Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਸੁਹਾਨੀ ਡੋਡਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਪ ਦੇ ਸੀਨੀਅਰ ਆਗੂਆਂ ਮਨੀਸ਼ ਸਿਸੋਦੀਆ ਅਤੇ ਹਰਪਾਲ ਚੀਮਾ ਨੇ ਡਾ. ਡੋਡਾ ਦਾ ਪਾਰਟੀ ਵਿੱਚ ਕੀਤਾ ਸਵਾਗਤ

Harpal Singh Cheema, Advocate Harpal Singh Cheema, AAP Punjab, Punjab, Punjab News, Latest Punjab News, Shery Kalsi, Amansher Singh Shery Kalsi, Manish Sisodia, Dr Suhani Doda

Web Admin

Web Admin

5 Dariya News

ਚੰਡੀਗੜ੍ਹ , 14 Jul 2026

Last updated on: Jul 15, 2026, 10:15 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਮੰਗਲਵਾਰ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਅਮਰੀਕਾ ਤੋਂ ਪਰਤੇ ਐਮਬੀਬੀਐਸ-ਯੋਗਤਾ ਪ੍ਰਾਪਤ ਸਰਜਨ ਅਤੇ ਸਮਾਜ ਸੇਵਿਕਾ ਡਾ. ਸੁਹਾਨੀ ਡੋਡਾ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਡਾ. ਡੋਡਾ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਭਰੋਸਾ ਪ੍ਰਗਟਾਇਆ ਕਿ ਸਿਹਤ ਸੰਭਾਲ ਖੇਤਰ ਵਿੱਚ ਉਹਨਾਂ ਦਾ ਤਜਰਬਾ ਅਤੇ ਜਨਸੇਵਾ ਪ੍ਰਤੀ ਵਚਨਬੱਧਤਾ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ 'ਆਪ' ਦੇ ਮਿਸ਼ਨ ਨੂੰ ਹੋਰ ਮਜ਼ਬੂਤ ਕਰੇਗੀ।

ਅਬੋਹਰ ਵਿਧਾਨ ਸਭਾ ਹਲਕੇ ਦੇ ਰਹਿਣ ਵਾਲੀ ਡਾ. ਸੁਹਾਨੀ ਡੋਡਾ ਅਮਰੀਕਾ ਤੋਂ ਪਰਤੇ ਇੱਕ ਐਮਬੀਬੀਐਸ ਯੋਗਤਾ ਪ੍ਰਾਪਤ ਸਰਜਨ ਹਨ ਜੋ ਪਿਛਲੇ ਕਈ ਸਾਲਾਂ ਤੋਂ ਸਮਾਜਿਕ ਸੇਵਾ ਦੇ ਕੰਮਾਂ ਵਿੱਚ ਸਰਗਰਮੀ ਨਾਲ ਜੁੜੀ ਹੋਈ ਹਨ। ਡਾ. ਡੋਡਾ ਸਿਹਤ ਜਾਗਰੂਕਤਾ ਮੁਹਿੰਮਾਂ, ਮੈਡੀਕਲ ਕੈਂਪਾਂ ਦੇ ਆਯੋਜਨ ਅਤੇ ਸਮਾਜ ਦੇ ਪਛੜੇ ਤੇ ਲੋੜਵੰਦ ਵਰਗਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸਰਗਰਮੀ ਨਾਲ ਹਿੱਸਾ ਲੈਂਦੇ ਰਹੇ ਹਨ। ਆਪਣੇ ਕੰਮਾਂ ਸਦਕਾ, ਉਹਨਾਂ ਨੇ ਸਿਹਤ ਸੇਵਾਵਾਂ ਵਿੱਚ ਸੁਧਾਰ ਅਤੇ ਭਾਈਚਾਰਕ ਭਲਾਈ ਲਈ ਆਪਣੀ ਹਮਦਰਦੀ ਭਰੀ ਪਹੁੰਚ ਅਤੇ ਵਚਨਬੱਧਤਾ ਸਦਕਾ ਪੂਰੇ ਖੇਤਰ ਦੇ ਲੋਕਾਂ ਵਿੱਚ ਸਤਿਕਾਰ ਹਾਸਲ ਕੀਤਾ ਹੈ।

ਉਹਨਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪਾਰਟੀ ਇਮਾਨਦਾਰ, ਪੜ੍ਹੇ-ਲਿਖੇ ਅਤੇ ਸੇਵਾ ਭਾਵਨਾ ਵਾਲੇ ਲੋਕਾਂ ਨੂੰ ਇੱਕ ਮੰਚ 'ਤੇ ਲਿਆ ਰਹੀ ਹੈ ਜੋ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ। ਉਹਨਾਂ ਨੇ ਕਿਹਾ ਕਿ ਮੈਡੀਕਲ ਖੇਤਰ ਵਿੱਚ ਡਾ. ਡੋਡਾ ਦਾ ਤਜਰਬਾ ਅਤੇ ਲੋਕ ਭਲਾਈ ਪ੍ਰਤੀ ਉਹਨਾਂ ਦਾ ਸਮਰਪਣ ਪਾਰਟੀ ਲਈ ਇੱਕ ਵੱਡਾ ਸਰਮਾਇਆ ਸਾਬਤ ਹੋਵੇਗਾ।

ਡਾ. ਸੁਹਾਨੀ ਡੋਡਾ ਨੇ ਪਾਰਟੀ ਵਿੱਚ ਸਵਾਗਤ ਕਰਨ ਲਈ 'ਆਪ' ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਮਾਨਦਾਰ ਸ਼ਾਸਨ ਖਾਸ ਕਰਕੇ ਸਿਹਤ ਸੰਭਾਲ ਖੇਤਰ ਵਿੱਚ ਕੀਤੇ ਗਏ ਕੰਮਾਂ ਨੇ ਉਹਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਹੈ। ਉਹਨਾਂ ਕਿਹਾ ਕਿ ਉਹ ਪਾਰਟੀ ਨਾਲ ਮਿਲ ਕੇ ਬਿਹਤਰ ਸਿਹਤ ਸੇਵਾਵਾਂ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਉਮੀਦ ਰੱਖਦੇ ਹਨ।

 

Tags: Harpal Singh Cheema , Advocate Harpal Singh Cheema , AAP Punjab , Punjab , Punjab News , Latest Punjab News , Shery Kalsi , Amansher Singh Shery Kalsi , Manish Sisodia , Dr Suhani Doda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD