Thursday, 16 July 2026

 

 

ਖ਼ਾਸ ਖਬਰਾਂ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਨਰਿੰਦਰਪਾਲ ਸਿੰਘ ਸਵਨਾ ਨੇ ਬਲਾਕ ਸਮਿਤੀ ਫਾਜ਼ਿਲਕਾ ਦੇ ਨਵੇਂ ਚੁਣੇ ਚੇਅਰਪਰਸਨ ਅਤੇ ਵਾਇਸ ਚੇਅਰਪਰਸਨ ਨੂੰ ਅਹੁਦਾ ਸੰਭਾਲਣ ਮੌਕੇ ਦਿੱਤੀਆਂ ਸ਼ੁੱਭ ਕਾਮਨਾਵਾਂ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਭਾਜਪਾ ਚੰਡੀਗੜ੍ਹ ਪ੍ਰਦੇਸ਼ ਵੱਲੋਂ 17 ਮੰਡਲਾਂ ਵਿੱਚ ਵਿਸ਼ਾਲ "ਸਵੱਛਤਾ ਸੇ ਸਵਾਗਤ" ਮੁਹਿੰਮ ਦਾ ਆਯੋਜਨ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 911 ਤੋਂ ਵਧ ਕੇ 925 ਹੋਵੇਗੀ ਮਨੋਹਰ ਲਾਲ ਦੀ ਪਹਿਲ ਨਾਲ ਚਾਨੌਤ ਪਿੰਡ ਦੇ ਪੀਣ ਵਾਲੇ ਪਾਣੀ ਦੇ ਮਾਮਲੇ ਦਾ ਹੋਇਆ ਸਮਾਧਾਨ, ਚਾਰ ਇੰਚ ਦੀ ਨਵੀਂ ਟੀ ਨੂੰ ਮਿਲੀ ਮਨਜ਼ੂਰੀ ਗੌਰਵ ਗੌਤਮ ਨੇ ਰਾਸ਼ਟਰੀ ਗ੍ਰੇਡਿੰਗ ਵਿੱਚ ਸਰਵੋਤਮ ਸਥਾਨ ਪਾਉਣ ਵਾਲੀਆਂ ਸੂਬੇ ਦੀਆਂ 5 ਸਰਕਾਰੀ ਆਈਟੀਆਈ ਨੂੰ ਕੀਤਾ ਸਨਮਾਨਿਤ ਜੀਂਦ ਤੋਂ ਦੌੜੇਗੀ ਵਿਕਸਿਤ ਹਰਿਆਣਾ ਦੀ ਨਵੀਂ ਰਫ਼ਤਾਰ, 17 ਜੁਲਾਈ ਬਣੇਗਾ ਇਤਿਹਾਸ ਦਾ ਨਵਾਂ ਅਧਿਆਇ - ਰਣਬੀਰ ਗੰਗਵਾ ਈ-ਵਾਹਨ ਖਰੀਦਣਾ ਹੋਵੇਗਾ ਆਸਾਨ: ਹਰਿਆਣਾ ਈ-ਵਾਹਨ ਨੀਤੀ ਵਿੱਚ ਕੀਤੇ ਜਾਣ ਲੋੜੀਂਦੇ ਬਦਲਾਅ - ਰਾਓ ਨਰਬੀਰ ਸਿੰਘ ਐਸਆਈਆਰ ਦੇ ਤਹਿਤ 15 ਜੁਲਾਈ ਤੱਕ 99.83% ਵੋਟਰਾਂ ਨੂੰ ਵੰਡੇ ਗਏ ਗਣਨਾ ਪੱਤਰ ਏਆਈ-ਸੰਚਾਲਿਤ ਸਕ੍ਰੀਨਿੰਗ ਮੁਹਿੰਮ ਰਾਹੀਂ ਹਰਿਆਣਾ ਵਿੱਚ ਟੀਬੀ ਦੇ 25,600 ਤੋਂ ਵੱਧ ਨਵੇਂ ਮਾਮਲਿਆਂ ਦਾ ਪਤਾ ਲੱਗਿਆ ਸੰਕਲਪ ਤੋਂ ਸਿੱਧੀ ਦਾ ਸਸ਼ਕਤ ਪ੍ਰਤੀਕ ਹੈ ਹਾਈਡ੍ਰੋਜਨ ਟ੍ਰੇਨ - ਨਾਇਬ ਸਿੰਘ ਸੈਣੀ

 

ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ

ਕਿਹਾ, ਸਿਹਤ ਵਿਭਾਗ ਨੇ ਬਰਸਾਤੀ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਰਾਜ ਭਰ 'ਚ 881 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ

Dr Balbir Singh, AAP Punjab, Punjab, Punjab News, Latest Punjab News, Himanshu Aggarwal, Dr Himanshu Aggarwal, DC Patiala, Deputy Commissioner Patiala

Gurpreet Singh

Gurpreet Singh

5 Dariya News

ਪਟਿਆਲਾ , 16 Jul 2026

Last updated on: Jul 16, 2026, 15:34 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਨਸੂਨ ਸੀਜ਼ਨ 'ਚ ਲੋਕ ਹੜ੍ਹ ਆਉਣ ਦੀ ਕੋਈ ਚਿੰਤਾ ਨਾ ਕਰਨ, ਕਿਉਂਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਤੇ ਵਿਭਾਗੀ ਤਾਲਮੇਲ ਨਾਲ ਪ੍ਰਸ਼ਾਸਕੀ ਮਸ਼ੀਨਰੀ ਨੇ ਸਾਰੇ ਲੋੜੀਂਦੇ ਹੜ੍ਹ ਰੋਕੂ ਪ੍ਰਬੰਧ ਅਗੇਤੇ ਹੀ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨ੍ਹਾਂ ਸਿਹਤ ਵਿਭਾਗ ਨੇ ਜਿੱਥੇ ਡੇਂਗੂ ਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਵਧਾਈ ਹੈ, ਉਥੇ ਹੀ ਇਲਾਜ ਪ੍ਰਬੰਧ ਵੀ ਪੁਖ਼ਤਾ ਕੀਤੇ ਹਨ। 

ਸਿਹਤ ਮੰਤਰੀ ਅੱਜ ਪਟਿਆਲਾ ਵਿਖੇ ਕੀਤੀ ਪ੍ਰੈਸ ਕਾਫਰੰਸ 'ਚ ਹੜ੍ਹਾਂ ਤੋਂ ਬਚਾਅ ਬਾਬਤ ਤਿਆਰੀਆਂ ਦੀ ਜਾਣਕਾਰੀ ਦੇ ਰਹੇ ਸਨ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਘੱਗਰ ਸਮੇਤ ਵੱਡੀ ਨਦੀ ਤੇ ਹੋਰ ਨਦੀਆਂ ਨਾਲਿਆਂ 'ਤੇ ਹਰ ਪਲ ਨਜ਼ਰ ਰੱਖੀ ਜਾ ਰਹੀ ਹੈ, ਜਿਸ ਲਈ ਲੋਕਾਂ ਨੂੰ ਘਬਰਾਹਟ 'ਚ ਆਉਣ ਦੀ ਕੋਈ ਲੋੜ ਨਹੀਂ ਹੈ ਜਦਕਿ ਡਰੇਨੇਜ਼ ਮਹਿਕਮੇ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਾਰੀਆਂ ਹੜ੍ਹ ਰੋਕੂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਰੱਖੀਆਂ ਹਨ। 

ਉਨ੍ਹਾਂ ਦੱਸਿਆ ਕਿ ਵੱਡੀ ਨਦੀ ਦੀ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਸਮੇਤ ਇਸ ਦੀ ਪਾਣੀ ਲਿਜਾਣ ਦੀ ਸਮਰੱਥ ਵਧਾਈ ਗਈ ਹੈ। ਸਿਹਤ ਮਹਿਕਮੇ ਵੱਲੋਂ ਬਰਸਾਤੀ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੇ ਡੇਂਗੂ, ਚਿਕਨਗੁਨੀਆ, ਡਾਇਰੀਆ, ਹੈਪੇਟਾਈਟਸ ਤੇ ਹੋਰ ਬਿਮਾਰੀਆਂ ਤੋਂ ਬਚਾਅ ਸਬੰਧੀ ਕੀਤੇ ਉਪਾਵਾਂ ਦੀ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਹੰਗਾਮੀ ਮੈਡੀਕਲ ਸਥਿਤੀ ਲਈ 104 ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। 

ਸਿਹਤ ਵਿਭਾਗ ਸਮੇਤ ਡਰੇਨੇਜ, ਜਲ ਸਪਲਾਈ, ਸਥਾਨਕ ਸਰਕਾਰਾਂ, ਪੰਚਾਇਤ, ਸਿੱਖਿਆ, ਆਈ.ਐਮ.ਏ., ਕੈਮਿਸਟ ਐਸੋਸੀਏਸ਼ਨ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਸਬੰਧਤ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾਇਆ ਗਿਆ ਹੈ। ਸੰਭਾਵੀ ਹੜ੍ਹਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ 85 ਦਵਾਈਆਂ ਦੀ ਸੂਚੀ ਬਣਾ ਕੇ ਸਾਰੇ ਹਸਪਤਾਲਾਂ 'ਚ ਪਹੁੰਚਾਈਆ ਹਨ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਰਾਜ ਭਰ 'ਚ ਡੇਂਗੂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ 'ਚ 1200 ਬੈਡ ਰਾਖਵੇਂ ਰੱਖੇ ਹਨ, ਡੇਂਗੂ ਟੈਸਟਿੰਗ 'ਚ 10 ਗੁਣਾ ਵਾਧਾ ਕੀਤਾ ਗਿਆ ਹੈ ਤੇ ਇਕੱਲੇ ਆਮ ਆਦਮੀ ਕਲੀਨਿਕਾਂ 'ਚ ਹੀ 30000 ਟੈਸਟ ਹੋਏ ਹਨ ਅਤੇ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਡੇਂਗੂ ਦੇ ਮੁਫ਼ਤ ਇਲਾਜ ਸਮੇਤ 12000 ਰੁਪਏ ਦੀ ਸਿੰਗਲ ਡੋਜ਼ ਪਲੇਟਲੈਟ ਕਿੱਟ ਵੀ ਮੁਫ਼ਤ ਮੁਹੱਈਆ ਕਰਵਾਈ ਗਈ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ 2300 ਸਾਂਝੀਆਂ ਟੀਮਾਂ ਦਾ ਗਠਨ ਕਰਕੇ ਮੱਛਰਾਂ ਦੀ ਪ੍ਰਜਣਨ ਚੈਕ ਕਰਨ ਲਈ 1500 ਬ੍ਰੀਡਿੰਗ ਚੈਕਰ, 38122 ਟ੍ਰੇਂਡ ਨਰਸਿੰਗ ਸਟੂਡੈਂਟਸ, 20515 ਆਸ਼ਾ ਵਰਕਰਾਂ ਨੂੰ ਵੀ ਸਿਖਲਾਈ ਦੇ ਕੇ 53 ਲੱਖ ਘਰਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 11000 ਤੋਂ ਵਧ ਘਰਾਂ 'ਚ ਡੇਂਗੂ ਦਾ ਲਾਰਵਾ ਨਸ਼ਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਵੀ ਗਠਨ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਸਾਰੀ ਕਾਰਵਾਈ ਦੀ ਰੀਅਲ ਟਾਈਮ ਮੋਨੀਟਰਿੰਗ ਕੀਤੀ ਜਾ ਰਹੀ ਹੈ। ਪੱਤਰਕਾਰਾਂ ਵੱਲੋਂ ਪ੍ਰਧਾਨ ਮੰਤਰੀ ਦੀ 17 ਜੁਲਾਈ ਨੂੰ ਪੰਜਾਬ ਫੇਰੀ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਾ. ਬਲਬੀਰ ਸਿੰਘ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਵਿਤਕਰਾ ਬੰਦ ਕਰੇ ਅਤੇ ਇਸ ਫੇਰੀ ਤੋਂ ਪਹਿਲਾਂ ਪਿਛਲੇ ਸਾਲ ਆਏ ਹੜ੍ਹ ਪੀੜਤਾਂ ਲਈ ਐਲਾਨੀ ਰਾਸ਼ੀ, ਪੰਜਾਬ ਦੇ ਰੁਕੇ ਦਿਹਾਤੀ ਵਿਕਾਸ ਫੰਡਾਂ ਸਮੇਤ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਘਟਾਏ ਫੰਡ ਤੁਰੰਤ ਜਾਰੀ ਕਰੇ।

ਇਸ ਤੋਂ ਪਹਿਲਾਂ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਏ.ਡੀ.ਸੀ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਇੰਡੀਅਨ ਮੈਡੀਕਲ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਡਾ. ਅਮਨਦੀਪ ਸਿੰਘ ਬਖ਼ਸ਼ੀ, ਕੈਮਿਸਟ ਐਸੋਸੀਏਸ਼ਨਾਂ ਦੇ ਪ੍ਰਧਾਨ ਗੁਰਸ਼ਰਨ ਸਿੰਘ ਢਿੱਲੋਂ ਤੇ ਗੁਰਜੀਤ ਸਿੰਘ ਲੱਕੀ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਸਮੇਤ ਡਰੇਨੇਜ, ਸਿੰਚਾਈ, ਜਲ ਸਪਲਾਈ, ਪਸ਼ੂ ਪਾਲਣ ਸਮੇਤ ਹੋਰ ਵਿਭਾਗਾਂ ਨਾਲ ਹੜ੍ਹਾਂ ਤੋਂ ਬਚਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਬੈਠਕ ਕੀਤੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਪੁਖ਼ਤੇ ਕਰ ਲਏ ਹਨ ਤੇ ਹੜ੍ਹ ਕੰਟਰੋਲ ਰੂਮ 0175-2350550 ਤੇ 2385550 ਨਿਰੰਤਰ ਕਾਰਜਸ਼ੀਲ ਹੈ ਤੇ ਜ਼ਿਲ੍ਹੇ 'ਚ ਪਹਿਲੀ ਵਾਰ ਇੱਕ ਵਟਸਐਪ ਨੰਬਰ ਵੀ ਜਲਦੀ ਜਾਰੀ ਕੀਤਾ ਜਾਵੇਗਾ। ਡਾ. ਅਗਰਵਾਲ ਨੇ ਦੱਸਿਆ ਕਿ ਨਦੀਆਂ 'ਚ ਬੂਟੀ ਦੀ ਸਫ਼ਾਈ ਦਾ ਆਡਿਟ ਵੀ ਹੋਵੇਗਾ ਤੇ ਇਸ ਨੂੰ ਦੁਬਾਰਾ ਕੱਢਣ ਲਈ ਪੱਕੇ ਤੌਰ 'ਤੇ ਮਸ਼ੀਨਰੀ ਤਾਇਨਾਤ ਕੀਤੀ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਲੋੜੀਂਦੀਆਂ ਕਿਸ਼ਤੀਆਂ, ਲਾਇਫ ਜੈਕੇਟਸ, ਰੱਸੇ ਤੇ ਹੋਰ ਸਾਜ਼ੋ ਸਮਾਨ ਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ, ਜਦਕਿ ਨਗਰ ਨਿਗਮ ਪਟਿਆਲਾ ਸਮੇਤ ਹੋਰ ਸ਼ਹਿਰਾਂ ਤੇ ਪਿੰਡਾਂ 'ਚ ਵੀ ਪਾਣੀ ਦੀ ਸੁਚੱਜੀ ਨਿਕਾਸੀ ਯਕੀਨੀ ਬਣਾਈ ਗਈ ਹੈ।

 

Tags: Dr Balbir Singh , AAP Punjab , Punjab , Punjab News , Latest Punjab News , Himanshu Aggarwal , Dr Himanshu Aggarwal , DC Patiala , Deputy Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD