ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 17 ਜੁਲਾਈ ਨੂੰ ਹਰਿਆਣਾ ਦੇ ਜੀਂਦ ਤੋਂ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਉਦਘਾਟਨ ਕਰਨ ਜਾ ਰਹੇ ਹਨ, ਇਸ ਸਬੰਧੀ ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਿਸ ਤਰ੍ਹਾਂ ਦੀਆਂ ਹਾਲਤਾਂ ਬਣੀਆਂ ਹੋਈਆਂ ਹਨ, ਤੇਲ ਅਤੇ ਕੋਲੇ ਵਰਗੇ ਸਰੋਤ ਹੌਲੀ-ਹੌਲੀ ਖ਼ਤਮ ਹੋ ਰਹੇ ਹਨ, ਇਸ ਲਈ ਵਿਕਲਪਕ ਸਰੋਤਾਂ ਵੱਲ ਜਾਣਾ ਬਹੁਤ ਜ਼ਰੂਰੀ ਹੈ।
ਇਸੇ ਲਈ ਪ੍ਰਧਾਨ ਮੰਤਰੀ ਸੂਰਜੀ ਊਰਜਾ, ਪੌਣ ਊਰਜਾ ਅਤੇ ਹਾਈਡ੍ਰੋਜਨ ਊਰਜਾ ਨੂੰ ਬਹੁਤ ਉਤਸ਼ਾਹ ਦੇ ਰਹੇ ਹਨ। ਸ੍ਰੀ ਵਿਜ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਊਰਜਾ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇਸ਼ ਨੂੰ ਨਿਤ ਨਵੀਆਂ ਉਚਾਈਆਂ 'ਤੇ ਲੈ ਕੇ ਜਾ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਉਦਘਾਟਨ ਵੀ ਹਰਿਆਣਾ ਤੋਂ ਹੋਣ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੀਆਂ ਮੌਜੂਦਾ ਹਾਲਤਾਂ ਬਣੀਆਂ ਹੋਈਆਂ ਹਨ ਅਤੇ ਤੇਲ ਤੇ ਕੋਲੇ ਵਰਗੇ ਸਰੋਤ ਹੌਲੀ-ਹੌਲੀ ਖ਼ਤਮ ਹੋ ਰਹੇ ਹਨ, ਤਾਂ ਵਿਕਲਪਕ ਸਰੋਤਾਂ ਵੱਲ ਜਾਣਾ ਬਹੁਤ ਜ਼ਰੂਰੀ ਹੈ।
ਇਸ ਲਈ ਪ੍ਰਧਾਨ ਮੰਤਰੀ ਸੋਲਰ ਊਰਜਾ, ਪੌਣ ਊਰਜਾ ਅਤੇ ਹਾਈਡ੍ਰੋਜਨ ਊਰਜਾ ਨੂੰ ਬਹੁਤ ਉਤਸ਼ਾਹ ਦੇ ਰਹੇ ਹਨ।