Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 14 Jul 2026

Last updated on: Jul 15, 2026, 09:36 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਏਕੇ-47 ਰਾਈਫਲ ਸਮੇਤ ਤਿੰਨ ਆਧੁਨਿਕ ਰਾਈਫਲਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਬੀਰ ਸਿੰਘ ਉਰਫ਼ ਕਾਸ਼ੀ ਵਾਸੀ ਭੈਣੀ ਰਾਜਪੂਤਾਂ, ਅੰਮ੍ਰਿਤਸਰ, ਜੋਬਨ ਸਿੰਘ ਵਾਸੀ ਬਲੱਗਣ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਏਕੇ-47 ਰਾਈਫਲ, ਇੱਕ ਮੋਡੀਫਾਈ ਐਮ4-ਟਾਈਪ .30-ਬੋਰ ਆਟੋਮੈਟਿਕ ਹਥਿਆਰ ਅਤੇ ਇੱਕ ਵਿਸ਼ੇਸ਼ ਤੌਰ 'ਤੇ ਮੋਡੀਫਾਈ .30-ਬੋਰ ਸੈਮੀ-ਆਟੋਮੈਟਿਕ ਹਥਿਆਰ ਸਮੇਤ ਪੰਜ ਮੈਗਜ਼ੀਨਾਂ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ ਦਾ ਪਤਾ ਲਗਾਉਣ, ਇਸ  ਮਾਡਿਊਲ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਘਰਿੰਡਾ ਦੀਆਂ ਟੀਮਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ੱਕੀ ਆਕਾਸ਼ਬੀਰ ਉਰਫ਼ ਕਾਸ਼ੀ ਅਤੇ ਜੋਬਨ ਸਿੰਘ ਆਪਣੇ ਨਾਬਾਲਗ ਸਾਥੀ ਨਾਲ ਮਿਲ ਕੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਅਤਿ-ਆਧੁਨਿਕ ਹਥਿਆਰ, ਗੋਲੀ ਸਿੱਕਾ, ਗ੍ਰਨੇਡ ਆਦਿ ਪ੍ਰਾਪਤ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅਟਾਰੀ ਖੇਤਰ ਦੇ ਨੇੜੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਇੱਕ ਗ੍ਰਨੇਡ ਅਤੇ ਤਿੰਨ ਆਧੁਨਿਕ ਰਾਈਫਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 303 ਮਿਤੀ 13.07.2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7) ਅਤੇ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD