Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ : ਭਗਵੰਤ ਸਿੰਘ ਮਾਨ

ਹਰ ਨਾਗਰਿਕ ਨੂੰ stopE20petrol.com 'ਤੇ ਆਨਲਾਈਨ ਪਟੀਸ਼ਨ 'ਤੇ ਦਸਤਖਤ ਕਰਕੇ ਇਸ ਲੜਾਈ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ : ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 16 Jul 2026

Last updated on: Jul 17, 2026, 09:39 IST

ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20 ਪੈਟਰੋਲ ਦੀ ਸਪਲਾਈ ਰਾਹੀਂ ਖਪਤਕਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਭਰ ਦੇ ਨਾਗਰਿਕਾਂ ਨੂੰ stopE20petrol.com 'ਤੇ ਆਨਲਾਈਨ ਪਟੀਸ਼ਨ 'ਤੇ ਦਸਤਖਤ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਮੁੱਦੇ ਤੋਂ ਪ੍ਰਭਾਵਿਤ ਲੋਕਾਂ ਦੀਆਂ ਚਿੰਤਾਵਾਂ ਪ੍ਰਧਾਨ ਮੰਤਰੀ ਤੱਕ ਪਹੁੰਚ ਸਕਣ।

ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਰ ਨਾਗਰਿਕ ਨੂੰ ਪਟੀਸ਼ਨ 'ਤੇ ਦਸਤਖਤ ਕਰਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜਿਸ ਨੇ ਜਾਣਬੁੱਝ ਕੇ ਇਸ ਗੰਭੀਰ ਮੁੱਦੇ ਤੋਂ ਅੱਖਾਂ ਮੀਚ ਲਈਆਂ ਹਨ, ਨੂੰ ਸੁਧਾਰਾਤਮਕ ਕਦਮ ਚੁੱਕਣ ਲਈ ਮਜਬੂਰ ਕੀਤਾ ਜਾ ਸਕੇ।" ਮੁੱਖ ਮੰਤਰੀ ਨੇ ਕਿਹਾ, "ਮੋਟਰਸਾਈਕਲਾਂ ਤੋਂ ਲੈ ਕੇ ਦੂਜੇ ਵਾਹਨਾਂ ਤੱਕ, ਦੇਸ਼ ਭਰ ਦੇ ਲੋਕਾਂ ਨੂੰ ਈ-20 ਪੈਟਰੋਲ ਕਾਰਨ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਸ਼ੋਸ਼ਣ ਖ਼ਿਲਾਫ਼ ਅਰਵਿੰਦ ਕੇਜਰੀਵਾਲ ਜੀ ਨੇ ਪ੍ਰਧਾਨ ਮੰਤਰੀ ਨੂੰ ਦੋ ਠੋਸ ਮੰਗਾਂ ਨੂੰ ਲੈ ਕੇ ਪੱਤਰ ਲਿਖਿਆ ਹੈ। ਪਹਿਲੀ, ਲੋਕਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20 ਪੈਟਰੋਲ ਵਿੱਚੋਂ ਚੋਣ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ। ਦੂਜੀ, ਈ-20 ਪੈਟਰੋਲ ਦੀ ਕੀਮਤ ਤੁਰੰਤ ਘਟਾਈ ਜਾਣੀ ਚਾਹੀਦੀ ਹੈ। ਲੋਕਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਹਰ ਇੱਕ ਦਸਤਖਤ ਮਹੱਤਵਪੂਰਨ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਈ-20 ਪੈਟਰੋਲ ਦੇਸ਼ ਭਰ ਵਿੱਚ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਹੈ। ਵਾਹਨਾਂ ਦੀ ਮਾਈਲੇਜ ਘਟ ਗਈ ਹੈ ਅਤੇ ਲੋਕ ਕੇਂਦਰ ਸਰਕਾਰ ਦੇ ਸਾਹਮਣੇ ਇਸ ਮੁੱਦੇ ਨੂੰ ਲਗਾਤਾਰ ਉਠਾ ਰਹੇ ਹਨ। ਬਦਕਿਸਮਤੀ ਨਾਲ, ਜਨਤਾ ਦੀ ਵਧਦੀ ਚਿੰਤਾ ਦੇ ਬਾਵਜੂਦ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਦਾ ਨੋਟਿਸ ਲੈਣ ਵਿੱਚ ਅਸਫਲ ਰਹੀ ਹੈ।

ਇਸ ਦੀ ਬਜਾਏ, ਵਾਹਨ ਮਾਲਕਾਂ ਵਿੱਚ ਚਿੰਤਾ ਵਧ ਰਹੀ ਹੈ ਕਿਉਂਕਿ ਲੋਕਾਂ ਨੂੰ ਡਰ ਹੈ ਕਿ ਉਨ੍ਹਾਂ ਦੀ ਮਿਹਨਤ ਦੀ ਕਮਾਈ ਨਾਲ ਖਰੀਦੇ ਵਾਹਨਾਂ ਦੇ ਇੰਜਣਾਂ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ।" ਉਨ੍ਹਾਂ ਜ਼ਿਕਰ ਕੀਤਾ, "ਅਰਵਿੰਦ ਕੇਜਰੀਵਾਲ ਖੁਦ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮੈਦਾਨ ਵਿੱਚ ਉਤਰੇ। ਇੱਕ ਵਾਹਨ ਰਿਪੇਅਰ ਗੈਰੇਜ ਦੇ ਦੌਰੇ ਦੌਰਾਨ ਉਨ੍ਹਾਂ ਨੇ ਖਰਾਬ ਹੋਏ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਅਤੇ ਜਨਤਾ ਵਿੱਚ ਭਾਰੀ ਰੋਸ ਦੇਖਿਆ।

ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਤੁਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਦੇ ਦਖਲ ਦੇਣ ਦੀ ਅਪੀਲ ਕੀਤੀ। ਕੀ ਕੇਂਦਰ ਸਰਕਾਰ ਉਦੋਂ ਹੀ ਜਾਗੇਗੀ ਜਦੋਂ ਵਾਹਨਾਂ ਦੇ ਨੁਕਸਾਨ ਦਾ ਪੱਧਰ ਪ੍ਰਧਾਨ ਮੰਤਰੀ ਦੇ ਨੋਟਿਸ ਵਿੱਚ ਆਵੇਗਾ?" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਖਪਤਕਾਰਾਂ ਨੂੰ ਇਹ ਚੋਣ ਕਰਨ ਦਾ ਬਦਲ ਦਿੱਤਾ ਜਾਣਾ ਚਾਹੀਦਾ ਹੈ ਕਿ ਉਹ ਕਿਸ ਕਿਸਮ ਦਾ ਪੈਟਰੋਲ ਖਰੀਦਣਾ ਚਾਹੁੰਦੇ ਹਨ। ਦੋਵਾਂ ਨੂੰ ਇੱਕੋ ਕੀਮਤ 'ਤੇ ਵੇਚਣ ਦੀ ਬਜਾਏ ਈ-20 ਪੈਟਰੋਲ ਦੀ ਕੀਮਤ ਸ਼ੁੱਧ ਪੈਟਰੋਲ ਨਾਲੋਂ ਘੱਟ ਹੋਣੀ ਚਾਹੀਦੀ ਹੈ।

ਇੱਕੋ ਕੀਮਤ ਵਸੂਲਣ ਨਾਲ ਵੱਡੀਆਂ ਤੇਲ ਕੰਪਨੀਆਂ ਨੂੰ ਫਾਇਦਾ ਹੁੰਦਾ ਹੈ ਜਦੋਂ ਕਿ ਆਮ ਖਪਤਕਾਰਾਂ 'ਤੇ ਬੇਲੋੜਾ ਵਿੱਤੀ ਬੋਝ ਪੈਂਦਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ ਆਨਲਾਈਨ ਪਟੀਸ਼ਨ ਦੇਸ਼ ਦੇ ਹਰ ਨਾਗਰਿਕ ਦੀ ਲੜਾਈ ਹੈ। ਹਰ ਕਿਸੇ ਨੂੰ ਇਸ ਮੁੱਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ ਕਿਉਂਕਿ ਇਹ ਸਿੱਧੇ ਤੌਰ 'ਤੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਭਾਵਿਤ ਕਰਦਾ ਹੈ।

ਮੈਂ ਲੋਕਾਂ ਨੂੰ ਆਨਲਾਈਨ ਪਟੀਸ਼ਨ 'ਤੇ ਦਸਤਖਤ ਕਰਨ ਦੀ ਅਪੀਲ ਕਰਦਾ ਹਾਂ। ਇੱਕਜੁੱਟ ਹੋ ਕੇ ਕੀਤਾ ਸੰਘਰਸ਼ ਕੇਂਦਰ ਸਰਕਾਰ ਨੂੰ ਜਗਾ ਸਕਦਾ ਹੈ ਅਤੇ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰ ਸਕਦਾ ਹੈ। ਕੇਂਦਰ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨਾ ਸਮੇਂ ਦੀ ਮੁੱਖ ਲੋੜ ਹੈ।"

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD