Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬੱਸ ਸਟੈਂਡ ਵਿਚ ਪਾਰਕ, ਫਲੋਰਿੰਗ ਅਤੇ ਮੁਰੰਮਤ ਦੇ ਕੰਮ ਦਾ ਨਿਰੀਖਣ

Harpreet Singh, DC Barnala, Deputy Commissioner Barnala, Barnala, Punjab, Punjab News, Latest Punjab News

Gurpreet Singh

Gurpreet Singh

5 Dariya News

ਬਰਨਾਲਾ , 15 Jul 2026

Last updated on: Jul 15, 2026, 16:32 IST

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ ਦੀ ਅਗਵਾਈ ਹੇਠ ਜਿੱਥੇ ਬੱਸ ਸਟੈਂਡ ਬਰਨਾਲਾ ਦੀ ਨੁਹਾਰ ਬਦਲੀ ਜਾ ਰਹੀ ਹੈ, ਓਥੇ ਸ਼ਹਿਰ ਦੇ 25 ਏਕੜ ਏਰੀਏ ਵਿੱਚ ਬੈਡਮਿੰਟਨ ਕੋਰਟ ਅਤੇ ਆਧੁਨਿਕ ਲਾਇਬ੍ਰੇਰੀ ਬਣਾਉਣ ਲਈ ਪ੍ਰਕਿਰਿਆ ਵਿੱਢੀ ਗਈ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਵਲੋਂ ਬੱਸ ਸਟੈਂਡ ਬਰਨਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। 

ਇਸ ਮੌਕੇ ਉਹਨਾਂ ਦਸਿਆ ਕਿ  ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਬੱਸ ਸਟੈਂਡ ਵਿਚ ਕਰੀਬ 9 ਲੱਖ ਦੀ ਲਾਗਤ ਨਾਲ ਪਾਰਕ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਰੀਬ ਸਾਢੇ 24 ਲੱਖ ਦੀ ਲਾਗਤ ਨਾਲ ਫ਼ਰਸ਼ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਖਾਨਿਆਂ ਦੀ ਮੁਰੰਮਤ ਕੀਤੀ ਜਾ ਰਹੀ ਹੈ। 

ਓਹਨਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਓਹਨਾਂ ਸ਼ਹਿਰ ਦੇ 25 ਏਕੜ ਏਰੀਏ ਵਿੱਚ ਬੈਡਮਿੰਟਨ ਕੋਰਟ ਅਤੇ ਆਧੁਨਿਕ ਲਾਇਬ੍ਰੇਰੀ ਬਣਾਉਣ ਲਈ ਸ਼ਨਾਖਤ ਕੀਤੀ ਜਗ੍ਹਾ ਦਾ ਵੀ ਨਿਰੀਖਣ ਕੀਤਾ ਜਿਸ ਸਬੰਧੀ ਨਗਰ ਸੁਧਾਰ ਟਰੱਸਟ ਵਲੋਂ ਮਤਾ ਪਾ ਕੇ ਭੇਜਿਆ ਗਿਆ ਹੈ ਅਤੇ ਅਗਲੀ ਕਾਰਵਾਈ ਪ੍ਰਕਿਰਿਆ ਅਧੀਨ ਹੈ।

ਇਸ ਮੌਕੇ ਐਕਸੀਅਨ ਨਗਰ ਸੁਧਾਰ ਟਰੱਸਟ ਰਾਮ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Harpreet Singh , DC Barnala , Deputy Commissioner Barnala , Barnala , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD