Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ

Mohinder Bhagat, AAP Punjab, Jalandhar, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 14 Jul 2026

Last updated on: Jul 15, 2026, 12:35 IST

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਦੇਣ ਦੇ ਨਾਲ-ਨਾਲ ਆਧੁਨਿਕ ਬਾਗ਼ਬਾਨੀ ਤਕਨੀਕਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਸੇਧ ਵੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਪੌਦ ਸਮੱਗਰੀ, ਤਕਨੀਕੀ ਸਲਾਹ ਅਤੇ ਆਧੁਨਿਕ ਕਾਸ਼ਤ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਹਰ ਪੱਧਰ 'ਤੇ ਲੋੜੀਂਦਾ ਸਹਿਯੋਗ ਦੇ ਰਹੀ ਹੈ ਤਾਂ ਜੋ ਬਾਗ਼ਬਾਨੀ ਨੂੰ ਹੋਰ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ।

ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਸੇਧ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢ ਕੇ ਵੱਧ ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਵੱਲ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਿਸਾਨਾਂ ਲਈ ਵਧੇਰੇ ਲਾਹੇਵੰਦ ਸਾਬਤ ਹੋ ਰਹੀ ਹੈ। 

ਇਸ ਦੇ ਨਾਲ ਹੀ ਪੋਸਟ-ਹਾਰਵੈਸਟ ਮੈਨੇਜਮੈਂਟ, ਕੋਲਡ ਚੇਨ, ਪੈਕਹਾਊਸ ਅਤੇ ਪ੍ਰੋਸੈਸਿੰਗ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਧੀਆ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਕੇ ਸੂਬੇ ਦੀ ਖੇਤੀਬਾੜੀ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD