Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ

ਵੋਟਰ ਸੂਚੀ ਸੁਧਾਈ ਦੀ ਆੜ ਵਿੱਚ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਵਾਉਣ ਅਤੇ ਡਾਟਾ ਇਕੱਠਾ ਕਰਨ ਦੇ ਦੋਸ਼: ਕੇਵਲ ਸਿੰਘ ਢਿੱਲੋਂ

Kewal Singh Dhillon, BJP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 15 Jul 2026

Last updated on: Jul 15, 2026, 17:20 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (ਐਸਆਈਆਰ) ਪ੍ਰਕਿਰਿਆ ਦੌਰਾਨ ਕੁਝ ਸਰਕਾਰੀ ਅਧਿਕਾਰੀਆਂ ਅਤੇ ਬੀਐਲਓਜ਼ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਗਈ ਹੈ। ਪਾਰਟੀ ਨੇ ਚੋਣ ਕਮਿਸ਼ਨ ਤੋਂ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਅਤੇ ਸੁਧਾਰਾਤਮਕ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ।

ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭੇਜੇ ਗਏ ਪੱਤਰ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚੋਣ ਡਿਊਟੀ 'ਤੇ ਤਾਇਨਾਤ ਕੁਝ ਅਧਿਕਾਰੀ ਵੋਟਰ ਸੂਚੀ ਦੀ ਸੁਧਾਈ ਦੀ ਆੜ ਵਿੱਚ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨਾਲ ਸਬੰਧਤ ਡਾਟਾ ਇਕੱਠਾ ਕਰ ਰਹੇ ਹਨ ਅਤੇ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰ ਰਹੇ ਹਨ। ਪਾਰਟੀ ਨੇ ਸਪੱਸ਼ਟ ਕੀਤਾ ਕਿ ਇਹ ਗਤੀਵਿਧੀਆਂ ਚੋਣ ਕਮਿਸ਼ਨ ਦੀ ਪ੍ਰਕਿਰਿਆ ਦੇ ਉਦੇਸ਼ਾਂ ਦੇ ਬਿਲਕੁਲ ਉਲਟ ਅਤੇ ਗੈਰ-ਕਾਨੂੰਨੀ ਹਨ। 

ਇਸ ਤੋਂ ਇਲਾਵਾ, ਕਈ ਥਾਵਾਂ 'ਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਕਿਰਾਏਦਾਰ ਵੋਟਰਾਂ ਤੋਂ ਅਣਅਧਿਕਾਰਤ ਦਸਤਾਵੇਜ਼ਾਂ ਜਿਵੇਂ ਕਿ ਰਜਿਸਟਰਡ ਕਿਰਾਇਆ ਨਾਮਾ ਜਾਂ ਮਕਾਨ ਮਾਲਕ ਦੇ ਹਲਫ਼ੀਆ ਬਿਆਨ ਦੀ ਮੰਗ ਕੀਤੀ ਜਾ ਰਹੀ ਹੈ, ਜੋ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਵਿੱਚ ਕਿਧਰੇ ਵੀ ਲਾਜ਼ਮੀ ਨਹੀਂ ਹਨ। ਅਜਿਹੀਆਂ ਨਾਜਾਇਜ਼ ਮੰਗਾਂ ਕਾਰਨ ਆਮ ਵੋਟਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਚੋਣ ਪ੍ਰਕਿਰਿਆ ਬੇਲੋੜੀ ਗੁੰਝਲਦਾਰ ਬਣ ਰਹੀ ਹੈ।

ਇਸ ਗੰਭੀਰ ਮਾਮਲੇ ਨੂੰ ਲੈ ਕੇ ਭਾਜਪਾ ਨੇ ਚੋਣ ਕਮਿਸ਼ਨ ਅੱਗੇ ਕਈ ਅਹਿਮ ਮੰਗਾਂ ਰੱਖੀਆਂ ਹਨ। ਪਾਰਟੀ ਨੇ ਮੰਗ ਕੀਤੀ ਹੈ ਕਿ ਨਿਯਮਾਂ ਤੋਂ ਬਾਹਰ ਜਾ ਕੇ ਡਾਟਾ ਇਕੱਠਾ ਕਰਨ ਅਤੇ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਤੁਰੰਤ ਜਾਂਚ ਸ਼ੁਰੂ ਕਰਕੇ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। 

ਨਾਲ ਹੀ, ਕਿਰਾਏਦਾਰਾਂ ਤੋਂ ਨਾਜਾਇਜ਼ ਦਸਤਾਵੇਜ਼ਾਂ ਦੀ ਮੰਗ ਕਰਨ ਵਾਲੇ ਬੀਐਲਓਜ਼ ਦੀ ਮਨਮਾਨੀ 'ਤੇ ਰੋਕ ਲਗਾਈ ਜਾਵੇ। ਪਾਰਟੀ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ, ਈ.ਆਰ.ਓਜ਼, ਏ.ਈ.ਆਰ.ਓਜ਼ ਅਤੇ ਬੀਐਲਓਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਵੋਟਰਾਂ ਤੋਂ ਤੈਅ ਨਿਯਮਾਂ ਤੋਂ ਇਲਾਵਾ ਕੋਈ ਹੋਰ ਵਾਧੂ ਦਸਤਾਵੇਜ਼ ਨਾ ਮੰਗਿਆ ਜਾਵੇ। 

ਭਾਜਪਾ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮਾਮਲਾ ਜਨਹਿੱਤ ਅਤੇ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਨਾਲ ਜੁੜਿਆ ਹੋਇਆ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ, ਵੋਟਰ-ਪੱਖੀ ਅਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚੜ੍ਹੇ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD