Thursday, 16 July 2026

 

 

ਖ਼ਾਸ ਖਬਰਾਂ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਭਾਜਪਾ ਚੰਡੀਗੜ੍ਹ ਪ੍ਰਦੇਸ਼ ਵੱਲੋਂ 17 ਮੰਡਲਾਂ ਵਿੱਚ ਵਿਸ਼ਾਲ "ਸਵੱਛਤਾ ਸੇ ਸਵਾਗਤ" ਮੁਹਿੰਮ ਦਾ ਆਯੋਜਨ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 911 ਤੋਂ ਵਧ ਕੇ 925 ਹੋਵੇਗੀ ਮਨੋਹਰ ਲਾਲ ਦੀ ਪਹਿਲ ਨਾਲ ਚਾਨੌਤ ਪਿੰਡ ਦੇ ਪੀਣ ਵਾਲੇ ਪਾਣੀ ਦੇ ਮਾਮਲੇ ਦਾ ਹੋਇਆ ਸਮਾਧਾਨ, ਚਾਰ ਇੰਚ ਦੀ ਨਵੀਂ ਟੀ ਨੂੰ ਮਿਲੀ ਮਨਜ਼ੂਰੀ ਗੌਰਵ ਗੌਤਮ ਨੇ ਰਾਸ਼ਟਰੀ ਗ੍ਰੇਡਿੰਗ ਵਿੱਚ ਸਰਵੋਤਮ ਸਥਾਨ ਪਾਉਣ ਵਾਲੀਆਂ ਸੂਬੇ ਦੀਆਂ 5 ਸਰਕਾਰੀ ਆਈਟੀਆਈ ਨੂੰ ਕੀਤਾ ਸਨਮਾਨਿਤ ਜੀਂਦ ਤੋਂ ਦੌੜੇਗੀ ਵਿਕਸਿਤ ਹਰਿਆਣਾ ਦੀ ਨਵੀਂ ਰਫ਼ਤਾਰ, 17 ਜੁਲਾਈ ਬਣੇਗਾ ਇਤਿਹਾਸ ਦਾ ਨਵਾਂ ਅਧਿਆਇ - ਰਣਬੀਰ ਗੰਗਵਾ ਈ-ਵਾਹਨ ਖਰੀਦਣਾ ਹੋਵੇਗਾ ਆਸਾਨ: ਹਰਿਆਣਾ ਈ-ਵਾਹਨ ਨੀਤੀ ਵਿੱਚ ਕੀਤੇ ਜਾਣ ਲੋੜੀਂਦੇ ਬਦਲਾਅ - ਰਾਓ ਨਰਬੀਰ ਸਿੰਘ ਐਸਆਈਆਰ ਦੇ ਤਹਿਤ 15 ਜੁਲਾਈ ਤੱਕ 99.83% ਵੋਟਰਾਂ ਨੂੰ ਵੰਡੇ ਗਏ ਗਣਨਾ ਪੱਤਰ ਏਆਈ-ਸੰਚਾਲਿਤ ਸਕ੍ਰੀਨਿੰਗ ਮੁਹਿੰਮ ਰਾਹੀਂ ਹਰਿਆਣਾ ਵਿੱਚ ਟੀਬੀ ਦੇ 25,600 ਤੋਂ ਵੱਧ ਨਵੇਂ ਮਾਮਲਿਆਂ ਦਾ ਪਤਾ ਲੱਗਿਆ ਸੰਕਲਪ ਤੋਂ ਸਿੱਧੀ ਦਾ ਸਸ਼ਕਤ ਪ੍ਰਤੀਕ ਹੈ ਹਾਈਡ੍ਰੋਜਨ ਟ੍ਰੇਨ - ਨਾਇਬ ਸਿੰਘ ਸੈਣੀ 17 ਜੁਲਾਈ ਨੂੰ ਜੀਂਦ ਰਚੇਗਾ ਨਵਾਂ ਇਤਿਹਾਸ - ਨਰਿੰਦਰ ਮੋਦੀ ਦੇਣਗੇ ਹਰਿਆਣਾ ਨੂੰ ਵਿਕਾਸ ਦੀਆਂ ਅਨੇਕਾਂ ਇਤਿਹਾਸਕ ਸੌਗਾਤਾਂ ਪ੍ਰਧਾਨ ਮੰਤਰੀ ਮੋਦੀ ਦਾ 17 ਜੁਲਾਈ ਦਾ ਦੌਰਾ ਹਰਿਆਣਾ ਦੇ ਵਿਕਾਸ ਨੂੰ ਦੇਵੇਗਾ ਨਵੀਂ ਰਫ਼ਤਾਰ - ਸ਼ਿਆਮ ਸਿੰਘ ਰਾਣਾ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਾਂ 'ਤੇ ਭਾਜਪਾ ਦੇ ਤਿੱਖੇ ਸਵਾਲ, ਮੁੱਖ ਮੰਤਰੀ ਨੂੰ ਲਿਖਿਆ ਪੱਤਰ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪੰਜਾਬ ਹਰ ਜ਼ਿਲ੍ਹੇ ਵਿੱਚ ਗੋਦ ਲੈਣ ਵਾਲੀ ਏਜੰਸੀ ਵਾਲਾ ਪਹਿਲਾ ਸੂਬਾ ਬਣਿਆ : ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਪੰਜਾਬ ਦੌਰੇ ਦੇ ਸਵਾਗਤ ਲਈ ਖਰੜ ਵਿਖੇ ਚਲਾਇਆ ਗਿਆ ਸਵੱਛ ਭਾਰਤ ਅਭਿਆਨ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੌਰਵ ਗੌਤਮ ਨੇ ਰਾਸ਼ਟਰੀ ਗ੍ਰੇਡਿੰਗ ਵਿੱਚ ਸਰਵੋਤਮ ਸਥਾਨ ਪਾਉਣ ਵਾਲੀਆਂ ਸੂਬੇ ਦੀਆਂ 5 ਸਰਕਾਰੀ ਆਈਟੀਆਈ ਨੂੰ ਕੀਤਾ ਸਨਮਾਨਿਤ

'ਪੀਐਮ ਸੇਤੂ ਯੋਜਨਾ' ਤਹਿਤ 20 ਹਜ਼ਾਰ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਸਨਮਾਨਜਨਕ ਰੁਜ਼ਗਾਰ ਨਾਲ ਜੋੜੇਗਾ ਵਿਭਾਗ - ਗੌਰਵ ਗੌਤਮ

Gaurav Gautam, Haryana, BJP Haryana, Haryana News, Latest Haryana News

Web Admin

Web Admin

5 Dariya News

ਚੰਡੀਗੜ੍ਹ , 15 Jul 2026

Last updated on: Jul 16, 2026, 11:32 IST

ਹਰਿਆਣਾ ਦੇ ਯੁਵਾ ਅਤੇ ਉੱਦਮਤਾ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਅੱਜ ਪੰਚਕੂਲਾ ਸਥਿਤ ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ (ਐਚ.ਕੇ.ਆਰ.ਐਨ.) ਦੇ ਆਡੀਟੋਰੀਅਮ ਵਿੱਚ ਆਯੋਜਿਤ ਰਾਜ ਪੱਧਰੀ ਸਮਾਰੋਹ ਵਿੱਚ ਹਰਿਆਣਾ ਦੀਆਂ 5 ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈਟੀਆਈ) ਨੂੰ ਰਾਸ਼ਟਰੀ ਪੱਧਰ ਦੀ ਗ੍ਰੇਡਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਸਨਮਾਨਿਤ ਕੀਤਾ। ਇਹ ਸਮਾਰੋਹ ਵਿਸ਼ਵ ਯੁਵਾ ਹੁਨਰ ਦਿਵਸ ਦੇ ਸ਼ੁਭ ਅਵਸਰ 'ਤੇ ਆਯੋਜਿਤ ਕੀਤਾ ਗਿਆ ਸੀ, ਜਿਸ ਦਾ ਉਦੇਸ਼ ਰਾਜ ਦੇ ਤਕਨੀਕੀ ਅਤੇ ਵਿਵਹਾਰਕ ਸਿੱਖਿਆ ਢਾਂਚੇ ਦੀ ਇਸ ਅਪੂਰਵ ਪ੍ਰਾਪਤੀ ਨੂੰ ਰੇਖਾਂਕਿਤ ਕਰਨਾ ਸੀ।

ਇਸ ਦੌਰਾਨ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਸੂਬਾਵਾਸੀਆਂ ਅਤੇ ਨੌਜਵਾਨਾਂ ਨੂੰ 'ਵਿਸ਼ਵ ਯੁਵਾ ਹੁਨਰ ਦਿਵਸ' ਦੀਆਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ 'ਪੀਐਮ ਸੇਤੂ ਯੋਜਨਾ' ਦੇ ਅਧੀਨ ਵਿਭਾਗ ਦਾ ਟੀਚਾ ਪ੍ਰਦੇਸ਼ ਦੇ 20 ਹਜ਼ਾਰ ਨੌਜਵਾਨਾਂ ਨੂੰ ਦੇਸ਼ ਦੀਆਂ ਮੋਹਰੀ ਤੇ ਪ੍ਰਤਿਸ਼ਠਿਤ ਉਦਯੋਗਿਕ ਕੰਪਨੀਆਂ ਨਾਲ ਜੋੜਨਾ ਹੈ। ਇਸ ਯੋਜਨਾ ਦੇ ਮਾਧਿਅਮ ਰਾਹੀਂ ਨੌਜਵਾਨਾਂ ਨੂੰ ਉਦਯੋਗਾਂ ਦੀ ਤਤਕਾਲੀ ਮੰਗ ਅਨੁਸਾਰ ਆਧੁਨਿਕ ਵਿਧਾਵਾਂ ਵਿੱਚ ਨਿਪੁੰਨ ਕੀਤਾ ਜਾਵੇਗਾ, ਜਿਸ ਨਾਲ ਉਹ ਸਿੱਧਾ ਰੁਜ਼ਗਾਰ ਪ੍ਰਾਪਤ ਕਰ ਸਕਣ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਕੁਸ਼ਲ ਅਗਵਾਈ ਹੇਠ ਰਾਜ ਸਰਕਾਰ ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ 'ਤੇ ਰਾਜ ਮੰਤਰੀ ਨੇ ਰਾਸ਼ਟਰੀ ਪੱਧਰ 'ਤੇ ਦੇਸ਼ ਵਿੱਚ ਹਰਿਆਣਾ ਦਾ ਨਾਮ ਰੌਸ਼ਨ ਕਰਨ ਵਾਲੀਆਂ 5 ਸਰਕਾਰੀ ਆਈਟੀਆਈ ਸੰਸਥਾਵਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਿਸ਼ੇਸ਼ ਤੌਰ 'ਤੇ ਸਰਾਹਿਆ ਅਤੇ ਵਧਾਈ ਦਿੱਤੀ। 

ਗੌਰਮਿੰਟ ਆਈਟੀਆਈ ਬੋੜੀਆ ਖੇੜਾ (ਫਤਿਹਾਬਾਦ) - ਰਾਸ਼ਟਰੀ ਪੱਧਰ 'ਤੇ 5ਵਾਂ ਸਥਾਨ, ਗੌਰਮਿੰਟ ਆਈਟੀਆਈ ਬਰਵਾਲਾ (ਹਿਸਾਰ) - ਰਾਸ਼ਟਰੀ ਪੱਧਰ 'ਤੇ 6ਵਾਂ ਸਥਾਨ, ਗੌਰਮਿੰਟ ਆਈਟੀਆਈ ਕੈਥਲ - ਰਾਸ਼ਟਰੀ ਪੱਧਰ 'ਤੇ 7ਵਾਂ ਸਥਾਨ, ਗੌਰਮਿੰਟ ਆਈਟੀਆਈ ਪਿਹੋਵਾ - ਰਾਸ਼ਟਰੀ ਪੱਧਰ 'ਤੇ 8ਵਾਂ ਸਥਾਨ, ਸਰਕਾਰੀ ਮਹਿਲਾ ਆਈਟੀਆਈ ਸਿਰਸਾ - ਰਾਸ਼ਟਰੀ ਪੱਧਰ 'ਤੇ 9ਵਾਂ ਸਥਾਨ ਹਾਸਲ ਕੀਤਾ ਹੈ। ਪ੍ਰੋਗਰਾਮ ਦੌਰਾਨ ਰਾਜ ਮੰਤਰੀ ਨੇ ਵਿਭਾਗ ਦੀ ਮਹੱਤਵਕਾਂਖੀ ਤੇ ਮਾਰਗਦਰਸ਼ਕ "ਯੁਵਾ ਸੰਵਾਦ" ਪੱਤਰਿਕਾ ਦਾ ਵੀ ਵਿਮੋਚਨ ਕੀਤਾ। ਇਸ ਦੇ ਨਾਲ ਹੀ, ਸਿਖਲਾਈ ਅਤੇ ਪ੍ਰਸ਼ਾਸਨਿਕ ਪੱਧਰ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੇ ਉਦੇਸ਼ ਨਾਲ ਉਨ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 60 ਨਵ-ਨਿਯੁਕਤ ਪ੍ਰਿੰਸੀਪਲਾਂ ਨੂੰ ਨਿਯੁਕਤੀ ਪੱਤਰ ਸੌਂਪੇ। 

ਉਨ੍ਹਾਂ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਪੂਰੀ ਨਿਸ਼ਠਾ, ਮਿਹਨਤ ਅਤੇ ਲਗਨ ਦੇ ਨਾਲ ਆਈਟੀਆਈ ਵਿੱਚ ਸਿਖਲਾਈ ਦੀ ਗੁਣਵੱਤਾ ਸੁਧਾਰਨ ਲਈ ਪ੍ਰੇਰਿਤ ਕੀਤਾ। ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਮੌਜੂਦਾ ਯੁੱਗ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤੋਂ ਲੈ ਕੇ ਆਧੁਨਿਕ ਤਕਨੀਕੀ ਖੋਜਾਂ ਤੱਕ ਅਤੇ ਉੱਨਤ ਤਕਨੀਕ ਤੋਂ ਲੈ ਕੇ ਰਵਾਇਤੀ ਸਿਵਲ ਇੰਜਨੀਅਰਿੰਗ ਤੱਕ, ਹਰ ਖੇਤਰ ਪੂਰੀ ਤਰ੍ਹਾਂ ਸਕਿੱਲ 'ਤੇ ਅਧਾਰਤ ਹੋ ਗਿਆ ਹੈ। 

ਅੱਜ ਦੇ ਸਮੇਂ ਵਿੱਚ ਸਿਰਫ ਡਿਗਰੀ ਨਹੀਂ, ਸਗੋਂ ਸਕਿਲ ਹੀ ਸਭ ਤੋਂ ਵੱਡਾ ਹਥਿਆਰ ਹੈ। ਸਕਿਲ ਯੁਕਤ ਨੌਜਵਾਨ ਹੀ ਖੁਸ਼ਹਾਲ ਸੂਬਾ ਅਤੇ ਆਤਮ-ਨਿਰਭਰ ਭਾਰਤ ਦੀ ਮਜ਼ਬੂਤ ਨੀਂਹ ਹਨ। ਕੇਂਦਰ ਤੇ ਰਾਜ ਸਰਕਾਰ ਦਾ ਸਾਂਝਾ ਟੀਚਾ ਹੈ ਕਿ ਪ੍ਰਦੇਸ਼ ਦੇ 'ਹਰ ਹੱਥ ਨੂੰ ਹੁਨਰ' ਮਿਲੇ ਤਾਂ ਜੋ ਹਰੇਕ ਨੌਜਵਾਨ ਇੱਕ ਵਿਕਸਤ ਭਾਰਤ ਦੇ ਨਿਰਮਾਣ ਦਾ ਅਧਾਰ ਬਣ ਸਕੇ।

ਇਸ ਮੌਕੇ 'ਤੇ ਹਰਿਆਣਾ ਕੌਸ਼ਲ ਵਿਕਾਸ ਮਿਸ਼ਨ ਦੇ ਐਚਐਸਡੀਐਮ ਡਾਇਰੈਕਟਰ ਸ੍ਰੀ ਸਤਿੰਦਰ ਦੂਹਨ, ਪ੍ਰਬੰਧ ਨਿਦੇਸ਼ਕ (ਐਮਡੀ) ਸ੍ਰੀ ਰਾਜੇਸ਼ ਗੋਇਲ, ਵਧੀਕ ਡਾਇਰੈਕਟਰ ਸ਼੍ਰੀਮਤੀ ਕਮਲਪ੍ਰੀਤ ਕੌਰ, ਸ੍ਰੀ ਸੰਜੀਵ ਸ਼ਰਮਾ ਅਤੇ ਸਹਾਇਕ ਡਾਇਰੈਕਟਰ ਸ੍ਰੀ ਮਨੋਜ ਸੈਣੀ ਤੇ ਹੋਰ ਅਧਿਕਾਰੀ ਮੌਜੂਦ ਰਹੇ।

 

Tags: Gaurav Gautam , Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD