Thursday, 16 July 2026

 

 

ਖ਼ਾਸ ਖਬਰਾਂ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਭਾਜਪਾ ਚੰਡੀਗੜ੍ਹ ਪ੍ਰਦੇਸ਼ ਵੱਲੋਂ 17 ਮੰਡਲਾਂ ਵਿੱਚ ਵਿਸ਼ਾਲ "ਸਵੱਛਤਾ ਸੇ ਸਵਾਗਤ" ਮੁਹਿੰਮ ਦਾ ਆਯੋਜਨ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 911 ਤੋਂ ਵਧ ਕੇ 925 ਹੋਵੇਗੀ ਮਨੋਹਰ ਲਾਲ ਦੀ ਪਹਿਲ ਨਾਲ ਚਾਨੌਤ ਪਿੰਡ ਦੇ ਪੀਣ ਵਾਲੇ ਪਾਣੀ ਦੇ ਮਾਮਲੇ ਦਾ ਹੋਇਆ ਸਮਾਧਾਨ, ਚਾਰ ਇੰਚ ਦੀ ਨਵੀਂ ਟੀ ਨੂੰ ਮਿਲੀ ਮਨਜ਼ੂਰੀ ਗੌਰਵ ਗੌਤਮ ਨੇ ਰਾਸ਼ਟਰੀ ਗ੍ਰੇਡਿੰਗ ਵਿੱਚ ਸਰਵੋਤਮ ਸਥਾਨ ਪਾਉਣ ਵਾਲੀਆਂ ਸੂਬੇ ਦੀਆਂ 5 ਸਰਕਾਰੀ ਆਈਟੀਆਈ ਨੂੰ ਕੀਤਾ ਸਨਮਾਨਿਤ ਜੀਂਦ ਤੋਂ ਦੌੜੇਗੀ ਵਿਕਸਿਤ ਹਰਿਆਣਾ ਦੀ ਨਵੀਂ ਰਫ਼ਤਾਰ, 17 ਜੁਲਾਈ ਬਣੇਗਾ ਇਤਿਹਾਸ ਦਾ ਨਵਾਂ ਅਧਿਆਇ - ਰਣਬੀਰ ਗੰਗਵਾ ਈ-ਵਾਹਨ ਖਰੀਦਣਾ ਹੋਵੇਗਾ ਆਸਾਨ: ਹਰਿਆਣਾ ਈ-ਵਾਹਨ ਨੀਤੀ ਵਿੱਚ ਕੀਤੇ ਜਾਣ ਲੋੜੀਂਦੇ ਬਦਲਾਅ - ਰਾਓ ਨਰਬੀਰ ਸਿੰਘ ਐਸਆਈਆਰ ਦੇ ਤਹਿਤ 15 ਜੁਲਾਈ ਤੱਕ 99.83% ਵੋਟਰਾਂ ਨੂੰ ਵੰਡੇ ਗਏ ਗਣਨਾ ਪੱਤਰ ਏਆਈ-ਸੰਚਾਲਿਤ ਸਕ੍ਰੀਨਿੰਗ ਮੁਹਿੰਮ ਰਾਹੀਂ ਹਰਿਆਣਾ ਵਿੱਚ ਟੀਬੀ ਦੇ 25,600 ਤੋਂ ਵੱਧ ਨਵੇਂ ਮਾਮਲਿਆਂ ਦਾ ਪਤਾ ਲੱਗਿਆ ਸੰਕਲਪ ਤੋਂ ਸਿੱਧੀ ਦਾ ਸਸ਼ਕਤ ਪ੍ਰਤੀਕ ਹੈ ਹਾਈਡ੍ਰੋਜਨ ਟ੍ਰੇਨ - ਨਾਇਬ ਸਿੰਘ ਸੈਣੀ 17 ਜੁਲਾਈ ਨੂੰ ਜੀਂਦ ਰਚੇਗਾ ਨਵਾਂ ਇਤਿਹਾਸ - ਨਰਿੰਦਰ ਮੋਦੀ ਦੇਣਗੇ ਹਰਿਆਣਾ ਨੂੰ ਵਿਕਾਸ ਦੀਆਂ ਅਨੇਕਾਂ ਇਤਿਹਾਸਕ ਸੌਗਾਤਾਂ ਪ੍ਰਧਾਨ ਮੰਤਰੀ ਮੋਦੀ ਦਾ 17 ਜੁਲਾਈ ਦਾ ਦੌਰਾ ਹਰਿਆਣਾ ਦੇ ਵਿਕਾਸ ਨੂੰ ਦੇਵੇਗਾ ਨਵੀਂ ਰਫ਼ਤਾਰ - ਸ਼ਿਆਮ ਸਿੰਘ ਰਾਣਾ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਾਂ 'ਤੇ ਭਾਜਪਾ ਦੇ ਤਿੱਖੇ ਸਵਾਲ, ਮੁੱਖ ਮੰਤਰੀ ਨੂੰ ਲਿਖਿਆ ਪੱਤਰ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪੰਜਾਬ ਹਰ ਜ਼ਿਲ੍ਹੇ ਵਿੱਚ ਗੋਦ ਲੈਣ ਵਾਲੀ ਏਜੰਸੀ ਵਾਲਾ ਪਹਿਲਾ ਸੂਬਾ ਬਣਿਆ : ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਪੰਜਾਬ ਦੌਰੇ ਦੇ ਸਵਾਗਤ ਲਈ ਖਰੜ ਵਿਖੇ ਚਲਾਇਆ ਗਿਆ ਸਵੱਛ ਭਾਰਤ ਅਭਿਆਨ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਕਲਪ ਤੋਂ ਸਿੱਧੀ ਦਾ ਸਸ਼ਕਤ ਪ੍ਰਤੀਕ ਹੈ ਹਾਈਡ੍ਰੋਜਨ ਟ੍ਰੇਨ - ਨਾਇਬ ਸਿੰਘ ਸੈਣੀ

Nayab Singh Saini, Haryana, Chief Minister of Haryana, BJP Haryana, Haryana News, Latest Haryana News

Web Admin

Web Admin

5 Dariya News

ਚੰਡੀਗੜ੍ਹ , 15 Jul 2026

Last updated on: Jul 16, 2026, 11:28 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਾਈਡ੍ਰੋਜਨ ਟ੍ਰੇਨ 'ਸੰਕਲਪ ਤੋਂ ਸਿੱਧੀ' ਦੀ ਯਾਤਰਾ ਦੀ ਜਿਉਂਦੀ-ਜਾਗਦੀ ਮਿਸਾਲ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵਿਕਸਤ ਭਾਰਤ ਦਾ ਜੋ ਸੰਕਲਪ ਲਿਆ ਗਿਆ ਹੈ, ਅੱਜ ਉਹ ਆਧੁਨਿਕ ਤਕਨੀਕ, ਹਰਿਤ ਊਰਜਾ ਅਤੇ ਆਤਮ-ਨਿਰਭਰ ਭਾਰਤ ਵਜੋ ਸਿੱਧੀ ਵੱਲ ਵੱਧ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਾਈਡ੍ਰੋਜਨ ਟ੍ਰੇਨ ਸਿਰਫ਼ ਆਵਾਜਾਈ ਦਾ ਨਵਾਂ ਮਾਧਿਅਮ ਨਹੀਂ, ਸਗੋਂ ਭਾਰਤ ਦੀ ਨਵੀਂ ਸੋਚ, ਨਵੀਂ ਤਕਨੀਕ ਅਤੇ ਸਵਦੇਸ਼ੀ ਸਮਰੱਥਾ ਦਾ ਪ੍ਰਤੀਕ ਹੈ। ਇਹ ਪ੍ਰੋਜੈਕਟ ਦੱਸਦਾ ਹੈ ਕਿ ਜਦੋਂ ਸੰਕਲਪ ਮਜ਼ਬੂਤ ਹੋਵੇ ਤਾਂ ਸਿੱਧੀ ਨਿਸ਼ਚਿਤ ਹੁੰਦੀ ਹੈ। ਗ੍ਰੀਨ ਐਨਰਜੀ ਨੂੰ ਪ੍ਰੋਤਸਾਹਿਤ ਕਰਨ ਵਾਲੀ ਇਹ ਪਹਿਲ ਵਾਤਾਵਰਣ ਸੁਰੱਖਿਆ, ਊਰਜਾ ਆਤਮ-ਨਿਰਭਰਤਾ ਅਤੇ ਆਰਥਿਕ ਖੁਸ਼ਹਾਲੀ ਦੇ ਨਵੇਂ ਦਰਵਾਜ਼ੇ ਖੋਲ੍ਹੇਗੀ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਆਧੁਨਿਕ, ਸਵੱਛ ਅਤੇ ਆਤਮ-ਨਿਰਭਰ ਆਵਾਜਾਈ ਵਿਵਸਥਾ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਹਾਈਡ੍ਰੋਜਨ ਟ੍ਰੇਨ ਪ੍ਰੋਜੈਕਟ ਇਸੇ ਸੰਕਲਪ ਦਾ ਪ੍ਰਤੀਕ ਹੈ, ਜੋ ਵਿਕਸਤ ਭਾਰਤ ਦੀ ਨਵੀਂ ਪਛਾਣ ਬਣੇਗੀ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜੀਂਦ ਨਾਲ ਜੁੜਿਆ ਇਹ ਮਹੱਤਵਪੂਰਨ ਪ੍ਰਕਲਪ (ਪ੍ਰੋਜੈਕਟ) ਹਰਿਆਣਾ ਲਈ ਮਾਣ ਦਾ ਵਿਸ਼ਾ ਹੈ। ਇਹ ਸੂਬੇ ਨੂੰ ਅਤਿਆਧੁਨਿਕ ਰੇਲ ਤਕਨੀਕ ਦੇ ਖੇਤਰ ਵਿੱਚ ਨਵੀਂ ਪਛਾਣ ਦੇਵੇਗਾ ਅਤੇ ਵਿਕਸਤ ਹਰਿਆਣਾ ਤੋਂ ਵਿਕਸਤ ਭਾਰਤ ਦੇ ਟੀਚੇ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। 

ਇਸ ਨਾਲ ਨਾ ਸਿਰਫ਼ ਸੂਬੇ ਨੂੰ ਆਧੁਨਿਕ ਰੇਲ ਤਕਨੀਕ ਦਾ ਲਾਭ ਮਿਲੇਗਾ, ਸਗੋਂ ਜੀਂਦ ਅਤੇ ਆਸਪਾਸ ਦੇ ਖੇਤਰਾਂ ਵਿੱਚ ਵਿਕਾਸ, ਰੁਜ਼ਗਾਰ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਵੀ ਨਵੀਂ ਗਤੀ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਕਸਤ ਭਾਰਤ ਦੇ ਵਿਜ਼ਨ ਨੂੰ ਜ਼ਮੀਨੀ ਪੱਧਰ 'ਤੇ ਉਤਾਰਨ ਲਈ ਵਚਨਬੱਧ ਹੈ। 

ਹਾਈਡ੍ਰੋਜਨ ਟ੍ਰੇਨ ਇਸ ਗੱਲ ਦਾ ਪ੍ਰਮਾਣ ਹੈ ਕਿ ਭਾਰਤ ਹੁਣ ਸਿਰਫ਼ ਭਵਿੱਖ ਦੀਆਂ ਤਕਨੀਕਾਂ ਦਾ ਉਪਭੋਗਤਾ ਨਹੀਂ, ਸਗੋਂ ਉਨ੍ਹਾਂ ਨੂੰ ਅਪਣਾਉਣ ਅਤੇ ਅੱਗੇ ਵਧਾਉਣ ਵਾਲਾ ਮੋਹਰੀ ਰਾਸ਼ਟਰ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਕਲਪ ਤੋਂ ਸਿੱਧੀ ਦੀ ਇਹ ਯਾਤਰਾ ਵਿਕਸਤ ਭਾਰਤ ਦੀ ਪਛਾਣ ਬਣੇਗੀ, ਜਿੱਥੇ ਨਵੀਨ ਤਕਨੀਕ, ਗ੍ਰੀਨ ਐਨਰਜੀ, ਆਤਮ-ਨਿਰਭਰਤਾ ਅਤੇ ਸਵਦੇਸ਼ੀ ਸੰਕਲਪ ਦੇਸ਼ ਦੀ ਤਰੱਕੀ ਦੇ ਮਜ਼ਬੂਤ ਆਧਾਰ ਬਣਨਗੇ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD