Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ- ਡਾ. ਰਵਜੋਤ ਸਿੰਘ

Dr Ravjot Singh, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 15 Jul 2026

Last updated on: Jul 15, 2026, 15:25 IST

ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਭਾਗੋਵਾਲ ਵਿਖੇ ਕਰਵਾਈ ਗਈ ‘ ਲੋਕ ਮਿਲਣੀ’ ਦੌਰਾਨ ਕੀਤਾ। 

ਇਸ ਲੋਕ ਮਿਲਣੀ ਮੌਕੇ ਮੁੱਖ ਮੰਤਰੀ ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ, ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਰੋਜ਼ਾਨਾ ਦੀਆਂ ਲੋੜੀਂਦੀਆਂ ਖਾਣ-ਪੀਣ ਵਾਲੀਆਂ ਵਸਤੂਆਂ ਪ੍ਰਾਪਤ ਹੋ ਸਕਣ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਸਿੱਧੇ ਤੌਰ ’ਤੇ ਉਨ੍ਹਾਂ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਲੋੜਵੰਦ ਪਰਿਵਾਰ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ ਅਤੇ ਹਰ ਯੋਗ ਵਿਅਕਤੀ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਮਿਲੇ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ-ਪੱਖੀ ਨੀਤੀਆਂ ਤਹਿਤ ਕੰਮ ਕਰ ਰਹੀ ਹੈ, ਸਿੱਖਿਆ, ਸਿਹਤ, ਰੋਜ਼ਗਾਰ, ਬੁਨਿਆਦੀ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਦੇ ਨਾਲ-ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਭਲਾਈ ਨੂੰ ਸਰਕਾਰ ਨੇ ਆਪਣੀ ਪ੍ਰਮੁੱਖ ਤਰਜੀਹ ਬਣਾਇਆ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ, ਕਿਉਂਕਿ ਖੇਡਾਂ ਨਾ ਸਿਰਫ਼ ਸਰੀਰਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ, ਸਗੋਂ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਪਿੰਡ ਪੱਧਰ ’ਤੇ ਵੀ ਨੌਜਵਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਡਾ. ਰਵਜੋਤ ਸਿੰਘ ਨੇ ਕਿਹਾ ਕਿ ਲੋਕ ਮਿਲਣੀ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨਾ ਹੈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ ਗਏ। 

ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸੇਵਾ ਲਈ ਪੂਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਭਾਗੋਵਾਲ ਸਮੇਤ ਪੂਰੇ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। 

ਇਸ ਮੌਕੇ ਸਰਪੰਚ ਅਮਰਜੀਤ ਸਿੰਘ, ਹਰਜੀਤ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਪਿ੍ਰਯਾ ਹਾਂਡਾ, ਸੁਖਜਿੰਦਰ ਸਿੰਘ ਪੰਚ, ਗੁਰਬਚਨ ਸਿੰਘ ਨੰਬਰਦਾਰ, ਬਲਵੰਤ ਸਿੰਘ, ਗੁਰਜੀਤ ਸਿੰਘ, ਸੁਰਿੰਦਰ ਸਿੰਘ, ਬਲਜਿੰਦਰ ਸਿੰਘ ਆਦਿ ਵੀ ਮੌਜੂਦ ਸਨ।

 

Tags: Dr Ravjot Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD