Thursday, 16 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ. ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਡਾ. ਸੋਨਾ ਥਿੰਦ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਦੀ ਕੀਤਾ ਸਨਮਾਨ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਨਰਿੰਦਰਪਾਲ ਸਿੰਘ ਸਵਨਾ ਨੇ ਬਲਾਕ ਸਮਿਤੀ ਫਾਜ਼ਿਲਕਾ ਦੇ ਨਵੇਂ ਚੁਣੇ ਚੇਅਰਪਰਸਨ ਅਤੇ ਵਾਇਸ ਚੇਅਰਪਰਸਨ ਨੂੰ ਅਹੁਦਾ ਸੰਭਾਲਣ ਮੌਕੇ ਦਿੱਤੀਆਂ ਸ਼ੁੱਭ ਕਾਮਨਾਵਾਂ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਭਾਜਪਾ ਚੰਡੀਗੜ੍ਹ ਪ੍ਰਦੇਸ਼ ਵੱਲੋਂ 17 ਮੰਡਲਾਂ ਵਿੱਚ ਵਿਸ਼ਾਲ "ਸਵੱਛਤਾ ਸੇ ਸਵਾਗਤ" ਮੁਹਿੰਮ ਦਾ ਆਯੋਜਨ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 911 ਤੋਂ ਵਧ ਕੇ 925 ਹੋਵੇਗੀ ਮਨੋਹਰ ਲਾਲ ਦੀ ਪਹਿਲ ਨਾਲ ਚਾਨੌਤ ਪਿੰਡ ਦੇ ਪੀਣ ਵਾਲੇ ਪਾਣੀ ਦੇ ਮਾਮਲੇ ਦਾ ਹੋਇਆ ਸਮਾਧਾਨ, ਚਾਰ ਇੰਚ ਦੀ ਨਵੀਂ ਟੀ ਨੂੰ ਮਿਲੀ ਮਨਜ਼ੂਰੀ

 

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ ਦਾ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਪੁੱਛਿਆ ਹਾਲ

Tarunpreet Singh Sond, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਖੰਨਾ, ਲੁਧਿਆਣਾ , 16 Jul 2026

Last updated on: Jul 16, 2026, 16:28 IST

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਇਹਨਾਂ ਦਾ ਇਲਾਜ ਮੁਫ਼ਤ ਅਤੇ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇ। 

ਇਸ ਮੌਕੇ ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਮਨਰੇਗਾ ਕਰਮਚਾਰੀਆਂ ਦੇ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰ ਨੁਮਾਇੰਦੇ ਵੀ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨਾਲ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਚੱਲ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀ ਮੌਜੂਦਾ ਸਥਿਤੀ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਕੇ ਨਵੀਂ ਸਕੀਮ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ਆਪਣੇ ਜੀਵਨ ਦੇ ਕਈ ਸਾਲ ਮਨਰੇਗਾ ਸਕੀਮ ਲਈ ਸਮਰਪਿਤ ਕੀਤੇ ਹਨ ਅਤੇ ਉਨ੍ਹਾਂ ਨੂੰ ਨਵੀਂ ਵਿਵਸਥਾ ਵਿੱਚ ਢੁੱਕਵਾਂ ਮੌਕਾ ਮਿਲਣਾ ਚਾਹੀਦਾ ਹੈ। 

ਮਨਰੇਗਾ ਕਰਮਚਾਰੀਆਂ ਨੇ ਨਵੀਂ ਸਕੀਮ ਵਿੱਚ ਕੰਮ ਕਰਨ ਦੀ ਇੱਛਾ ਜਤਾਈ ਹੈ, ਬਸ਼ਰਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕੀਤਾ ਜਾਵੇ। ਸ੍ਰੀ ਸੌਂਦ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਰਕਾਰ ਅਤੇ ਮਨਰੇਗਾ ਕਰਮਚਾਰੀਆਂ ਵਿਚਕਾਰ ਕੋਈ ਆਪਸੀ ਮਤਭੇਦ ਨਹੀਂ ਹੈ ਅਤੇ ਪੰਜਾਬ ਸਰਕਾਰ ਸੰਵਾਦ ਰਾਹੀਂ ਹਰ ਮਸਲੇ ਦਾ ਹੱਲ ਚਾਹੁੰਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮਨਰੇਗਾ ਕਰਮਚਾਰੀਆਂ ਦੀ ਗੱਲ ਪੂਰੀ ਹਮਦਰਦੀ ਨਾਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਕੇ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਹ ਅੱਜ ਚੰਡੀਗੜ੍ਹ ਤੋਂ ਆਪਣੀਆਂ ਮੀਟਿੰਗਾਂ ਸਮਾਪਤ ਕਰਕੇ ਤੁਰੰਤ ਖੰਨਾ ਪਹੁੰਚੇ ਅਤੇ ਮਨਰੇਗਾ ਕਰਮਚਾਰੀਆਂ ਨਾਲ ਇੱਕ ਘੰਟੇ ਤੋਂ ਵੱਧ ਸਮਾਂ ਬੈਠਕ ਕੀਤੀ। 

ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਫੋਨ 'ਤੇ ਗੱਲ ਕਰਕੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਲਿਖਤੀ ਭਰੋਸਾ ਦੇਣ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਹਨਾਂ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੰਵਿਧਾਨਕ ਢੰਗ ਨਾਲ ਹੱਲ ਕੀਤਾ ਜਾਵੇਗਾ।

ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪਰਸਤ ਸ੍ਰੀ ਵਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ 18 ਸਾਲਾਂ ਤੋਂ ਮਨਰੇਗਾ ਸਕੀਮ ਅਧੀਨ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਮੁੱਖ ਮੰਗ ਸਰਕਾਰ ਵੱਲੋਂ ਰੁਜ਼ਗਾਰ ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਖੁਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚੇ ਹਨ ਅਤੇ ਜ਼ਖ਼ਮੀ ਮੁਲਾਜ਼ਮਾਂ ਦਾ ਡਾਕਟਰਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਕਰਨ ਦੇ ਆਦੇਸ਼ ਦਿੱਤੇ ਹਨ।

ਵਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ 'ਤੇ ਮੰਗਾਂ ਸਬੰਧੀ ਲਗਭਗ ਇੱਕ ਘੰਟੇ ਤੱਕ ਵਿਸਥਾਰਪੂਰਵਕ ਮੀਟਿੰਗ ਹੋਈ, ਜਿਸ ਵਿੱਚ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਗੱਲ ਕਰਕੇ ਜਾਇਜ਼ ਮੰਗਾਂ ਨੂੰ ਲਿਖਤੀ ਰੂਪ ਵਿੱਚ ਪੇਸ਼ ਕਰਨ ਲਈ ਕਿਹਾ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਗੱਲਬਾਤ ਰਾਹੀਂ ਹੱਲ ਹੋਣਗੀਆਂ ਅਤੇ ਯੂਨੀਅਨ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੈ।

ਇਸ ਮੌਕੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ, ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ, ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ. ਮਨਿੰਦਰ ਸਿੰਘ ਭਸੀਨ ਤੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: Tarunpreet Singh Sond , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD