Thursday, 16 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਾਂ 'ਤੇ ਭਾਜਪਾ ਦੇ ਤਿੱਖੇ ਸਵਾਲ, ਮੁੱਖ ਮੰਤਰੀ ਨੂੰ ਲਿਖਿਆ ਪੱਤਰ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪੰਜਾਬ ਹਰ ਜ਼ਿਲ੍ਹੇ ਵਿੱਚ ਗੋਦ ਲੈਣ ਵਾਲੀ ਏਜੰਸੀ ਵਾਲਾ ਪਹਿਲਾ ਸੂਬਾ ਬਣਿਆ : ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਪੰਜਾਬ ਦੌਰੇ ਦੇ ਸਵਾਗਤ ਲਈ ਖਰੜ ਵਿਖੇ ਚਲਾਇਆ ਗਿਆ ਸਵੱਛ ਭਾਰਤ ਅਭਿਆਨ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ

 

ਪੰਜਾਬ ਹਰ ਜ਼ਿਲ੍ਹੇ ਵਿੱਚ ਗੋਦ ਲੈਣ ਵਾਲੀ ਏਜੰਸੀ ਵਾਲਾ ਪਹਿਲਾ ਸੂਬਾ ਬਣਿਆ : ਡਾ. ਬਲਜੀਤ ਕੌਰ

'ਅਡਾਪਸ਼ਨ ਰੈਗੂਲੇਸ਼ਨਜ਼, 2022' ਤਹਿਤ ਸਾਰੇ ਸਟੇਕਹੋਲਡਰਾਂ ਲਈ ਰਾਜ ਪੱਧਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ; ਪ੍ਰਣਾਲੀ ਹੋਵੇਗੀ ਹੋਰ ਪਾਰਦਰਸ਼ੀ

Dr Baljit Kaur, AAP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 15 Jul 2026

Last updated on: Jul 16, 2026, 09:33 IST

ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਦਿਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕਦਮ ਪੁੱਟਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਟੇਟ ਅਡਾਪਸ਼ਨ ਰਿਸੋਰਸ ਏਜੰਸੀ (SARA), ਪੰਜਾਬ ਵੱਲੋਂ ਅੱਜ 'ਅਡਾਪਸ਼ਨ ਰੈਗੂਲੇਸ਼ਨਜ਼, 2022' ਸਬੰਧੀ ਇੱਕ ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਕਰਨ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸੂਬੇ ਦਾ ਕੋਈ ਵੀ ਬੱਚਾ ਪਰਿਵਾਰ ਦੇ ਪਿਆਰ, ਦੇਖਭਾਲ ਅਤੇ ਸੁਰੱਖਿਆ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਸਰਕਾਰ ਇਸ ਵਚਨਬੱਧਤਾ ਨੂੰ ਇੱਕ ਵਧੇਰੇ ਮਜ਼ਬੂਤ, ਪਾਰਦਰਸ਼ੀ ਅਤੇ ਬਾਲ-ਕੇਂਦ੍ਰਿਤ ਪ੍ਰਣਾਲੀ ਵਿੱਚ ਬਦਲ ਰਹੀ ਹੈ, ਜੋ ਹਰ ਬੱਚੇ ਦੇ ਅਧਿਕਾਰਾਂ ਅਤੇ ਸਰਵੋਤਮ ਹਿੱਤਾਂ ਦੀ ਰਾਖੀ ਕਰਦੀ ਹੈ। ਮੰਤਰੀ ਨੇ ਇੱਕ ਅਹਿਮ ਪ੍ਰਾਪਤੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਰਾਜ ਹੈ, ਜਿੱਥੇ ਹਰ ਜ਼ਿਲ੍ਹੇ ਵਿੱਚ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ (SAA) ਸਥਾਪਿਤ ਕੀਤੀ ਗਈ ਹੈ।

ਇਸ ਵੇਲੇ ਸੂਬੇ ਵਿੱਚ ਕੁੱਲ 26 ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀਆਂ ਸਫ਼ਲਤਾਪੂਰਵਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚੋਂ 16 ਸਰਕਾਰੀ ਅਤੇ 10 ਗੈਰ-ਸਰਕਾਰੀ ਸੰਸਥਾਵਾਂ (NGOs) ਵੱਲੋਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਅਨਾਥ, ਤਿਆਗੇ ਹੋਏ ਅਤੇ ਸਰੰਡਰ ਕੀਤੇ ਗਏ ਕੁੱਲ 87 ਬੱਚਿਆਂ ਨੂੰ ਕਾਨੂੰਨੀ ਤੌਰ 'ਤੇ ਗੋਦ ਦਿਵਾਇਆ ਗਿਆ ਹੈ।

ਇਨ੍ਹਾਂ ਵਿੱਚੋਂ 66 ਬੱਚਿਆਂ ਨੂੰ ਦੇਸ਼ ਅੰਦਰ ਹੀ ਪਰਿਵਾਰ ਮਿਲੇ, ਜਿਨ੍ਹਾਂ ਵਿੱਚ 18 ਮੁੰਡੇ ਅਤੇ 48 ਕੁੜੀਆਂ ਸ਼ਾਮਲ ਹਨ, ਜਦਕਿ 21 ਬੱਚਿਆਂ ਨੂੰ ਵਿਦੇਸ਼ਾਂ ਵਿੱਚ ਗੋਦ ਲਿਆ ਗਿਆ, ਜਿਨ੍ਹਾਂ ਵਿੱਚ 5 ਮੁੰਡੇ ਅਤੇ 16 ਕੁੜੀਆਂ ਹਨ। ਇਸੇ ਮਿਆਦ ਦੌਰਾਨ ਵਿਸ਼ੇਸ਼ ਲੋੜਾਂ (Special Needs) ਵਾਲੇ 10 ਬੱਚਿਆਂ ਨੂੰ ਵੀ ਪਿਆਰ ਭਰਿਆ ਪਰਿਵਾਰਕ ਮਾਹੌਲ ਪ੍ਰਦਾਨ ਕੀਤਾ ਗਿਆ। ਇਸ ਤੋਂ ਇਲਾਵਾ ਰਿਸ਼ਤੇਦਾਰਾਂ ਅਤੇ ਸਟੈਪ-ਪੇਰੈਂਟਸ ਰਾਹੀਂ ਵੀ 47 ਬੱਚਿਆਂ ਨੂੰ ਕਾਨੂੰਨੀ ਤੌਰ 'ਤੇ ਗੋਦ ਲਿਆ ਗਿਆ ਹੈ, ਜਿਸ ਨਾਲ ਕੁੱਲ 134 ਬੱਚਿਆਂ ਨੂੰ ਸਥਾਈ ਪਰਿਵਾਰਕ ਸੁਰੱਖਿਆ ਅਤੇ ਪਿਆਰ ਭਰਿਆ ਮਾਹੌਲ ਪ੍ਰਾਪਤ ਹੋਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਹਰ ਲੋੜਵੰਦ ਬੱਚੇ ਨੂੰ ਇੱਕ ਸੁਰੱਖਿਅਤ ਘਰ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੇ ਹਨ। ਕੈਬਨਿਟ ਮੰਤਰੀ ਨੇ ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ ਦੇ ਸਮੇਂ ਸਿਰ ਮੁੜ-ਵਸੇਬੇ ਲਈ ਅਤੇ ਇਸ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ, ਕੁਸ਼ਲ ਅਤੇ ਕਾਨੂੰਨੀ ਤੌਰ 'ਤੇ ਨਿਯਮਬੱਧ ਬਣਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ/ਡਿਪਟੀ ਕਮਿਸ਼ਨਰਾਂ, ਮੁੱਖ ਮੈਡੀਕਲ ਅਫ਼ਸਰਾਂ, ਬਾਲ ਭਲਾਈ ਕਮੇਟੀਆਂ (CWCs), ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਾਂ (DCPUs) ਅਤੇ ਵਿਸ਼ੇਸ਼ ਅਡਾਪਸ਼ਨ ਏਜੰਸੀਆਂ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ।

ਇਸ ਸਿਖਲਾਈ ਪ੍ਰੋਗਰਾਮ ਵਿੱਚ ਸੂਬੇ ਦੇ ਸਮੂਹ ਜ਼ਿਲ੍ਹਿਆਂ ਤੋਂ ਡਿਪਟੀ ਕਮਿਸ਼ਨਰਾਂ ਦੇ ਨੁਮਾਇੰਦੇ, ਸਿਵਲ ਸਰਜਨਾਂ/ਮੁੱਖ ਮੈਡੀਕਲ ਅਫ਼ਸਰਾਂ ਦੇ ਨੁਮਾਇੰਦੇ, ਚਾਈਲਡ ਵੈਲਫੇਅਰ ਕਮੇਟੀਆਂ ਦੇ ਮੈਂਬਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਾਂ ਦੇ ਅਧਿਕਾਰੀ, ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀਆਂ ਦੇ ਅਧਿਕਾਰੀ ਅਤੇ ਹੋਰ ਸੰਬੰਧਿਤ ਸਟੇਕਹੋਲਡਰਾਂ ਨੇ ਭਾਗ ਲਿਆ। ਸਿਖਲਾਈ ਦੌਰਾਨ ਸੈਂਟਰਲ ਅਡਾਪਸ਼ਨ ਰਿਸੋਰਸ ਅਥਾਰਟੀ (CARA) ਦੇ ਨੁਮਾਇੰਦੇ ਸ੍ਰੀ ਸਯਮ ਬਿਨ ਖਾਲਿਦ ਵੱਲੋਂ ਅਡਾਪਸ਼ਨ ਰੈਗੂਲੇਸ਼ਨਜ਼, 2022 ਦੀਆਂ ਮੁੱਖ ਵਿਵਸਥਾਵਾਂ, CARINGS ਪੋਰਟਲ ਦੀ ਵਰਤੋਂ, ਦਸਤਾਵੇਜ਼ੀਕਰਨ, ਸਮਾਂ-ਬੱਧ ਕਾਰਵਾਈ ਅਤੇ ਵੱਖ-ਵੱਖ ਹਿੱਸੇਦਾਰਾਂ ਦੀਆਂ ਭੂਮਿਕਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। 

ਇਸ ਦੇ ਨਾਲ ਹੀ, ਬਾਲ ਰੋਗ ਵਿਭਾਗ ਪੀ.ਜੀ.ਆਈ. ਦੀ ਪ੍ਰੋਫੈਸਰ ਅਤੇ ਮੁੱਖੀ ਡਾ. ਭਵਨੀਤ ਭਾਰਤੀ ਵੱਲੋਂ ਬੱਚਿਆਂ ਦੀ ਮੈਡੀਕਲ ਜਾਂਚ, ਸਿਹਤ ਮੁਲਾਂਕਣ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪਛਾਣ ਅਤੇ ਉਨ੍ਹਾਂ ਦੇ ਮੈਡੀਕਲ ਰਿਕਾਰਡ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਨੁਕਤੇ ਸਾਂਝੇ ਕੀਤੇ ਗਏ। ਟ੍ਰੇਨਿੰਗ ਦੌਰਾਨ ਭਾਗੀਦਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਅਡਾਪਸ਼ਨ ਪ੍ਰਕਿਰਿਆ ਦੌਰਾਨ ਆਉਣ ਵਾਲੀਆਂ ਚੁਣੌਤੀਆਂ, ਉਨ੍ਹਾਂ ਦੇ ਹੱਲ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ 'ਤੇ ਵੀ ਚਰਚਾ ਕੀਤੀ ਗਈ ਤਾਂ ਜੋ ਅਡਾਪਸ਼ਨ ਪ੍ਰਕਿਰਿਆ ਨਾਲ ਜੁੜੇ ਸਾਰੇ ਸਟੇਕਹੋਲਡਰ ਕਾਨੂੰਨੀ ਪ੍ਰਬੰਧਾਂ ਅਤੇ ਨਵੀਆਂ ਹਦਾਇਤਾਂ ਨਾਲ ਪੂਰੀ ਤਰ੍ਹਾਂ ਅੱਪਡੇਟ ਰਹਿਣ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀ ਕੇਸ਼ਵ ਹਿੰਗੋਨਿਆ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD