Thursday, 16 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ ਗੁਲਾਬ ਚੰਦ ਕਟਾਰੀਆ ਅਤੇ ਜਯੰਤ ਚੌਧਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ. ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਡਾ. ਸੋਨਾ ਥਿੰਦ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਦੀ ਕੀਤਾ ਸਨਮਾਨ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

ਸਫ਼ਲਤਾਪੂਰਵਕ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

Dr Baljit Kaur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਮੋਹਾਲੀ , 16 Jul 2026

Last updated on: Jul 16, 2026, 17:08 IST

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਸਥਿਤ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ।

ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਸ਼ਿਰਕਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇੰਸਟੀਚਿਊਟ ਦੀ ਇਮਾਰਤ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ 1.35 ਕਰੋੜ ਰੁਪਏ ਖਰਚ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਮਾਹੌਲ ਮਿਲ ਸਕੇ।

ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਕਈ ਲੋਕ-ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਬੈਂਕ ਪੀ.ਓ., ਏ.ਏ.ਓ., ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫੀ ਅਤੇ ਆਈ.ਏ.ਐਸ. ਅਤੇ ਪੀ.ਸੀ.ਐਸ. ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸਿਖਿਆਰਥੀਆਂ ਲਈ ਹੋਸਟਲ ਦੀ ਸਹੂਲਤ ਵੀ ਉਪਲਬਧ ਹੈ ਅਤੇ ਨਿਯਮਾਂ ਅਨੁਸਾਰ ਉਨ੍ਹਾ ਨੂੰ ਵਜ਼ੀਫ਼ਾ ਵੀ ਦਿੱਤਾ ਜਾਂਦਾ ਹੈ। ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਸੁਨਹਿਰੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ।

ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਇੰਸਟੀਚਿਊਟ ਦੇ ਕੰਮਕਾਜ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਇਸ ਦੌਰਾਨ ਇੰਸਟੀਚਿਊਟ ਨਾਲ ਸਬੰਧਤ ਪ੍ਰਸ਼ਾਸਨਿਕ ਮਾਮਲਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਇੰਸਟੀਚਿਊਟ ਦੇ ਹੋਰ ਵਿਕਾਸ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿੱਚ ਚੱਲ ਰਹੇ ਹੁਨਰ ਵਿਕਾਸ ਅਤੇ ਰੁਜ਼ਗਾਰਮੁਖੀ ਕੋਰਸਾਂ ਬਾਰੇ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਨੌਜਵਾਨ ਇਨ੍ਹਾਂ ਕੋਰਸਾਂ ਵਿੱਚ ਦਾਖ਼ਲਾ ਲੈ ਸਕਣ, ਆਪਣੇ ਹੁਨਰ ਨੂੰ ਨਿਖਾਰ ਸਕਣ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਹਾਸਲ ਕਰ ਸਕਣ।

ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਡਾਇਰੈਕਟਰ ਸ੍ਰੀਮਤੀ ਵਿੰਮੀ ਭੂੱਲਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD