Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਦੇ ਦਰਦ, ਖੋਖਲੇ ਵਾਅਦਿਆਂ ਅਤੇ ਅਣਗੌਲੇ ਸਕੂਲਾਂ ਨੂੰ ਲੈ ਕੇ ਅੰਮ੍ਰਿਤਾ ਵੜਿੰਗ ਦਾ ਆਪ ਸਰਕਾਰ 'ਤੇ ਤਿੱਖਾ ਹਮਲਾ

ਆਪ ਦੇ ਵੱਡੇ-ਵੱਡੇ ਦਾਅਵਿਆਂ ਦੇ ਉਲਟ ਪੰਜਾਬ ਅਣਦੇਖੀ ਦਾ ਸ਼ਿਕਾਰ: ਕਾਂਗਰਸ

Amrita Warring, Pawan Dewan, Punjab Pradesh Congress Committee, Punjab Congress, Punjab, Punjab News, Latest Punjab News

5 Dariya News

5 Dariya News

5 Dariya News

ਲੁਧਿਆਣਾ , 14 Jul 2026

Last updated on: Jul 15, 2026, 12:45 IST

ਸਤਲੁਜ ਫਿਲਮ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਵਿਵਾਦ ਉੱਪਰ ਪ੍ਰਤੀਕਿਰਿਆ ਦਿੰਦਿਆਂ, ਸੀਨੀਅਰ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਸਿੱਧੀ ਟਿੱਪਣੀ ਨਹੀਂ ਕਰਨਗੇ, ਲੇਕਿਨ ਉਹ ਹਮੇਸ਼ਾ ਤੋਂ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੇ ਦਰਦ ਤੇ ਦੁੱਖ ਦੇ ਨਾਲ ਖੜ੍ਹੀ ਰਹਿਣਗੇ। ਉਹ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਵੀ ਮੌਜੂਦਗੀ ਹੇਠ ਉਹ ਲੁਧਿਆਣਾ ਪੱਛਮੀ ਸਣੇ ਲੁਧਿਆਣਾ ਸ਼ਹਿਰੀ ਦੇ ਵੱਖ - ਵੱਖ ਇਲਾਕਿਆਂ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਕਿਚਲੂ ਨਗਰ ਸਥਿਤ ਸ਼੍ਰੀ ਰਾਮ ਸ਼ਰਨਮ ਦੇ ਮੁਖੀ ਨਰੇਸ਼ ਸੋਨੀ ਦੀ ਪਤਨੀ ਨੀਨਾ ਸੋਨੀ ਦੇ ਦੇਹਾਂਤ 'ਤੇ ਉਨ੍ਹਾਂ ਦੇ ਗ੍ਰੀਨ ਪਾਰਕ, ਸਿਵਲ ਲਾਈਨਜ਼ ਵਿਖੇ ਦੁੱਖ ਦਾ ਪ੍ਰਗਟਾਵਾ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ, ਅੰਮ੍ਰਿਤਾ ਵੜਿੰਗ ਨੇ ਸੰਖੇਪ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ। ਜਦੋਂ ਮੀਡੀਆ ਨੇ ਸਤਲੁਜ ਫਿਲਮ ਦੇ ਵਿਵਾਦ ਅਤੇ ਅਦਾਕਾਰਾਂ ਦੇ ਬਿਆਨਾਂ ਬਾਰੇ ਪੁੱਛਿਆ ਕਿ ਕੀ ਇਸ ਨਾਲ ਪੰਜਾਬ ਦਾ ਮਾਹੌਲ ਹੋਰ ਖਰਾਬ ਹੋ ਸਕਦਾ ਹੈ, ਬਾਰੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਬਿਆਨਬਾਜ਼ੀ ਠੀਕ ਨਹੀਂ ਹੈ। 

ਪੰਜਾਬ ਦੇ ਲੋਕਾਂ ਨੇ ਬਹੁਤ ਦਰਦ ਅਤੇ ਤਕਲੀਫ਼ ਸਹੀ ਹੈ। ਅਤੀਤ ਵਿੱਚ ਜੋ ਕੁਝ ਵੀ ਹੋਇਆ ਹੈ, ਉਹ ਠੀਕ ਨਹੀਂ ਸੀ। ਆਗੂਆਂ ਨੂੰ ਇਸ ਤਰ੍ਹਾਂ ਦੇ ਬਿਆਨ ਦੇਣੇ ਸ਼ੋਭਾ ਨਹੀਂ ਦਿੰਦੇ ਅਤੇ ਪੰਜਾਬ ਦੇ ਲੋਕਾਂ ਬਾਰੇ ਇਸ ਤਰ੍ਹਾਂ ਦੀਆਂ ਟਿੱਪਣੀਆਂ ਦੀ ਕਿਸੇ ਨੂੰ ਉਮੀਦ ਨਹੀਂ ਹੁੰਦੀ। ਇਹ ਠੀਕ ਨਹੀਂ ਹੈ।

ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਇਹ ਨਿਸ਼ਚਿਤ ਤੌਰ 'ਤੇ ਪੰਜਾਬੀਆਂ ਦੇ ਜ਼ਖ਼ਮਾਂ ਨੂੰ ਹਰਾ ਕਰਨ ਵਰਗਾ ਹੈ। ਅਸੀਂ ਕਿਸੇ ਵੀ ਪਾਰਟੀ ਦੇ ਕਿਸੇ ਵੀ ਆਗੂ ਤੋਂ ਅਜਿਹੇ ਵਿਵਹਾਰ ਦੀ ਉਮੀਦ ਨਹੀਂ ਕਰਦੇ ਹਨ। ਉਨ੍ਹਾਂ ਦੀ ਸਭ ਨੂੰ ਬੇਨਤੀ ਹੈ ਕਿ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੋ ਅਤੇ ਸਮਝੋ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਕਿਹੜੇ ਹਾਲਾਤਾਂ ਦਾ ਸਾਹਮਣਾ ਕੀਤਾ ਹੈ।

ਇਸ ਦੌਰਾਨ ਕਾਂਗਰਸ ਪਾਰਟੀ ਦੇ ਅੰਦਰੂਨੀ ਮਤਭੇਦਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਨੇ ਕਿਹਾ ਕਿ ਇਸ 'ਤੇ ਟਿੱਪਣੀ ਕਰਨ ਦਾ ਕੋਈ ਮਤਲਬ ਨਹੀਂ ਹੈ। ਇਹ ਫੈਸਲਾ ਹਾਈਕਮਾਨ ਨੇ ਕਰਨਾ ਹੈ ਅਤੇ ਜੋ ਵੀ ਫੈਸਲਾ ਹੋਵੇਗਾ, ਉਹ ਤੁਹਾਡੇ ਸਭ ਦੇ ਸਾਹਮਣੇ ਆ ਜਾਵੇਗਾ।

ਜਦਕਿ ਟੀਏ/ਡੀਏ ਦੇ ਮੁੱਦੇ ਨੂੰ ਚੁੱਕਦਿਆਂ, ਅੰਮ੍ਰਿਤਾ ਵੜਿੰਗ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ, ਕਿਹਾ ਕਿ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਪਿਛਲੇ ਸਾਢੇ ਚਾਰ ਸਾਲਾਂ ਤੋਂ ਟੀਏ/ਡੀਏ ਨਹੀਂ ਮਿਲਿਆ। ਉਨ੍ਹਾਂ ਨੇ ਕਿਹਾ ਕਿ ਇਹ ਵੀ ਨਾ ਭੁੱਲੋ ਕਿ ਸਾਢੇ ਚਾਰ ਸਾਲ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ 18 ਸਾਲ ਤੋਂ ਵੱਧ ਉਮਰ ਦੀ ਹਰ ਭੈਣ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦਿੱਤੇ ਜਾਣਗੇ। 

ਹੁਣ ਜਦੋਂ ਚੋਣਾਂ ਵਿੱਚ ਸਿਰਫ਼ ਤਿੰਨ-ਚਾਰ ਮਹੀਨੇ ਬਾਕੀ ਹਨ, ਤਾਂ ਸਰਕਾਰ ਨੇ ਪੈਸੇ ਖਾਤਿਆਂ ਵਿੱਚ ਪਾਉਣੇ ਸ਼ੁਰੂ ਕੀਤੇ ਹਨ। ਕੀ ਸਰਕਾਰ ਸਾਢੇ ਚਾਰ ਸਾਲ ਸੁੱਤੀ ਰਹੀ? ਉਨ੍ਹਾਂ ਨੇ ਕਿਹਾ ਕਿ ਲੋਕ ਹੁਣ ਸਭ ਕੁਝ ਸਮਝ ਚੁੱਕੇ ਹਨ। ਚੋਣਾਂ ਆਉਂਦਿਆਂ ਹੀ ਇਹ ਲੋਕ ਮੁੜ ਪੈਸੇ ਵੰਡ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ ਅਤੇ ਸਾਡੀਆਂ ਭੋਲੀਆਂ-ਭਾਲੀਆਂ ਭੈਣਾਂ ਦੇ ਵੋਟ ਲੈਣਾ ਚਾਹੁੰਦੇ ਹਨ। 

ਇਹ ਪੈਸਾ ਵੋਟਾਂ ਵਿੱਚ ਨਹੀਂ ਬਦਲੇਗਾ। ਉਹ ਆਪ ਦੀ ਪੂਰੀ ਲੀਡਰਸ਼ਿਪ ਨੂੰ ਕਹਿਣਾ ਚਾਹੁੰਦੇ ਹਨ ਕਿ ਤੁਸੀਂ ਭਾਵੇਂ ਜੋ ਮਰਜ਼ੀ ਕਰ ਲਓ, ਇਹ ਪੈਸਾ ਵੋਟਾਂ ਵਿੱਚ ਤਬਦੀਲ ਨਹੀਂ ਹੋਵੇਗਾ। ਤੁਸੀਂ ਪੰਜਾਬ ਦੇ ਲੋਕਾਂ ਨੂੰ ਬਹੁਤ ਤੰਗ ਕੀਤਾ ਹੈ ਅਤੇ ਲੋਕ ਪੂਰੀ ਤਰ੍ਹਾਂ ਮਨ ਬਣਾ ਚੁੱਕੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਤੁਹਾਡੀ ਸਰਕਾਰ ਬਦਲਣਗੇ।

ਇਸੇ ਤਰ੍ਹਾਂ, ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ 'ਤੇ ਚਿੰਤਾ ਜ਼ਾਹਿਰ ਕਰਦਿਆਂ, ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਅੱਜ ਨਸ਼ਾ ਪੰਜਾਬ ਦੇ ਹਰ ਕੋਨੇ ਤੱਕ ਪਹੁੰਚ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਕਾਰਨ ਅਣਗਿਣਤ ਘਰਾਂ ਦੇ ਚਿਰਾਗ ਬੁੱਝ ਗਏ ਹਨ ਅਤੇ ਬੇਸ਼ੁਮਾਰ ਨੌਜਵਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਸਰਕਾਰ ਇਨ੍ਹਾਂ ਗੰਭੀਰ ਮੁੱਦਿਆਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।

ਇਸ ਦੌਰਾਨ ਸਮਰਾਲਾ ਚੌਂਕ ਨੇੜੇ ਸਰਕਾਰੀ ਪ੍ਰਾਇਮਰੀ ਸਕੂਲ ਸਤੀ ਸੁਧਾ ਵਿੱਚ 42,000 ਰੁਪਈਆਂ ਦੇ ਬਕਾਇਆ ਬਿੱਲ ਕਾਰਨ ਬਿਜਲੀ ਕੱਟੇ ਜਾਣ ਅਤੇ ਕਰੀਬ 200 ਬੱਚਿਆਂ ਨੂੰ ਸੋਮਵਾਰ ਨੂੰ ਬਿਨਾਂ ਬਿਜਲੀ ਅਤੇ ਪੱਖਿਆਂ ਦੇ ਗਰਮੀ ਵਿੱਚ ਬੈਠਣ ਲਈ ਮਜਬੂਰ ਹੋਣ ਦੇ ਮਾਮਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਸ਼ਰਮਨਾਕ ਹੈ। ਆਪ ਸਰਕਾਰ ਆਪਣੀ ਕਥਿਤ 'ਸਿੱਖਿਆ ਕ੍ਰਾਂਤੀ' ਦਾ ਢਿੰਡੋਰਾ ਪਿੱਟਦੀ ਹੈ, ਪਰ ਹਕੀਕਤ ਇਹ ਹੈ ਕਿ ਨੰਨੇ ਵਿਦਿਆਰਥੀ ਬਿਨਾਂ ਪੱਖਿਆਂ ਦੇ ਗਰਮੀ ਵਿੱਚ ਤੜਫ਼ ਰਹੇ ਹਨ। 

ਇਹ ਕਿਹੋ ਜਿਹੀ ਕ੍ਰਾਂਤੀ ਹੈ, ਜਿਸ ਵਿੱਚ ਸਰਕਾਰ ਦੀ ਨਾਕਾਮੀ ਦੀ ਸਜ਼ਾ ਬੱਚਿਆਂ ਨੂੰ ਭੁਗਤਣੀ ਪੈਂਦੀ ਹੈ? ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਆਪ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹਦੀ ਹੈ ਅਤੇ ਸਾਬਤ ਕਰਦੀ ਹੈ ਕਿ ਜ਼ਮੀਨੀ ਹਕੀਕਤ ਸਾਹਮਣੇ ਆਉਂਦਿਆਂ ਉਸਦੇ ਬਦਲਾਅ ਦੇ ਨਾਅਰੇ ਢਹਿ ਜਾਂਦੇ ਹਨ। ਇਸ ਦੌਰੇ ਦੌਰਾਨ ਅੰਮ੍ਰਿਤਾ ਵੜਿੰਗ ਨੇ ਸ਼੍ਰੀ ਰਾਮ ਸ਼ਰਨਮ ਦੇ ਮੁਖੀ ਨਰੇਸ਼ ਸੋਨੀ ਦੇ ਨਿਵਾਸ 'ਤੇ ਜਾ ਕੇ ਉਨ੍ਹਾਂ ਦੀ ਪਤਨੀ ਨੀਨਾ ਸੋਨੀ ਦੇ ਦੇਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਉਨ੍ਹਾਂ ਨੇ ਜਵਾਹਰ ਨਗਰ ਵਿਖੇ ਸੀਮਾ ਘਈ (ਲਾਲੀ ਘਈ ਦੀ ਭਰਜਾਈ ਅਤੇ ਰੂਪ ਲਾਲ ਘਈ ਦੀ ਪਤਨੀ) ਦੇ ਦੇਹਾਂਤ 'ਤੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਕਾਂਗਰਸੀ ਆਗੂ ਇੰਦਰਜੀਤ ਕਪੂਰ, ਬਲਜੀਤ ਆਹੂਜਾ, ਵਰੁਣ ਸ਼ਰਮਾ, ਜਗਸੀਰ ਸਿੱਧੂ, ਮਨਰਾਜ ਠੁਕਰਾਲ ਜਿਲ੍ਹਾ ਯੂਥ ਕਾਂਗਰਸ ਪ੍ਰਧਾਨ, ਪੱਪਲ ਕਪੂਰ ਸਕੱਤਰ ਪੰਜਾਬ ਯੂਥ ਕਾਂਗਰਸ ਵੀ ਹਾਜ਼ਰ ਸਨ।

 

Tags: Amrita Warring , Pawan Dewan , Punjab Pradesh Congress Committee , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD