Thursday, 16 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ ਗੁਲਾਬ ਚੰਦ ਕਟਾਰੀਆ ਅਤੇ ਜਯੰਤ ਚੌਧਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ. ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਡਾ. ਸੋਨਾ ਥਿੰਦ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਦੀ ਕੀਤਾ ਸਨਮਾਨ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ

ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

 Military, Maharaja Ranjit Singh Armed Forces Preparatory Institute, MRSAFPI, SAS Nagar, SAS Nagar Mohali, Mohali, Sahibzada Ajit Singh Nagar

Gurpreet Singh

Gurpreet Singh

5 Dariya News

ਮੋਹਾਲੀ , 16 Jul 2026

Last updated on: Jul 16, 2026, 18:09 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਅੰਡਰ-ਗਰੈਜੂਏਟ ਅਤੇ ਪ੍ਰੀ-ਕਮਿਸ਼ਨਿੰਗ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਇੰਸਟੀਚਿਊਟ ਦੇ ਕੁੱਲ 175 ਕੈਡਿਟਾਂ ਦੀ ਚੋਣ ਹੋਈ ਹੈ।

ਇਨ੍ਹਾਂ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਇੰਡੀਅਨ ਨੇਵਲ ਅਕੈਡਮੀ (ਆਈਐਨਏ), ਏਅਰ ਫੋਰਸ ਅਕੈਡਮੀ (ਏਐਫਏ) ਅਤੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਸਮੇਤ ਦੇਸ਼ ਦੀਆਂ ਪ੍ਰਮੁੱਖ ਰੱਖਿਆ ਸੰਸਥਾਵਾਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਸੰਸਥਾ ਦੇ 16 ਕੈਡਿਟ ਅੰਡਰ ਗਰੈਜੂਏਟ ਸਿਖਲਾਈ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿਖੇ ਐਨਡੀਏ -156 ਕੋਰਸ ਵਿੱਚ ਸ਼ਾਮਲ ਹੋਏ ਹਨ। 

ਚੁਣੇ ਗਏ ਕੈਡਿਟਾਂ ਵਿੱਚ ਮੋਹਾਲੀ ਤੋਂ ਅਭਿਸ਼, ਅਗਮਜੀਤ ਵਿਰਕ, ਭੁਵਨ ਧੀਮਾਨ ਅਤੇ ਵਿਸ਼ੇਸ਼ ਕਰਦਵਾਲ ਸ਼ਾਮਲ ਹਨ ਜਦਕਿ ਮਲੇਰਕੋਟਲਾ ਤੋਂ ਗੁਰਕਰਨਜੀਤ ਸਿੰਘ; ਗੁਰਦਾਸਪੁਰ ਤੋਂ ਪਰਮਜੋਤ ਸਿੰਘ ਅਤੇ ਰਾਜਪਾਲ ਸਿੰਘ; ਬਠਿੰਡਾ ਤੋਂ ਗੁਨਤਾਜ਼ ਸਚਦੇਵਾ; ਅੰਮ੍ਰਿਤਸਰ ਤੋਂ ਏਕਨੂਰ ਸਿੰਘ ਅਤੇ ਲਵਿਸ਼; ਪਠਾਨਕੋਟ ਤੋਂ ਸੁਖਮਨਜੀਤ ਸਿੰਘ ਮਾਨ; ਬਰਨਾਲਾ ਤੋਂ ਚੰਨਪ੍ਰੀਤ ਸਿੰਘ ਸਿੱਧੂ; ਫਰੀਦਕੋਟ ਤੋਂ ਅਰਮਾਨ ਸ਼ਰਮਾ; ਰੂਪਨਗਰ ਤੋਂ ਹਰਸ਼ਵੀਰ ਸਿੰਘ; ਪਟਿਆਲਾ ਤੋਂ ਦੀਪਇੰਦਰ ਸਿੰਘ ਅਤੇ ਹੁਸ਼ਿਆਰਪੁਰ ਤੋਂ ਜਸਜੋਤ ਸਿੰਘ ਸ਼ਾਮਲ ਹਨ।

ਇਸ ਤੋਂ ਇਲਾਵਾ ਹੁਸ਼ਿਆਰਪੁਰ ਤੋਂ ਅਭੈ ਪ੍ਰਤਾਪ ਸਿੰਘ ਢਿੱਲੋਂ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ ਵਿੱਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਗੁਰਦਾਸਪੁਰ ਦੇ ਮਨਨੂਰਪ੍ਰੀਤ ਸਿੰਘ, ਪਠਾਨਕੋਟ ਤੋਂ ਸੰਕੇਤ ਅਤੇ ਜਲੰਧਰ ਤੋਂ ਸਮਰਥ ਸਿੰਘ ਢਿੱਲੋਂ ਨੇ ਮਿਲਟਰੀ ਕਾਲਜ ਆਫ ਇਲੈਕਟ੍ਰੋਨਿਕਸ ਐਂਡ ਮਕੈਨੀਕਲ ਇੰਜੀਨੀਅਰਿੰਗ, ਸਿਕੰਦਰਾਬਾਦ ਅਤੇ ਮਿਲਟਰੀ ਕਾਲਜ ਆਫ ਟੈਲੀਕਮਿਊਨੀਕੇਸ਼ਨ ਇੰਜੀਨੀਅਰਿੰਗ, ਮਹੂ ਵਿਖੇ ਟੀਈਐਸ-55 ਕੋਰਸ ਵਿੱਚ ਦਾਖਲਾ ਹਾਸਲ ਕੀਤਾ ਹੈ।

ਇਸੇ ਤਰ੍ਹਾਂ ਇਸ਼ਪ੍ਰੀਤ ਸਿੰਘ ਢਿੱਲੋਂ ਨੇ ਆਫੀਸਰਜ਼ ਟਰੇਨਿੰਗ ਅਕੈਡਮੀ (ਓ.ਟੀ.ਏ.), ਚੇਨਈ ਵਿੱਚ ਦਾਖ਼ਲਾ ਲਿਆ ਹੈ। ਲੁਧਿਆਣਾ ਤੋਂ ਮਨਵੀਰ ਸਿੰਘ ਬੇਦੀ ਨੇ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ ਵਿੱਚ ਐਨ.ਓ.ਸੀ. (ਐਕਸਟੈਂਸ਼ਨ) ਕੋਰਸ ਲਈ ਦਾਖ਼ਲਾ ਲਿਆ ਹੈ, ਜਦਕਿ ਪਠਾਨਕੋਟ ਤੋਂ ਜਸਨੂਰ ਸਿੰਘ ਨੇ ਏਅਰ ਫੋਰਸ ਅਕੈਡਮੀ (ਏ.ਐਫ.ਏ.), ਡੁੰਡੀਗਲ ਵਿਖੇ ਦਾਖਲਾ ਲਿਆ ਹੈ।

ਰੂਪਨਗਰ ਤੋਂ ਸੁਖਰਾਜ ਸਿੰਘ ਹੀਰਾ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਜਗਬੀਰ ਸਿੰਘ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਵਿੱਚ ਸ਼ਾਮਲ ਹੋਏ ਹਨ। ਇਹਨਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। 

ਉਨ੍ਹਾਂ ਨੇ ਕੈਡਿਟਾਂ ਨੂੰ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਚੁਣੇ ਗਏ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਦੇ 25 ਕੈਡਿਟ ਇਸ ਸਮੇਂ ਐਸ.ਐਸ.ਬੀ. ਇੰਟਰਵਿਊ ਅਤੇ ਮੈਡੀਕਲ ਪ੍ਰਕਿਰਿਆ ਅਧੀਨ ਹਨ। 

ਉਨ੍ਹਾਂ ਕਿਹਾ ਕਿ ਸੰਸਥਾ ਹਥਿਆਰਬੰਦ ਬਲਾਂ ਲਈ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਲੀ ਪ੍ਰਮੁੱਖ ਸੰਸਥਾ ਵਜੋਂ ਉਭਰੀ ਹੈ।

 

Tags: Military , Maharaja Ranjit Singh Armed Forces Preparatory Institute , MRSAFPI , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD