Thursday, 16 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ ਗੁਲਾਬ ਚੰਦ ਕਟਾਰੀਆ ਅਤੇ ਜਯੰਤ ਚੌਧਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ. ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਡਾ. ਸੋਨਾ ਥਿੰਦ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਦੀ ਕੀਤਾ ਸਨਮਾਨ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Barnala Police, Barnala, Punjab News, Latest Punjab News

Gurpreet Singh

Gurpreet Singh

5 Dariya News

ਬਰਨਾਲਾ , 16 Jul 2026

Last updated on: Jul 16, 2026, 17:17 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਇਸ ਵੇਲੇ ਵਿਭਾਗੀ ਜਾਂਚ ਚੱਲ ਰਹੀ ਹੈ। ਮੁਲਜ਼ਮ ਇੰਸਪੈਕਟਰ ਨੇ ਕਥਿਤ ਤੌਰ 'ਤੇ ਰਿਟਾਇਰਮੈਂਟ ਦਾ ਬਕਾਇਆ ਰਾਸ਼ੀ ਕਲੀਅਰ ਕਰਨ ਅਤੇ ਜਾਂਚ ਦਾ ਫੈਸਲਾ ਸ਼ਿਕਾਇਤਕਰਤਾ ਦੇ ਪੱਖ ਵਿੱਚ ਕਰਨ ਬਦਲੇ 1,00,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਬਾਅਦ ਵਿੱਚ ਇਹ ਸੌਦਾ 50,000 ਰੁਪਏ ਵਿੱਚ ਤੈਅ ਹੋਇਆ। ਰਿਸ਼ਵਤ ਨਾ ਦੇਣ ਲਈ ਰਾਜ਼ੀ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। 

ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਕਰੰਸੀ ਨੋਟ ਵੀ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Barnala Police , Barnala , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD