Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ ਸਿੰਘ ਸਭਾ ਲੰਡਨ ਈਸਟ ਗੁਰਦੁਆਰਾ ਤੇ ਖੇਡ ਕਲੱਬ ਦੇ ਸਹਿਯੋਗ ਨਾਲ ਕਰਵਾਏ ਸਲਾਨਾ ਗੱਤਕਾ ਮੁਕਾਬਲੇ

Tanmanjeet Singh Dhesi, 12th UK Gatka Championship, London

Web Admin

Web Admin

5 Dariya News

ਲੰਡਨ , 16 Jul 2026

Last updated on: Jul 17, 2026, 09:32 IST

ਸਿੰਘ ਸਭਾ ਲੰਡਨ ਈਸਟ ਗੁਰਦੁਆਰਾ ਅਤੇ ਖੇਡ ਕਲੱਬ ਦੇ ਸਹਿਯੋਗ ਨਾਲ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਤੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ। ਇਲਫੋਰਡ ਵਿਖੇ ਆਯੋਜਿਤ ਇਸ ਚੈਂਪੀਅਨਸ਼ਿਪ ਦੌਰਾਨ ਵਾਰਿੰਗਟਨ, ਕਵੈਂਟਰੀ, ਡਰਬੀ, ਲੇਟਨ, ਗੁੱਡਮੇਅਜ਼, ਗ੍ਰੇਵਜ਼ੈਂਡ, ਵੂਲਿਚ ਅਤੇ ਬੋਅ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ਖਾਲਸਾਈ ਪ੍ਰੰਪਰਾਵਾਂ ਮੁਤਾਬਿਕ ਜੌਹਰ ਵਿਖਾਏ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਅਰਦਾਸ ਤੋਂ ਉਪਰੰਤ ਢੇਸੀ ਸਮੇਤ ਪ੍ਰਬੰਧਕਾਂ ਨੇ ਗੱਤਕਾ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਇਹਨਾਂ ਸਲਾਨਾ ਮੁਕਾਬਲਿਆਂ ਦੌਰਾਨ ਗੱਤਕਾ ਖੇਡ ਦੇ ਵੱਖ-ਵੱਖ ਉਮਰ ਦੇ ਬੱਚਿਆਂ, ਬੀਬੀਆਂ ਅਤੇ ਮਰਦਾਂ ਦੇ ਜੰਗਜੂ ਮੁਕਾਬਲੇ ਕਰਵਾਏ ਗਏ। ਇੰਨਾ ਵਿੱਚੋਂ 18 ਸਾਲ ਤੋਂ ਵੱਧ ਉਮਰ ਦੇ ਲੜਕਿਆਂ ਦੇ ਮੁਕਾਬਲਿਆਂ ‘ਚੋਂ ਜੋਰਾ ਸਿੰਘ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਜੇਤੂ ਰਿਹਾ ਜਦਕਿ ਗੁਰਦੀਪ ਸਿੰਘ ਦਮਦਮੀ ਟਕਸਾਲ ਅਖਾੜਾ ਡਰਬੀ ਦੂਜੇ ਸਥਾਨ ‘ਤੇ ਰਿਹਾ।

ਬੀਬੀਆਂ ‘ਚੋਂ ਦਮਦਮੀ ਟਕਸਾਲ ਅਖਾੜਾ ਡਰਬੀ ਦੀ ਕਮਲਪ੍ਰੀਤ ਕੌਰ ਪਹਿਲੇ ਅਤੇ ਕਰਮਜੀਤ ਕੌਰ ਦੂਜੇ ਸਥਾਨ ‘ਤੇ ਰਹੀ। 18 ਤੋਂ ਸਾਲ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚੋਂ ਦਮਦਮੀ ਟਕਸਾਲ ਦਾ ਹਰਸ਼ਦੀਪ ਸਿੰਘ ਪਹਿਲੇ ਅਤੇ ਜਸਕੀਰਤ ਸਿੰਘ ਦੂਜੇ ਸਥਾਨ ਤੇ ਜਦਕਿ ਇਸੇ ਉਮਰ ਵਰਗ ਵਿੱਚ ਲੜਕੀਆਂ ‘ਚੋਂ ਗੁਰਸੁਖਮਨ ਕੌਰ ਅਕਾਲੀ ਫੂਲਾ ਸਿੰਘ ਅਖਾੜਾ ਪਹਿਲੇ ਅਤੇ ਹਰਲੀਨ ਕੌਰ ਦਮਦਮੀ ਟਕਸਾਲ ਅਖਾੜਾ ਦੂਜੇ ਸਥਾਨ ‘ਤੇ, 14 ਸਾਲ ਤੋਂ ਘੱਟ ਉਮਰ ਵਰਗ ਦੇ ਮੁਕਾਬਲੇ ‘ਚੋਂ ਦਮਦਮੀ ਟਕਸਾਲ ਅਖਾੜੇ ਦੇ ਯੁਵਰਾਜ ਸਿੰਘ ਪਹਿਲੇ ਅਤੇ ਰਬਜੋਤ ਸਿੰਘ ਦੂਜੇ ਸਥਾਨ ਤੇ ਜਦਕਿ ਲੜਕੀਆਂ ਚੋਂ ਅਕਾਲੀ ਫੂਲਾ ਸਿੰਘ ਅਖਾੜਾ ਕਵੈਂਟਰੀ ਦੀ ਮਨਰੂਪ ਕੌਰ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਅਖਾੜਾ ਵਾਰਿੰਗਟਨ ਦੀ ਨਕੀਤਾ ਕੌਰ ਦੂਜੇ ਸਥਾਨ ਤੇ ਰਹੀ।

ਇਸ ਮੌਕੇ ਬੋਲਦਿਆਂ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਹਰ ਸਾਲ ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾਂਦੀ ਹੈ। ਉਹਨਾਂ ਇਸ ਚੈਂਪੀਅਨਸ਼ਿਪ ਦੇ ਆਯੋਜਨ ਲਈ ਗੁਰਦੁਆਰਾ ਸਿੰਘ ਸਭਾ ਲੰਡਨ ਈਸਟ ਬਾਰਕਿੰਗ ਅਤੇ ਸੈਵਨਕਿੰਗਜ਼, ਸਿੰਘ ਸਭਾ ਲੰਡਨ ਈਸਟ ਸਪੋਰਟਸ ਕਲੱਬ ਦੇ ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਤਾਨੀਆ ਵਿੱਚ ਗੱਤਕਾ ਕਲਾ ਅਤੇ ਸ਼ਸਤਰ ਵਿੱਦਿਆ ਨੂੰ ਹੋਰ ਪ੍ਰਫੁਲਤ ਕਰਨ ਅਤੇ ਬੱਚਿਆਂ ਨੂੰ ਇਸ ਖੇਡ ਨਾਲ ਜੋੜਨ ਲਈ ਯੂਕੇ ਗੱਤਕਾ ਫੈਡਰੇਸ਼ਨ ਪੂਰੇ ਯਤਨ ਕਰ ਰਹੀ ਹਾਂ ਤਾਂ ਕਿ ਨੌਜਵਾਨ ਪੀੜੀ ਸਿੱਖ ਸਵੈ ਰੱਖਿਆ ਦੇ ਨਾਲ-ਨਾਲ ਸਿੱਖੀ ਪ੍ਰੰਪਰਾਵਾਂ ਅਤੇ ਸ਼ਸਤਰ ਵਿਦਿਆ ਦੇ ਹੁਨਰ ਨੂੰ ਅਪਣਾ ਸਕੇ।

ਉਹਨਾਂ ਯੂਕੇ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਮਨ ਸਿੰਘ ਜੌਹਲ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਗੁਰਦੀਪ ਸਿੰਘ ਹੁੰਦਲ, ਖੇਡ ਕਲੱਬ ਦੇ ਪਿੰਦਰ ਸਿੰਘ ਭਰੋਲੀ, ਲਹਿੰਬਰ ਸਿੰਘ ਲੱਧੜ, ਅਜਮੇਰ ਸਿੰਘ ਮੇਲਾ, ਮੇਜਰ ਸਿੰਘ ਬਾਸੀ, ਮਨਦੀਪ ਸਿੰਘ ਬੜਿੰਗ, ਮਨਜਿੰਦਰ ਸਿੰਘ ਬੜਿੰਗ, ਰਾਣਾ ਪੱਡਾ, ਜਸਪਾਲ ਸਿੰਘ ਢੇਸੀ, ਮਨਜੀਤ ਸਿੰਘ ਸ਼ਾਲਾਪੁਰੀ, ਸਾਹਿਬ ਸਿੰਘ ਢੇਸੀ, ਨਿਸ਼ਾਨ ਸਿੰਘ ਸਲੋਹ, ਜਗਬੀਰ ਸਿੰਘ ਜੱਗਾ ਚਕਰ, ਜਸਬੀਰ ਸਿੰਘ ਢੇਸੀ, ਹਰਨੇਕ ਸਿੰਘ ਨੇਕਾ ਮੈਰੀਪੁਰ, ਸੁਖਦੇਵ ਸਿੰਘ ਸਿੱਧੂ, ਪ੍ਰਮਜੀਤ ਸਿੰਘ ਛੋਕਰ, ਕੁਲਵਿੰਦਰ ਸਿੰਘ ਸਹੋਤਾ, ਰਸ਼ਪਾਲ ਸਿੰਘ ਪਾਲਾ ਸਹੋਤਾ ਜੀਐਨਜੀ ਕਬੱਡੀ ਕਲੱਬ ਗ੍ਰੇਵਜ਼ੈਂਡ, ਡਾ: ਚਾਨਣ ਸਿੰਘ ਸਿੱਧੂ, ਜਸਬੀਰ ਸਿੰਘ ਸ਼ੇਰਗਿੱਲ, ਗੁਰਪ੍ਰੀਤ ਸਿੰਘ ਟੁੱਟ, ਕੁਲਦੀਪ ਸਿੰਘ ਰਾਏ, ਜੈਜ਼ ਸਿੰਘ ਸਿੱਧੂ, ਬਿੰਦਰ ਪੁਆਦੜਾ, ਜਸ ਬਾਠ, ਬੂਟਾ ਸਿੰਘ ਨਿੱਝਰ, ਹਰਜਿੰਦਰ ਸਿੰਘ ਜੌਹਲ, ਦਵਿੰਦਰ ਸਿੰਘ ਪਤਾਰਾ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮਪੀ ਜਸ ਅਠਵਾਲ, ਰਾਣਾ ਪੱਡਾ, ਸੁਰਿੰਦਰ ਸਿੰਘ ਮਾਣਕ, ਸੋਖਾ ਢੇਸੀ, ਸੁਰਜੀਤ ਸਿੰਘ ਘੁੰਮਣ ‘ਪੰਜਾਬ ਰੇਡੀਓ’ ਅਤੇ ਪੰਜਾਬ ਟੀਵੀ, ਮਨਪ੍ਰੀਤ ਸਿੰਘ ਬੱਧਨੀ ਕਲਾਂ ਅਜੀਤ ਅਤੇ ਪੰਜਾਬ ਟਾਈਮਜ਼, ਅਮਨਜੀਤ ਸਿੰਘ ਖਹਿਰਾ ਜਨ ਸ਼ਕਤੀ, ਸੁਖਦੇਵ ਸਿੰਘ ਅਤੇ ਪਾਲ ਸਿੰਘ ਝੱਲੀ ਅਕਾਲ ਚੈਨਲ, ਹਰਵਿੰਦਰ ਸਿੰਘ ਸਿੱਖ ਚੈਨਲ, ਅਨਮੋਲ ਕੌਰ ਜੀਟੀਸੀ, ਪ੍ਰਭਜੋਤ ਸਿੰਘ ਪੀਟੀਸੀ ਆਦਿ ਵੀ ਉਚੇਚੇ ਤੌਰ ਤੇ ਪਹੁੰਚੇ।

 

Tags: Tanmanjeet Singh Dhesi , 12th UK Gatka Championship , London

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD