Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਬਸਤੀ ਸ਼ੇਖ ਇਲਾਕੇ ’ਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

Mohinder Bhagat, AAP Punjab, Jalandhar, Punjab, Punjab News, Latest Punjab News

Web Admin

Web Admin

5 Dariya News

ਜਲੰਧਰ , 14 Jul 2026

Last updated on: Jul 15, 2026, 13:06 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਥਾਨਕ ਬਸਤੀ ਸ਼ੇਖ ਇਲਾਕੇ ਵਿੱਚ ਸਥਾਨਕ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਇਲਾਕੇ ਦੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਗਹੁ ਨਾਲ ਸੁਣਿਆ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਮਿਲਣੀ ਪਹਿਲਕਦਮੀਆਂ ਲੋਕਾਂ ਦੇ ਮਸਲਿਆਂ ਦੇ ਹੱਲ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਤਹਿਤ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਬੁਨਿਆਦੀ ਢਾਂਚੇ, ਉਦਯੋਗ ਸਮੇਤ ਵੱਖ-ਵੱਖ ਖੇਤਰਾਂ ਦੇ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਉਪਰਾਲਿਆਂ ਦਾ ਲਾਭ ਵੱਡੀ ਗਿਣਤੀ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਜਿਥੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਥੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰ ਕੇ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਹੈ। 600 ਯੁਨਿਟ ਬਿਜਲੀ ਮੁਆਫੀ ਨੇ ਵੱਡੀ ਗਿਣਤੀ ਪਰਿਵਾਰਾਂ ਨੂੰ ਰਾਹਤ ਦਿੱਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਮੱਠੀ ਨਹੀਂ ਪੈਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਜੀਦਾ ਯਤਨ ਲਗਾਤਾਰ ਜਾਰੀ ਰਹਿਣਗੇ।

ਇਸ ਮੌਕੇ ਸਾਬਕਾ ਡਿਪਟੀ ਮੇਅਰ ਹਰਸਿਮਰਨ ਸਿੰਘ ਬੰਟੀ ਅਤੇ ਇਲਾਕੇ ਦੇ ਵੱਡੀ ਗਿਣਤੀ ਲੋਕ ਮੌਜੂਦ ਸਨ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD