Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀ.ਜੀ.ਪੀ. ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 14 Jul 2026

Last updated on: Jul 15, 2026, 12:33 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਵਾਸੀ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ, ਵਾਸੀ ਭੱਲਾ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ02-ਡੀਯੂ-3533 ਹੈ, ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਦੀ ਸਪਲਾਈ ਲਈ ਕਰ ਰਹੇ ਸਨ।

ਦੱਸਣਯੋਗ ਹੈ ਕਿ 6 ਜੁਲਾਈ, 2026 ਤੋਂ ਬਾਅਦ ਸੀ.ਆਈ. ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਇਹ ਤੀਜਾ ਮਾਮਲਾ ਹੈ, ਜਿਸ ਨਾਲ ਮਹਿਜ਼ 10 ਦਿਨਾਂ ਵਿੱਚ ਕੁੱਲ 68 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਸੀ.ਆਈ. ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 13 ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ 7 ਜੁਲਾਈ ਨੂੰ ਤਿੰਨ ਹੋਰ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਹ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੱਕੀ ਗੁਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਅੰਮ੍ਰਿਤਸਰ ਦੇ ਥਾਣਾ ਕੰਬੋਅ ਅਧੀਨ ਪੈਂਦੇ ਪਿੰਡ ਗੌਂਸਾਬਾਦ ਨੇੜੇ ਕਿਸੇ ਦੂਜੀ ਪਾਰਟੀ ਨੂੰ ਇਹ ਸਪਲਾਈ ਦੇਣ ਜਾ ਰਹੇ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਸਤੈਦੀ ਦਿਖਾਉਂਦਿਆਂ ਨਾਕੇਬੰਦੀ ਕੀਤੀ ਅਤੇ ਅੰਮ੍ਰਿਤਸਰ ਦੇ ਗੌਂਸਾਬਾਦ ਨੇੜਿਓਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਰੋਕ ਕੇ ਉਨ੍ਹਾਂ ਨੂੰ 30 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਡੀਜੀਪੀ ਨੇ ਕਿਹਾ ਕਿ ਸਮੁੱਚੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਚੱਲ ਰਹੀ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 46 ਮਿਤੀ 14-07-2026 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD