵਨਾ, ਭਾਈਚਾਰੇ ਅਤੇ ਮਨੁੱਖੀ ਮਾਣ-ਸਨਮਾਨ ਦਾ ਸਰਵ-ਵਿਆਪਕ ਸੰਦੇਸ਼ ਹਰ ਘਰ ਤੱਕ ਪਹੁੰਚ ਸਕੇ।

ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੀਵ ਤਿਵਾੜੀ ਵੀ ਮੌਜੂਦ ਸਨ।

 

Tags: Tarunpreet Singh Sond , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD