Thursday, 16 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ ਗੁਲਾਬ ਚੰਦ ਕਟਾਰੀਆ ਅਤੇ ਜਯੰਤ ਚੌਧਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ. ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਡਾ. ਸੋਨਾ ਥਿੰਦ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਦੀ ਕੀਤਾ ਸਨਮਾਨ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 

ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ

ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਬੱਚਤ ਭਵਨ ਵਿਖੇ ਕੀਤੀ ਮੀਟਿੰਗ

Dr Amar Singh, Punjab Pradesh Congress Committee, Punjab Congress, Punjab, Punjab News, Latest Punjab News, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Gurpreet Singh

Gurpreet Singh

5 Dariya News

ਫ਼ਤਹਿਗੜ੍ਹ ਸਾਹਿਬ , 16 Jul 2026

Last updated on: Jul 16, 2026, 15:53 IST

ਸਥਾਨਕ ਬੱਚਤ ਭਵਨ ਵਿਖੇ ਮੈਂਬਰ ਲੋਕ ਸਭਾ ਡਾ.ਅਮਰ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੇਂਦਰੀ ਸਮਾਂਸਰ ਸਕੀਮਾਂ ਤਹਿਤ ਚੱਲ ਰਹੇ ਕੰਮਾਂ ਦਾ ਜਾਇਜਾ ਲੈਣ ਲਈ ਜਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ(ਦਿਸ਼ਾ) ਦੀ ਮੀਟਿੰਗ ਕੀਤੀ। ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਦੀਪਜੋਤ ਕੌਰ, ਐਸ.ਡੀ.ਐਮ.ਅਮਲੋਹ ਹਰਵੀਰ ਕੌਰ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ ਮੌਜੂਦ ਸਨ।   

ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੀਆਂ ਚੱਲ ਰਹੀਆਂ ਕੇਂਦਰ ਪ੍ਰਾਯੋਜਿਤ ਯੋਜਨਾਵਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ 31 ਅਗਸਤ ਤੱਕ ਵਰਤੋਂ ਸਰਟੀਫਿਕੇਟ ਹਰ ਹੀਲੇ ਭੇਜਣੇ ਯਕੀਨੀ ਬਣਾਏ ਜਾਣ। ਡਾ.ਅਮਰ ਸਿੰਘ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਐਮ.ਪੀ.ਲੈਂਡ, ਮਗਨਰੇਗਾ, ਸਮੱਗਰ ਸਿੱਖਿਆ ਅਭਿਆਨ, ਸਵੱਛ ਭਾਰਤ ਮਿਸ਼ਨ, ਮਿਡ-ਡੇ-ਮੀਲ, ਰਾਸਟਰੀ ਸਿਹਤ ਮਿਸ਼ਨ, ਬੇਟੀ ਬਚਾਓ-ਬੇਟੀ ਪੜਾਓ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਦੀਨ ਦਿਯਾਲ ਉਪਾਧਿਆ ਗ੍ਰਾਮਿਣ ਕੋਸ਼ਲਿਆ ਯੋਜਨਾ, ਪ੍ਰਧਾਨ ਮੰਤਰੀ  ਰੋਜਗਾਰ ਜਨਰੇਸ਼ਨ ਪ੍ਰੋਗਰਾਮ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਆਵਾਸ਼ ਯੋਜਨਾ, ਆਰ.ਸੈਟੀ ਆਦਿ ਅਧੀਨ ਆਉਂਦੇ ਕੰਮਾਂ ਦੀ ਸਮੀਖਿਆ ਕੀਤੀ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕੇਂਦਰ ਦੀ ਭਾਈਵਾਲੀ ਨਾਲ ਕਰਵਾਏ ਜਾ ਰਹੇ ਵਿਕਾਸ ਕੰਮਾਂ ਵਿੱਚ ਜੇਕਰ ਕਿਸੇ ਕਿਸਮ ਦੀ ਕੋਈ ਅੜਚਣ ਆਉਂਦੀ ਹੈ ਤਾਂ ਉਸ ਦੀ ਰਿਪੋਰਟ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਕੇਂਦਰ ਸਰਕਾਰ ਨਾਲ ਗੱਲ ਕਰਕੇ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ। ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੂੰ ਭਰੋਸਾ ਦਿੱਤਾ ਕਿ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਸਮੂਹ ਅਧਿਕਾਰੀਆਂ ਵੱਲੋਂ ਇੰਨ-ਬਿੰਨ ਰੂਪ ਵਿੱਚ ਪਾਲਣਾ ਕੀਤੀ ਜਾਵੇਗੀ ਅਤੇ ਕੇਂਦਰੀ ਸਪਾਂਸਰ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਤੱਕ ਲਾਭ ਪਹੁੰਚਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਵਿਖਾਈ ਜਾਵੇਗੀ।

ਮੀਟਿੰਗ ਵਿੱਚ ਲੋਕ ਸਭਾ ਹਲਕਾ ਫਤਹਿਗੜ੍ਹ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

 

Tags: Dr Amar Singh , Punjab Pradesh Congress Committee , Punjab Congress , Punjab , Punjab News , Latest Punjab News , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD