Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ

ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Gurpreet Singh

Gurpreet Singh

5 Dariya News

ਅੰਮ੍ਰਿਤਸਰ , 15 Jul 2026

Last updated on: Jul 15, 2026, 17:45 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਂਡ ਗ੍ਰਨੇਡ, 9 ਐਮ.ਐਮ. ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਉਰਫ਼ ਪੰਡਿਤ (24) ਵਜੋਂ ਹੋਈ ਹੈ, ਜੋ ਰੂਪਨਗਰ ਦੇ ਪਿੰਡ ਸੁਖਸਾਲ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਪੰਡੋਰੀ ਵੜੈਚ ਵਿਖੇ ਰਹਿ ਰਿਹਾ ਸੀ। ਹੈਂਡ ਗ੍ਰਨੇਡ ਅਤੇ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੰਸਟਾਗ੍ਰਾਮ ਰਾਹੀਂ ਸਰਹੱਦ ਪਾਰ ਦੇ ਆਈ.ਐਸ.ਆਈ. ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਉਸ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਲਈ ਪੁਲਿਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਤੇ ਹੈਂਡਲਰਾਂ ਦੀ ਪਛਾਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਖੁਫ਼ੀਆ ਜਾਣਕਾਰੀ ਅਤੇ ਤਕਨੀਕੀ ਨਿਗਰਾਨੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੁਮਿਤ ਕੁਮਾਰ ਉਰਫ਼ ਪੰਡਿਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸ਼ੁਰੂ ਵਿੱਚ ਉਸ ਦੇ ਕਬਜ਼ੇ ਵਿੱਚੋਂ ਇੱਕ ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਖੁਲਾਸਿਆਂ ਦੇ ਅਧਾਰ 'ਤੇ ਪੁਲਿਸ ਟੀਮਾਂ ਨੇ ਇੱਕ ਹੋਰ ਹੈਂਡ ਗ੍ਰਨੇਡ ਬਰਾਮਦ ਕੀਤਾ, ਜਿਸ ਨਾਲ ਉਕਤ ਮੁਲਜ਼ਮ ਦੇ ਸਰਹੱਦ ਪਾਰ ਦੇ ਹੈਂਡਲਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਅਤੇ ਇੱਕ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। 

ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਅਪਰਾਧਕ ਪਿਛੋਕੜ ਦੀ ਹੋਰ ਪੜਤਾਲ ਤੋਂ ਪਤਾ ਲੱਗਾ ਹੈ ਕਿ ਉਸ ਖਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਅਪਰਾਧਕ ਮਾਮਲਾ ਦਰਜ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਕੈਂਟ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6,7,8), ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113 ਅਤੇ ਵਿਸਫੋਟਕ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਐਫ.ਆਈ.ਆਰ. ਨੰਬਰ 109 ਮਿਤੀ 21.06.2026 ਦਰਜ ਹੈ।

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD