Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal, AAP Punjab, Punjab, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ/ਅਜਨਾਲਾ , 14 Jul 2026

Last updated on: Jul 15, 2026, 13:03 IST

ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 18 ਜੁਲਾਈ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਮੌਕੇ 'ਤੇ ਹੀ ਪ੍ਰਸ਼ਾਸਨਿਕ ਪੱਧਰ 'ਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕਰਨਗੇ।

ਸ. ਧਾਲੀਵਾਲ ਨੇ ਦੱਸਿਆ ਕਿ ਲੋਕ ਮਿਲਣੀ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਉਨ੍ਹਾਂ ਵੱਲੋਂ ਜ਼ਿਲ੍ਹਾ ਅਤੇ ਸਬ-ਡਵੀਜ਼ਨ ਅਜਨਾਲਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਦਲਵਿੰਦਰਜੀਤ ਸਿੰਘ, ਐਸ.ਡੀ.ਐਮ. ਅਜਨਾਲਾ ਡਾ. ਚਾਰੂਮਿਤਾ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਪ੍ਰੋਗਰਾਮ ਸਥਾਨ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਤੋਂ ਇਲਾਵਾ ਅਜਨਾਲਾ ਅਤੇ ਰਮਦਾਸ ਦੀਆਂ ਸ਼ਹਿਰੀ ਇਕਾਈਆਂ ਦੇ ਕੌਂਸਲਰਾਂ, ਵਾਰਡ ਇੰਚਾਰਜਾਂ ਅਤੇ ਪਾਰਟੀ ਆਗੂਆਂ ਨੂੰ ਲੋਕ ਮਿਲਣੀ ਦੀ ਸਫਲਤਾ ਲਈ ਵੱਖ-ਵੱਖ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ।ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਰਵਾਈਆਂ ਜਾ ਰਹੀਆਂ ਲੋਕ ਮਿਲਣੀਆਂ ਦਾ ਮੰਤਵ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਅਤੇ ਲੋਕਾਂ ਦੀ ਰਾਏ ਅਤੇ ਸੁਝਾਅ ਪ੍ਰਾਪਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਮਿਲਣੀਆਂ ਨੂੰ ਪੰਜਾਬ ਭਰ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਪੱਖੀ ਫੈਸਲਿਆਂ ਦੀ ਖੁੱਲ੍ਹ ਕੇ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 18 ਜੁਲਾਈ ਨੂੰ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹੋਣ ਵਾਲੀ ਲੋਕ ਮਿਲਣੀ ਮਾਝਾ ਖੇਤਰ ਦੇ 25 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਲਈ ਮਜ਼ਬੂਤ ਜਨ ਸਮਰਥਨ ਦਾ ਆਧਾਰ ਬਣੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ, ਐਸ.ਡੀ.ਐਮ. ਅਜਨਾਲਾ ਡਾ. ਚਾਰੂਮਿਤਾ, ਸਰਪੰਚ ਧਨਵੰਤ ਸਿੰਘ ਸਹਿੰਸਰਾ, ਸਰਪੰਚ ਗੁਰਪਾਲ ਸਿੰਘ ਸਹਿੰਸਰਾ, ਅਜਨਾਲਾ ਸ਼ਹਿਰੀ ਪ੍ਰਧਾਨ ਸ੍ਰੀ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਸ੍ਰੀ ਜਸਪਾਲ ਸਿੰਘ ਢਿੱਲੋਂ, ਯੂਥ ਆਗੂ ਐਡਵੋਕੇਟ ਸੰਦੀਪ ਕੌਸ਼ਲ, ਨਗਰ ਕੌਂਸਲ ਰਮਦਾਸ ਦੀ ਪ੍ਰਧਾਨ ਬੀਬੀ ਅਮਨਜੀਤ ਕੌਰ, ਰਮਦਾਸ ਸ਼ਹਿਰੀ ਪ੍ਰਧਾਨ ਸ੍ਰੀ ਹਰਪਾਲ ਸਿੰਘ, ਕੌਂਸਲਰ ਬੀਬੀ ਰਾਜਬੀਰ ਕੌਰ ਚਾਹਲ, ਪ੍ਰਧਾਨ ਬੀਬੀ ਗੁਰਦੀਪ ਕੌਰ ਅਜਨਾਲਾ, ਬਲਾਕ ਪ੍ਰਧਾਨ ਸ੍ਰੀ ਦਵਿੰਦਰ ਸਿੰਘ ਸੋਨੂੰ ਅਤੇ ਹੋਰ ਆਗੂ ਹਾਜ਼ਰ ਸਨ।

 

Tags: Kuldeep Singh Dhaliwal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD