Thursday, 16 July 2026

 

 

ਖ਼ਾਸ ਖਬਰਾਂ ਮਨੋਹਰ ਲਾਲ ਦੀ ਪਹਿਲ ਨਾਲ ਚਾਨੌਤ ਪਿੰਡ ਦੇ ਪੀਣ ਵਾਲੇ ਪਾਣੀ ਦੇ ਮਾਮਲੇ ਦਾ ਹੋਇਆ ਸਮਾਧਾਨ, ਚਾਰ ਇੰਚ ਦੀ ਨਵੀਂ ਟੀ ਨੂੰ ਮਿਲੀ ਮਨਜ਼ੂਰੀ ਗੌਰਵ ਗੌਤਮ ਨੇ ਰਾਸ਼ਟਰੀ ਗ੍ਰੇਡਿੰਗ ਵਿੱਚ ਸਰਵੋਤਮ ਸਥਾਨ ਪਾਉਣ ਵਾਲੀਆਂ ਸੂਬੇ ਦੀਆਂ 5 ਸਰਕਾਰੀ ਆਈਟੀਆਈ ਨੂੰ ਕੀਤਾ ਸਨਮਾਨਿਤ ਜੀਂਦ ਤੋਂ ਦੌੜੇਗੀ ਵਿਕਸਿਤ ਹਰਿਆਣਾ ਦੀ ਨਵੀਂ ਰਫ਼ਤਾਰ, 17 ਜੁਲਾਈ ਬਣੇਗਾ ਇਤਿਹਾਸ ਦਾ ਨਵਾਂ ਅਧਿਆਇ - ਰਣਬੀਰ ਗੰਗਵਾ ਈ-ਵਾਹਨ ਖਰੀਦਣਾ ਹੋਵੇਗਾ ਆਸਾਨ: ਹਰਿਆਣਾ ਈ-ਵਾਹਨ ਨੀਤੀ ਵਿੱਚ ਕੀਤੇ ਜਾਣ ਲੋੜੀਂਦੇ ਬਦਲਾਅ - ਰਾਓ ਨਰਬੀਰ ਸਿੰਘ ਐਸਆਈਆਰ ਦੇ ਤਹਿਤ 15 ਜੁਲਾਈ ਤੱਕ 99.83% ਵੋਟਰਾਂ ਨੂੰ ਵੰਡੇ ਗਏ ਗਣਨਾ ਪੱਤਰ ਏਆਈ-ਸੰਚਾਲਿਤ ਸਕ੍ਰੀਨਿੰਗ ਮੁਹਿੰਮ ਰਾਹੀਂ ਹਰਿਆਣਾ ਵਿੱਚ ਟੀਬੀ ਦੇ 25,600 ਤੋਂ ਵੱਧ ਨਵੇਂ ਮਾਮਲਿਆਂ ਦਾ ਪਤਾ ਲੱਗਿਆ ਸੰਕਲਪ ਤੋਂ ਸਿੱਧੀ ਦਾ ਸਸ਼ਕਤ ਪ੍ਰਤੀਕ ਹੈ ਹਾਈਡ੍ਰੋਜਨ ਟ੍ਰੇਨ - ਨਾਇਬ ਸਿੰਘ ਸੈਣੀ 17 ਜੁਲਾਈ ਨੂੰ ਜੀਂਦ ਰਚੇਗਾ ਨਵਾਂ ਇਤਿਹਾਸ - ਨਰਿੰਦਰ ਮੋਦੀ ਦੇਣਗੇ ਹਰਿਆਣਾ ਨੂੰ ਵਿਕਾਸ ਦੀਆਂ ਅਨੇਕਾਂ ਇਤਿਹਾਸਕ ਸੌਗਾਤਾਂ ਪ੍ਰਧਾਨ ਮੰਤਰੀ ਮੋਦੀ ਦਾ 17 ਜੁਲਾਈ ਦਾ ਦੌਰਾ ਹਰਿਆਣਾ ਦੇ ਵਿਕਾਸ ਨੂੰ ਦੇਵੇਗਾ ਨਵੀਂ ਰਫ਼ਤਾਰ - ਸ਼ਿਆਮ ਸਿੰਘ ਰਾਣਾ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਾਂ 'ਤੇ ਭਾਜਪਾ ਦੇ ਤਿੱਖੇ ਸਵਾਲ, ਮੁੱਖ ਮੰਤਰੀ ਨੂੰ ਲਿਖਿਆ ਪੱਤਰ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪੰਜਾਬ ਹਰ ਜ਼ਿਲ੍ਹੇ ਵਿੱਚ ਗੋਦ ਲੈਣ ਵਾਲੀ ਏਜੰਸੀ ਵਾਲਾ ਪਹਿਲਾ ਸੂਬਾ ਬਣਿਆ : ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਪੰਜਾਬ ਦੌਰੇ ਦੇ ਸਵਾਗਤ ਲਈ ਖਰੜ ਵਿਖੇ ਚਲਾਇਆ ਗਿਆ ਸਵੱਛ ਭਾਰਤ ਅਭਿਆਨ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ

 

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ

ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

Harpal Singh Cheema, Advocate Harpal Singh Cheema, AAP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 15 Jul 2026

Last updated on: Jul 16, 2026, 10:29 IST

ਸੂਬੇ ਭਰ ਦੇ ਸਿੱਖਿਆ ਅਮਲੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ ਦੇ ਵਫ਼ਦਾਂ ਨਾਲ ਮੀਟਿੰਗਾਂ ਕੀਤੀਆਂ। ਸੂਬਾ ਸਰਕਾਰ ਦੀ ਪਹਿਲਕਦਮੀ ਵਾਲੀ ਪਹੁੰਚ ਦੀ ਵਿਆਪਕ ਝਲਕ ਪੇਸ਼ ਕਰਦਿਆਂ, ਇਹ ਵਿਚਾਰ-ਵਟਾਂਦਰਾ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਹੱਲ ਕਰਨ 'ਤੇ ਕੇਂਦਰਿਤ ਰਿਹਾ।

ਯੂਨੀਅਨਾਂ ਦੇ ਮੰਗ ਪੱਤਰਾਂ 'ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੁਮਾਇੰਦਿਆਂ ਨੂੰ ਕਿਹਾ, "ਸੂਬਾ ਸਰਕਾਰ ਤੁਹਾਡੀਆਂ ਚਿੰਤਾਵਾਂ ਪ੍ਰਤੀ ਬਹੁਤ ਸੁਹਿਰਦ ਹੈ, ਅਤੇ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀ ਰਹਿੰਦੀਆਂ ਸਾਰੀਆਂ ਵਾਜਬ ਮੰਗਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ। ਮੈਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਇਨ੍ਹਾਂ ਫਾਈਲਾਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾ ਸਕੇ।"

ਇਸ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਵਫ਼ਦਾਂ ਨੇ ਆਪੋ-ਆਪਣੇ ਮੁੱਖ ਮੁੱਦਿਆਂ ਦੀ ਰੂਪਰੇਖਾ ਦਰਸਾਉਂਦੇ ਵਿਸ਼ੇਸ਼ ਮੰਗ ਪੱਤਰ ਪੇਸ਼ ਕੀਤੇ। ਸਪੈਸ਼ਲ ਕਾਡਰ ਟੀਚਰਜ਼ ਫਰੰਟ ਨੇ ਤਨਖਾਹ ਸਕੇਲ ਅਤੇ ਸੇਵਾ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੰਗਾਂ ਰੱਖੀਆਂ, ਡੈਮੋਕ੍ਰੇਟਿਕ ਮਿਡ ਡੇਅ ਮੀਲ ਕੁੱਕ ਫਰੰਟ ਦੇ ਨੁਮਾਇੰਦਿਆਂ ਨੇ ਮਿਡ-ਡੇਅ ਮੀਲ ਵਰਕਰਾਂ ਨੂੰ ਘੱਟੋ-ਘੱਟ ਉਜਰਤ ਕਾਨੂੰਨਾਂ ਦੇ ਦਾਇਰੇ ਵਿੱਚ ਲਿਆਉਣ ਦੀ ਵਕਾਲਤ ਕੀਤੀ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਨੇ ਤਨਖਾਹਾਂ ਅਤੇ ਤਰੱਕੀਆਂ ਨਾਲ ਸਬੰਧਤ ਚਿੰਤਾਵਾਂ ਉਠਾਈਆਂ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਨੇ ਨਿੱਜੀ ਕੰਪਨੀਆਂ ਦੇ ਵਿਚੋਲਿਆਂ ਨੂੰ ਖਤਮ ਕਰਕੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਮਿਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ, ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਨੇ ਤੁਰੰਤ ਵਿੱਤੀ ਰਾਹਤ ਅਤੇ ਲੰਬੇ ਸਮੇਂ ਦੀ ਭਲਾਈ ਸੁਰੱਖਿਆ 'ਤੇ ਕੇਂਦਰਿਤ ਆਪਣਾ ਮੰਗ ਪੱਤਰ ਪੇਸ਼ ਕੀਤਾ।

ਮੀਟਿੰਗਾਂ ਦੌਰਾਨ ਸਪੈਸ਼ਲ ਕਾਡਰ ਟੀਚਰਜ਼ ਫਰੰਟ ਵੱਲੋਂ ਅਨੁਭਵ ਗੁਪਤਾ, ਗੁਰਦੀਪ ਸਿੰਘ ਅਤੇ ਅਨਿਲ ਕੁਮਾਰ, ਡੈਮੋਕ੍ਰੇਟਿਕ ਮਿਡ ਡੇਅ ਮੀਲ ਕੁੱਕ ਫਰੰਟ ਵੱਲੋਂ ਸਿਮਰਜੀਤ ਕੌਰ, ਸੁਰੇਸ਼ ਰਾਣੀ, ਜੈਲ ਕੌਰ ਅਤੇ ਜੰਗਬਹਾਦਰ ਕੌਰ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵੱਲੋਂ ਮਨਮੋਹਨ ਸਿੰਘ, ਦੀਪਕ ਕੁਮਾਰ ਅਤੇ ਸ਼ੁਭਕਰਨ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਭੁਪਿੰਦਰ ਸਿੰਘ, ਰਣਜੀਤ ਸਿੰਘ ਅਤੇ ਗੁਰਜੀਤ ਸਿੰਘ, ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਗੁਰਵਿੰਦਰ ਸਿੰਘ, ਹਰਜੀਤ ਸਿੰਘ ਅਤੇ ਨਰਦੀਪ ਸ਼ਰਮਾ ਨੇ ਆਪਣੀਆਂ ਯੂਨੀਅਨਾਂ ਦੇ ਮੁੱਦੇ ਅਤੇ ਚਿੰਤਾਵਾਂ ਪੇਸ਼ ਕੀਤੀਆਂ।

 

Tags: Harpal Singh Cheema , Advocate Harpal Singh Cheema , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD