Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ'

ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ 'ਤੇ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ

Sukhveer Singh, Dalvir Singh Dhillon, Dhuri, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਧੂਰੀ/ਸ਼ੇਰਪੁਰ , 14 Jul 2026

Last updated on: Jul 15, 2026, 12:54 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਕਾਤਰੋਂ ਅਤੇ ਲੱਡਾ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਅਤੇ ਅਧਿਕਾਰੀ ਨਿਯਮਿਤ ਤੌਰ 'ਤੇ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹਨ ਤਾਂ ਜੋ ਲੋਕਾਂ ਦੀਆਂ ਲੋੜਾਂ ਅਨੁਸਾਰ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਸਕੇ। ਓ.ਐਸ.ਡੀ. ਸੁਖਵੀਰ ਸਿੰਘ ਨੇ ਦੱਸਿਆ ਕਿ ਕਾਤਰੋਂ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਪੰਚਾਇਤੀ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਅਤੇ ਧੂਰੀ ਹਲਕੇ ਵਿੱਚ ਰਿਕਾਰਡ ਪੱਧਰ 'ਤੇ ਵਿਕਾਸ ਕਾਰਜ ਹੋਏ ਹਨ। ਉਨ੍ਹਾਂ ਲੋਕਾਂ ਨੂੰ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ', ਸਿਹਤ ਬੀਮਾ ਕਾਰਡ ਅਤੇ ਹੋਰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕਰਦਿਆਂ ਯੋਗ ਲਾਭਪਾਤਰੀਆਂ ਦੇ ਫਾਰਮ ਭਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਅਤੇ ਸਮੁੱਚੀ ਟੀਮ ਲੋਕਾਂ ਦੀ ਸੇਵਾ ਲਈ ਹਮੇਸ਼ਾ ਵਚਨਬੱਧ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਲੋਕ ਭਲਾਈ ਨੂੰ ਸਮਰਪਿਤ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਬਿਹਤਰ ਸਿੱਖਿਆ, ਸਿਹਤ ਸਹੂਲਤਾਂ, 600 ਯੂਨਿਟ ਮੁਫ਼ਤ ਬਿਜਲੀ ਅਤੇ ਮਹਿਲਾਵਾਂ ਲਈ ਵਿੱਤੀ ਸਹਾਇਤਾ ਵਰਗੀਆਂ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਹਰ ਫ਼ੈਸਲਾ ਆਮ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਰਿਕਾਰਡ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ, ਜਿਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਨੇ ਹਰ ਵਰਗ ਨੂੰ ਰਾਹਤ ਪਹੁੰਚਾਈ ਹੈ।

ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ ਕਾਂਝਲਾ, ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਕੌਂਸਲਰ ਪੁਸ਼ਪਿੰਦਰ ਸ਼ਰਮਾ, ਗਗਨ ਜਵੰਧਾ, ਬਲਾਕ ਪ੍ਰਧਾਨ ਜਗਸੀਰ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਅੰਮ੍ਰਿਤ ਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਪੰਚਾਇਤ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Sukhveer Singh , Dalvir Singh Dhillon , Dhuri , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD