Thursday, 16 July 2026

 

 

ਖ਼ਾਸ ਖਬਰਾਂ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਨਰਿੰਦਰਪਾਲ ਸਿੰਘ ਸਵਨਾ ਨੇ ਬਲਾਕ ਸਮਿਤੀ ਫਾਜ਼ਿਲਕਾ ਦੇ ਨਵੇਂ ਚੁਣੇ ਚੇਅਰਪਰਸਨ ਅਤੇ ਵਾਇਸ ਚੇਅਰਪਰਸਨ ਨੂੰ ਅਹੁਦਾ ਸੰਭਾਲਣ ਮੌਕੇ ਦਿੱਤੀਆਂ ਸ਼ੁੱਭ ਕਾਮਨਾਵਾਂ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਭਾਜਪਾ ਚੰਡੀਗੜ੍ਹ ਪ੍ਰਦੇਸ਼ ਵੱਲੋਂ 17 ਮੰਡਲਾਂ ਵਿੱਚ ਵਿਸ਼ਾਲ "ਸਵੱਛਤਾ ਸੇ ਸਵਾਗਤ" ਮੁਹਿੰਮ ਦਾ ਆਯੋਜਨ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 911 ਤੋਂ ਵਧ ਕੇ 925 ਹੋਵੇਗੀ ਮਨੋਹਰ ਲਾਲ ਦੀ ਪਹਿਲ ਨਾਲ ਚਾਨੌਤ ਪਿੰਡ ਦੇ ਪੀਣ ਵਾਲੇ ਪਾਣੀ ਦੇ ਮਾਮਲੇ ਦਾ ਹੋਇਆ ਸਮਾਧਾਨ, ਚਾਰ ਇੰਚ ਦੀ ਨਵੀਂ ਟੀ ਨੂੰ ਮਿਲੀ ਮਨਜ਼ੂਰੀ ਗੌਰਵ ਗੌਤਮ ਨੇ ਰਾਸ਼ਟਰੀ ਗ੍ਰੇਡਿੰਗ ਵਿੱਚ ਸਰਵੋਤਮ ਸਥਾਨ ਪਾਉਣ ਵਾਲੀਆਂ ਸੂਬੇ ਦੀਆਂ 5 ਸਰਕਾਰੀ ਆਈਟੀਆਈ ਨੂੰ ਕੀਤਾ ਸਨਮਾਨਿਤ ਜੀਂਦ ਤੋਂ ਦੌੜੇਗੀ ਵਿਕਸਿਤ ਹਰਿਆਣਾ ਦੀ ਨਵੀਂ ਰਫ਼ਤਾਰ, 17 ਜੁਲਾਈ ਬਣੇਗਾ ਇਤਿਹਾਸ ਦਾ ਨਵਾਂ ਅਧਿਆਇ - ਰਣਬੀਰ ਗੰਗਵਾ ਈ-ਵਾਹਨ ਖਰੀਦਣਾ ਹੋਵੇਗਾ ਆਸਾਨ: ਹਰਿਆਣਾ ਈ-ਵਾਹਨ ਨੀਤੀ ਵਿੱਚ ਕੀਤੇ ਜਾਣ ਲੋੜੀਂਦੇ ਬਦਲਾਅ - ਰਾਓ ਨਰਬੀਰ ਸਿੰਘ ਐਸਆਈਆਰ ਦੇ ਤਹਿਤ 15 ਜੁਲਾਈ ਤੱਕ 99.83% ਵੋਟਰਾਂ ਨੂੰ ਵੰਡੇ ਗਏ ਗਣਨਾ ਪੱਤਰ ਏਆਈ-ਸੰਚਾਲਿਤ ਸਕ੍ਰੀਨਿੰਗ ਮੁਹਿੰਮ ਰਾਹੀਂ ਹਰਿਆਣਾ ਵਿੱਚ ਟੀਬੀ ਦੇ 25,600 ਤੋਂ ਵੱਧ ਨਵੇਂ ਮਾਮਲਿਆਂ ਦਾ ਪਤਾ ਲੱਗਿਆ ਸੰਕਲਪ ਤੋਂ ਸਿੱਧੀ ਦਾ ਸਸ਼ਕਤ ਪ੍ਰਤੀਕ ਹੈ ਹਾਈਡ੍ਰੋਜਨ ਟ੍ਰੇਨ - ਨਾਇਬ ਸਿੰਘ ਸੈਣੀ 17 ਜੁਲਾਈ ਨੂੰ ਜੀਂਦ ਰਚੇਗਾ ਨਵਾਂ ਇਤਿਹਾਸ - ਨਰਿੰਦਰ ਮੋਦੀ ਦੇਣਗੇ ਹਰਿਆਣਾ ਨੂੰ ਵਿਕਾਸ ਦੀਆਂ ਅਨੇਕਾਂ ਇਤਿਹਾਸਕ ਸੌਗਾਤਾਂ

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ

ਜਲੰਧਰ ਦੇ ਪਾਰਕ 'ਚ ਕੀਤੀ ਸਫ਼ਾਈ, ਪ੍ਰਧਾਨ ਮੰਤਰੀ ਦੇ ਸਵਾਗਤ 'ਚ ਭਾਜਪਾ ਨੇ ਪੰਜਾਬ ਭਰ 'ਚ ਚਲਾਇਆ ਸਫ਼ਾਈ ਅਭਿਆਨ,

Kewal Singh Dhillon, BJP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਜਲੰਧਰ , 16 Jul 2026

Last updated on: Jul 16, 2026, 15:14 IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ 17 ਜੁਲਾਈ ਪੰਜਾਬ ਆਮਦ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਦੋ ਰੋਜ਼ਾ ਸਵੱਛਤਾ ਅਭਿਆਨ ਚਲਾਇਆ ਗਿਆ। ਜਿਸ ਤਹਿਤ ਅੱਜ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜਲੰਧਰ ਦੇ ਬਾਬਾ ਬੁੱਢਾ ਜੀ ਨਗਰ ਦੇ ਪਾਰਕ ਵਿੱਚ ਦਕੋਹਾ ਮੰਡਲ ਦੇ ਪ੍ਰਧਾਨ ਚੰਦਨ ਰਖੇਜਾ ਦੀ ਅਗਵਾਈ ਵਿੱਚ ਸਫ਼ਾਈ ਕੀਤੀ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ  ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਪੰਜਾਬ ਵਿੱਚ ਸਵਾਗਤ ਪੂਰੇ ਧੂਮਧਾਮ ਨਾਲ ਕੀਤਾ ਜਾ ਰਿਹਾ ਹੈ। ਇਸ ਲਈ ਪੰਜਾਬ ਭਾਜਪਾ ਦੇ ਨਾਲ ਨਾਲ ਸਮੁੱਚੇ ਪੰਜਾਬੀ ਪੱਬਾਂ ਭਾਰ ਹਨ ਅਤੇ ਪਲਕਾਂ ਵਿਛਾ ਕੇ ਉਹਨਾਂ ਦਾ ਸਵਾਗਤ ਕਰਨਗੇ। 

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਦੀ ਆਮਦ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪੂਰੇ ਪੰਜਾਬ ਵਿੱਚ ਸਵੱਛਤਾ ਅਭਿਆਨ 'ਚ ਰਹਿ ਗਿਆ ਹੈ। ਜਿਸ ਤਹਿਤ ਭਾਜਪਾ ਦੇ 620 ਮੰਡਲਾਂ ਵਿੱਚ ਕੁੱਲ 3100 ਤੋਂ ਵੱਧ ਥਾਵਾਂ 'ਤੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਤਹਿਤ ਜਨਤਕ ਥਾਵਾਂ, ਪਾਰਕਾਂ, ਹਸਪਤਾਲਾਂ, ਮੰਦਰਾਂ ਆਦਿ ਵਿੱਚ ਸਫ਼ਾਈ ਕੀਤੀ ਗਈ ਹੈ। 

ਉਹਨਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਦੇਸ਼ ਭਰ ਵਿੱਚ ਸੁਵੱਛਤਾ ਦਾ ਅਭਿਆਨ ਚਲਾਇਆ, ਉਸ ਤੋਂ ਪ੍ਰੇਰਣਾ ਲੈ ਕੇ ਇਹ ਸਫ਼ਾਈ ਮੁਹਿੰਮ ਚਲਾਈ ਗਈ ਹੈ। ਸਾਡਾ ਮਕਸਦ ਪੂਰੇ ਦੇਸ਼ ਨੂੰ ਸਵੱਛ, ਸਾਫ਼ ਰੱਖਣਾ ਹੈ। ਇਸ ਲਈ ਆਪਣੇ ਆਲੇ ਦੁਆਲੇ, ਪਿੰਡ , ਸ਼ਹਿਰ ਨੂੰ ਸਾਫ਼ ਰੱਖਣ ਦੀ ਜਿੰਮੇਵਾਰੀ ਸਾਡੀ ਹੈ। 

ਇਸ ਦੇ ਨਾਲ ਹੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਪੰਜਾਬ ਨੂੰ ਵੱਡੇ ਵਿਕਾਸ ਪ੍ਰੋਜੈਕਟ ਦੇਣ ਆ ਰਹੇ ਹਨ। ਜਿਸ ਤਹਿਤ ਜਿੱਥੇ ਰੇਲਵੇ ਸਟੇਸ਼ਨਾਂ ਨੂੰ ਵਿਸ਼ਵ ਪੱਧਰ ਦਾ ਬਣਾ ਕੇ ਵੱਡੀਆਂ ਸਹੂਲਤਾਂ ਦਿੱਤੀ ਸਹੂਲਤਾਂ ਹਨ, ਉੱਥੇ ਵੱਡੇ ਹਾਈਵੇਜ਼, ਪੀਜੀਆਈ ਵਿੱਚ ਸਿਹਤ ਸਹੂਲਤਾਂ ਦੇ ਉਦਘਾਟਨ ਵੀ ਕੀਤੇ ਜਾਣਗੇ। 

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੂਰਾ ਦੇਸ਼ ਵਿਕਾਸ ਦੀ ਨਵੀਂ ਮੰਜ਼ਿਲ ਛੋਹ ਚੁੱਕਾ ਹੈ ਅਤੇ ਜਲਦ ਦੁਨੀਆਂ ਦਾ ਇੱਕ ਨੰਬਰ ਵਿਕਸਿਤ ਦੇਸ਼ ਬਣੇਗਾ। ਇਸ ਮੌਕੇ ਉਹਨਾਂ ਨਾਲ ਭਾਜਪਾ ਆਗੂ ਤੇ ਵਰਕਰ ਵੀ ਹਾਜ਼ਰ ਸਨ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD