Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ

ਅਧਿਆਪਕਾਂ ਨਾਲ ਕੀਤੀ ਮੀਟਿੰਗ, ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਪ੍ਰੇਰਿਤ

Harbhajan Singh ETO, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਜੰਡਿਆਲਾ ਗੁਰੂ/ਅੰਮ੍ਰਿਤਸਰ , 15 Jul 2026

Last updated on: Jul 15, 2026, 17:01 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਸਰਕਾਰੀ ਸਕੂਲਾਂ ਦਾ ਦੌਰਾ ਕਰਦਿਆਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਦੇ ਮਿਆਰ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਰਕਾਰੀ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਤਾਰਾਗੜ੍ਹ ਵਿਖੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਸਕੂਲਾਂ ਦੀਆਂ ਲੋੜਾਂ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਨੂੰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲ ਆਫ਼ ਐਮੀਨੈਂਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਲਿਜਾਣ ਵਾਲੀ ਬੱਸ ਵਿੱਚ ਸਵਾਰ ਹੋ ਕੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। 

ਵਿਦਿਆਰਥਣਾਂ ਨੇ ਦੱਸਿਆ ਕਿ ਬੱਸ ਸਹੂਲਤ ਮਿਲਣ ਨਾਲ ਉਨ੍ਹਾਂ ਦਾ ਸਕੂਲ ਆਉਣਾ-ਜਾਣਾ ਬਹੁਤ ਆਸਾਨ ਹੋ ਗਿਆ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਾਲ 2022 ਵਿੱਚ ਵਿਧਾਇਕ ਅਤੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਸਾਰੇ 163 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਲਈ ਵਿਸ਼ੇਸ਼ ਯਤਨ ਕੀਤੇ ਗਏ ਸਨ। 

ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਹਲਕੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ ਅਤੇ ਸਕੂਲਾਂ ਵਿੱਚ ਬਿਹਤਰ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਬੋਰਡ ਪ੍ਰੀਖਿਆਵਾਂ ਵਿੱਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 509 ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਵਿੱਚ ਉਤਸ਼ਾਹ ਅਤੇ ਮੁਕਾਬਲੇ ਦੀ ਭਾਵਨਾ ਨੂੰ ਹੋਰ ਬਲ ਮਿਲਿਆ ਹੈ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੰਡਿਆਲਾ ਗੁਰੂ ਵਿਖੇ ਸਰਕਾਰੀ ਪਾਲੀਟੈਕਨਿਕ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜੋ ਅਗਲੇ ਸਾਲ ਤੋਂ ਕਾਰਜਸ਼ੀਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਰਾਹੀਂ ਇਲਾਕੇ ਦੇ ਨੌਜਵਾਨ ਵੱਖ-ਵੱਖ ਟਰੇਡਾਂ ਵਿੱਚ ਤਕਨੀਕੀ ਸਿੱਖਿਆ ਹਾਸਲ ਕਰਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣਗੇ।

ਸਿੱਖਿਆ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਪਿੱਛੇ ਛੱਡਦੇ ਹੋਏ ਦੇਸ਼ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਸਰਕਾਰ ਦੀ ਪੀ.ਜੀ.ਆਈ. 2.0 ਦਰਜਾਬੰਦੀ ਅਨੁਸਾਰ ਪੰਜਾਬ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਿਤ ਕੀਤਾ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣਾ ਬਹੁਤ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਮਿਹਨਤ ਦਾ ਕੋਈ ਬਦਲ ਨਹੀਂ ਹੁੰਦਾ ਅਤੇ ਜੋ ਵਿਦਿਆਰਥੀ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਹੋ ਕੇ ਲਗਾਤਾਰ ਯਤਨ ਕਰਦੇ ਹਨ, ਉਹੀ ਭਵਿੱਖ ਵਿੱਚ ਉੱਚੇ ਮੁਕਾਮ ਹਾਸਲ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਕੀਤੀ ਗਈ ਮਿਹਨਤ ਹੀ ਕੱਲ੍ਹ ਦੀ ਸਫ਼ਲਤਾ ਦੀ ਮਜ਼ਬੂਤ ਨੀਂਹ ਬਣਦੀ ਹੈ, ਇਸ ਲਈ ਹਰ ਵਿਦਿਆਰਥੀ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਅਤੇ ਸਮਰਪਣ ਨਾਲ ਅੱਗੇ ਵਧਣਾ ਚਾਹੀਦਾ ਹੈ।

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD