Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਮੁਲਾਜ਼ਮਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ, ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗਾਂ ਕੀਤੀਆਂ

Harpal Singh Cheema, Advocate Harpal Singh Cheema, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 14 Jul 2026

Last updated on: Jul 14, 2026, 18:19 IST

ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਇਹਨਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੌਂਪੇ ਗਏ ਮੰਗ ਪੱਤਰਾਂ ਨੂੰ ਘੋਖਣਾ ਅਤੇ ਸਿੱਖਿਆ, ਸਿਹਤ ਸੰਭਾਲ ਅਤੇ ਜੰਗਲਾਤ ਖੇਤਰਾਂ ਵਿੱਚ ਭਰਤੀ, ਤਰੱਕੀਆਂ, ਪੱਕੇ ਕਰਨ ਅਤੇ ਪੇ-ਸਕੇਲ ਵਰਗੀਆਂ ਅਹਿਮ ਮੰਗਾਂ ਦਾ ਸਮਾਂ-ਬੱਧ ਹੱਲ ਯਕੀਨੀ ਬਣਾਉਣਾ ਸੀ।

ਮੀਟਿੰਗ ਵਿੱਚ ਸ਼ਾਮਲ ਯੂਨੀਅਨਾਂ ਨੂੰ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਯੂਨੀਅਨਾਂ ਵੱਲੋਂ ਸੌਂਪੇ ਗਏ ਸਾਰੇ ਮੰਗ ਪੱਤਰਾਂ ਅਤੇ ਮੰਗਾਂ 'ਤੇ ਕੈਬਨਿਟ ਸਬ-ਕਮੇਟੀ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦਾ ਜਲਦ, ਨਿਰਪੱਖ ਅਤੇ ਢੁਕਵਾਂ ਹੱਲ ਕੱਢਿਆ ਜਾ ਸਕੇ।" ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਖੇਤਰ ਨਾਲ ਸਬੰਧਤ ਮੁੱਦੇ ਕੇਂਦਰ ਵਿੱਚ ਰਹੇ। ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਅਤੇ ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨੇ ਆਪਣੇ ਮੰਗ ਪੱਤਰ ਪੇਸ਼ ਕੀਤੇ। 

ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਨੇ ਸਰਕਾਰ ਨੂੰ 2026 ਲਈ 1,200 ਸਪੈਸ਼ਲ ਐਜੂਕੇਸ਼ਨ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਨੇ ਪ੍ਰਬੰਧਕੀ ਮੰਗਾਂ ਉਠਾਈਆਂ, ਜਿਸ ਵਿੱਚ ਸੁਪਰਡੈਂਟ ਦੀਆਂ ਤਰੱਕੀਆਂ ਲਈ ਤਜ਼ਰਬੇ ਦੀਆਂ ਸ਼ਰਤਾਂ ਵਿੱਚ ਇੱਕ ਵਾਰ ਛੋਟ ਦੇਣ, ਖਤਮ ਕੀਤੀਆਂ ਅਸਾਮੀਆਂ ਨੂੰ ਬਹਾਲ ਕਰਨ, ਜੂਨੀਅਰ ਸਹਾਇਕਾਂ ਨੂੰ 50% ਅਨੁਪਾਤ 'ਤੇ ਤਰੱਕੀ ਦੇਣ, ਅਤੇ ਅਧਿਆਪਨ ਅਮਲੇ ਦੇ ਬਰਾਬਰ ਮਨਿਸਟੀਰੀਅਲ ਕਲੈਰੀਕਲ ਸਟਾਫ ਨੂੰ ਵੀ ਸਟੇਟ ਐਵਾਰਡ ਦੇਣ ਦੀ ਮੰਗ ਕੀਤੀ ਗਈ।

ਹੋਰਨਾਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼, ਪੰਜਾਬ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਉਸਾਰੂ ਗੱਲਬਾਤ ਕੀਤੀ। ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਨੇ ਤਨਖਾਹ, ਲਾਇਲਟੀ ਬੋਨਸ ਅਤੇ ਪੱਕੇ ਕਰਨ ਨਾਲ ਸਬੰਧਤ ਮੁੱਦਿਆਂ ਦੀ ਪੈਰਵੀ ਕੀਤੀ। 

ਇਸੇ ਦੌਰਾਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਬਾਕੀ ਰਹਿੰਦੇ ਕੱਚੇ ਅਤੇ ਠੇਕਾ ਆਧਾਰਿਤ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ, ਅਤੇ ਨਾਲ ਹੀ ਤਨਖਾਹ ਤੇ ਸੇਵਾਮੁਕਤੀ ਸਬੰਧੀ ਚਿੰਤਾਵਾਂ ਵੀ ਪ੍ਰਗਟਾਈਆਂ। ਇਸ ਉਪਰੰਤ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼  ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦੇ ਹੋਏ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਤੁਹਾਡੀਆਂ ਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ 'ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ।"

ਇਹਨਾਂ ਮੀਟਿੰਗਾਂ ਦੌਰਾਨ ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਤੋਂ ਲਖਵੀਰ ਸਿੰਘ, ਸਰਬਜੀਤ ਸਿੰਘ ਅਤੇ ਮਨਜੀਤ ਸਿੰਘ, ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ, ਪਰਮਪਾਲ ਸਿੰਘ, ਅਨੁਰਿਧ ਮੌਦਗਿੱਲ, ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਤੋਂ ਡਾ. ਜਤਿੰਦਰ ਸਿੰਘ, ਡਾ. ਵਿਪਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਤੋਂ ਰਸ਼ਪਾਲ ਸਿੰਘ ਅਤੇ ਬਲਬੀਰ ਸਿੰਘ, ਅਤੇ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ ਤੋਂ ਜਗਦੀਪ ਭਾਰਦਵਾਜ, ਰਾਜਨ ਬੈਕਟਰ ਅਤੇ ਅਸ਼ੋਕ ਗੋਇਲ ਨੇ ਆਪੋ-ਆਪਣੀਆਂ ਯੂਨੀਅਨਾਂ ਦੇ ਮੁੱਦੇ ਅਤੇ ਸਮੱਸਿਆਵਾਂ ਪੇਸ਼ ਕੀਤੀਆਂ।

 

Tags: Harpal Singh Cheema , Advocate Harpal Singh Cheema , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD