Thursday, 16 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ ਗੁਲਾਬ ਚੰਦ ਕਟਾਰੀਆ ਅਤੇ ਜਯੰਤ ਚੌਧਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ. ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਡਾ. ਸੋਨਾ ਥਿੰਦ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਦੀ ਕੀਤਾ ਸਨਮਾਨ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 

"ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ

Kuljit Singh Bedi, Mohali Municipal Corporation, SAS Nagar, Mohali, Sahibzada Ajit Singh Nagar, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਮੋਹਾਲੀ , 16 Jul 2026

Last updated on: Jul 16, 2026, 16:05 IST

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਅਤੇ ਗਮਾਡਾ'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸੈਕਟਰ-90 ਦੇ ਪਲਾਟਾਂ ਦੇ ਨਾਮ 'ਤੇ ਹਜ਼ਾਰਾਂ ਪਰਿਵਾਰਾਂ ਤੋਂ ਕਰੋੜਾਂ ਰੁਪਏ ਇਕੱਠੇ ਕਰਨ ਦੇ ਬਾਵਜੂਦ ਅੱਜ ਤੱਕ ਉਨ੍ਹਾਂ ਨੂੰ ਨਾ ਪਲਾਟ ਮਿਲੇ ਹਨ ਅਤੇ ਨਾ ਹੀ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਹੋ ਸਕਿਆ ਹੈ। ਬੇਦੀ ਨੇ ਕਿਹਾ ਕਿ ਸਾਲ 2015 ਵਿੱਚ ਗਮਾਡਾ ਨੇ ਲਗਭਗ 229 ਏਕੜ ਜ਼ਮੀਨ ਐਕਵਾਇਰ ਕਰਕੇ ਸੈਕਟਰ-90 ਦੀ ਸਕੀਮ ਲਾਂਚ ਕੀਤੀ, ਪਰ ਹੈਰਾਨੀ ਦੀ ਗੱਲ ਹੈ ਕਿ ਇਸ ਵਿੱਚ ਕਰੀਬ 23-24 ਏਕੜ ਪੀਐਲਪੀਏ (Punjab Land Preservation Act) ਅਧੀਨ ਆਉਂਦੀ ਜ਼ਮੀਨ ਨੂੰ ਵੀ ਪਲਾਟਿੰਗ ਵਿੱਚ ਸ਼ਾਮਲ ਕਰ ਦਿੱਤਾ ਗਿਆ। 

ਇਸ ਲਾਪਰਵਾਹੀ ਕਾਰਨ ਪੂਰਾ ਪ੍ਰੋਜੈਕਟ ਸਾਲਾਂ ਤੋਂ ਠੱਪ ਪਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਕਿਸੇ ਵੀ ਤਰ੍ਹਾਂ ਹਜ਼ਮ ਨਹੀਂ ਹੁੰਦੀ ਕਿ ਗਮਾਡਾ ਦੇ ਅਧਿਕਾਰੀਆਂ ਨੂੰ ਇਹ ਹੀ ਪਤਾ ਨਹੀਂ ਸੀ ਕਿ ਇਹ ਜ਼ਮੀਨ ਪੀਐਲਪੀਏ ਅਧੀਨ ਆਉਂਦੀ ਹੈ। ਜੇ ਇਹ ਸੱਚ ਹੈ ਤਾਂ ਇਹ ਉਨ੍ਹਾਂ ਦੀ ਘੋਰ ਨਾਕਾਮੀ ਹੈ ਅਤੇ ਜੇ ਜਾਣਬੁੱਝ ਕੇ ਕੀਤਾ ਗਿਆ ਹੈ ਤਾਂ ਇਹ ਲੋਕਾਂ ਨਾਲ ਵੱਡਾ ਧੋਖਾ ਹੈ।"

ਬੇਦੀ ਨੇ ਦੋਸ਼ ਲਗਾਇਆ ਕਿ ਇੱਕ ਪਾਸੇ ਲੋਕ ਆਪਣੇ ਪਲਾਟਾਂ ਦੀ ਉਡੀਕ ਕਰਦੇ ਰਹੇ, ਦੂਜੇ ਪਾਸੇ ਗਮਾਡਾ ਨੇ ਐਲਓਆਈ (LOI) ਟਰਾਂਸਫਰ ਫੀਸ ਕਈ ਵਾਰ ਵਧਾ ਕੇ ਕਰੋੜਾਂ ਰੁਪਏ ਦੀ ਕਮਾਈ ਕੀਤੀ। ਲੋਕ ਆਪਣੀ ਉਮਰ ਭਰ ਦੀ ਕਮਾਈ ਲਗਾ ਕੇ ਇਸ ਆਸ ਵਿੱਚ ਬੈਠੇ ਰਹੇ ਕਿ ਇੱਕ ਦਿਨ ਉਨ੍ਹਾਂ ਨੂੰ ਆਪਣਾ ਘਰ ਮਿਲੇਗਾ, ਪਰ ਅੱਜ ਤੱਕ ਨਾ ਪਲਾਟ ਮਿਲੇ, ਨਾ ਸੜਕਾਂ ਬਣੀਆਂ ਅਤੇ ਨਾ ਹੀ ਸੀਵਰੇਜ ਜਾਂ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। 

ਇਹ ਪੂਰਾ ਇਲਾਕਾ ਪੂਰੀ ਤਰ੍ਹਾਂ ਜੰਗਲ ਵਿੱਚ ਤਬਦੀਲ ਹੋ ਚੁੱਕਿਆ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਕਈ ਅਲਾਟੀ ਆਪਣੇ ਘਰ ਦੀ ਉਡੀਕ ਕਰਦੇ-ਕਰਦੇ ਇਸ ਦੁਨੀਆ ਤੋਂ ਚਲੇ ਗਏ, ਜਦਕਿ ਅਨੇਕਾਂ ਪਰਿਵਾਰ ਅੱਜ ਵੀ ਕਿਰਾਏ ਦੇ ਮਕਾਨਾਂ ਵਿੱਚ ਰਹਿਣ ਲਈ ਮਜਬੂਰ ਹਨ। 

ਉਨ੍ਹਾਂ ਦੇ ਬੱਚਿਆਂ ਦਾ ਆਪਣੇ ਘਰ ਵਿੱਚ ਰਹਿਣ ਦਾ ਸੁਪਨਾ ਪੰਜਾਬ ਸਰਕਾਰ ਅਤੇ ਗਮਾਡਾ ਦੀ ਲਾਪਰਵਾਹੀ ਨੇ ਤਬਾਹ ਕਰ ਦਿੱਤਾ ਹੈ। ਬੇਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੈਕਟਰ-90 ਦੇ ਸਾਰੇ ਯੋਗ ਅਲਾਟੀਆਂ ਨੂੰ ਤੁਰੰਤ ਮੋਹਾਲੀ ਵਿੱਚ ਹੀ ਕਿਸੇ ਹੋਰ ਸੈਕਟਰ ਵਿੱਚ ਜਾਂ ਉਚਿਤ ਥਾਂ 'ਤੇ ਪਲਾਟ ਅਲਾਟ ਕੀਤੇ ਜਾਣ, ਤਾਂ ਜੋ ਉਨ੍ਹਾਂ ਨੂੰ ਹੋਰ ਇੰਤਜ਼ਾਰ ਨਾ ਕਰਨਾ ਪਵੇ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਦਾ ਜਲਦੀ ਹੱਲ ਨਾ ਕੀਤਾ ਤਾਂ ਲੋਕ ਸੜਕਾਂ 'ਤੇ ਉਤਰਣ ਲਈ ਮਜਬੂਰ ਹੋਣਗੇ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਗਮਾਡਾ ਦੀ ਹੋਵੇਗੀ। ਸਾਬਕਾ ਡਿਪਟੀ ਮੇਅਰ ਨੇ ਕਿਹਾ ਕਿ ਇਹ ਲੋਕਾਂ ਦੀ ਜ਼ਿੰਦਗੀ ਭਰ ਦੀ ਕਮਾਈ ਅਤੇ ਉਨ੍ਹਾਂ ਦੇ ਆਪਣੇ ਘਰ ਦੇ ਸੁਪਨੇ ਦਾ ਸਵਾਲ ਹੈ। ਸਰਕਾਰ ਨੂੰ ਹੁਣ ਫਾਈਲਾਂ ਨਹੀਂ, ਇਨਸਾਫ਼ ਦੇਣਾ ਚਾਹੀਦਾ ਹੈ।

 

Tags: Kuljit Singh Bedi , Mohali Municipal Corporation , SAS Nagar , Mohali , Sahibzada Ajit Singh Nagar , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD