Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

Ajit Pal Singh Kohli, Patiala, AAP Punjab, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਪਟਿਆਲਾ , 15 Jul 2026

Last updated on: Jul 15, 2026, 17:30 IST

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋ ਚਲ ਰਹੀ ਮੁਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਤੋ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਕੋਆਡੀਨੇਟਰ ਹਰਮਿੰਦਰ ਪਾਲ ਸਿੰਘ ਵਿੰਟੀ ਸਭਰਵਾਲ,ਕੋਂਸਲਰ ਗੁਰਜੀਤ ਸਿੰਘ ਸਾਹਨੀ, ਸੂਬਾ ਜਨਰਲ ਸਕੱਤਰ ਮੋਨਿਕਾ ਸ਼ਰਮਾ, ਬਲਾਕ ਪ੍ਰਧਾਨ ਰਾਜਿੰਦਰ ਮੋਹਨ ਹਾਜਰ ਸਨ। 

ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸ਼ਸੋਦੀਆ ਅਤੇ ਅਜੀਤਪਾਲ ਸਿੰਘ ਕੋਹਲੀ ਐਮ ਐਲ ਏ ਪਟਿਆਲਾ ਦਾ ਧੰਨਵਾਦ ਕੀਤਾ। 

 ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕੇ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਐਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਗਿਆ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧਨਵਾਦ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। 

ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

 

Tags: Ajit Pal Singh Kohli , Patiala , AAP Punjab , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD