Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ ਕੀਤੀਆਂ ਪੂਰੀਆਂ: ਕੁਲਵੰਤ ਸਿੰਘ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 16 Jul 2026

Last updated on: Jul 17, 2026, 11:31 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਰਕਾਰ ਦੇ ਕੰਮਕਾਜ ਬਾਰੇ ਲੋਕਾਂ ਦੇ ਵਿਚਾਰ ਜਾਣਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮਾਂ ਤਹਿਤ ਹਲਕਾ ਮੋਹਾਲੀ ਵਿੱਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਦੇਖਣ ਨੂੰ ਮਿਲ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨਾਲ ਗੱਲਬਾਤ ਲਈ ਹੋਣ ਵਾਲੀਆਂ ਇਕੱਤਰਤਾਵਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋ ਰਹੇ ਹਨ।

ਇਸੇ ਲੜੀ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਤੰਗੋਰੀ ਅਤੇ ਦੈੜੀ ਦੇ ਵਸਨੀਕਾਂ ਦੇ ਰੂਬਰੂ ਹੋਏ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਸਬੰਧੀ ਲੋਕਾਂ ਦੇ ਵਿਚਾਰ ਸੁਣੇ ਅਤੇ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਅਤੇ ਦਿੱਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਹੁਣ ਸਰਕਾਰ ਦੀ ਕਾਰਗੁਜ਼ਾਰੀ ਵਿਰੁੱਧ ਬੋਲਣ ਲਈ ਕੋਈ ਮੁੱਦਾ ਨਹੀਂ ਬਚਿਆ।

ਉਨ੍ਹਾਂ ਕਿਹਾ ਕਿ ਸਰਕਾਰ ਬਣਦੇ ਹੀ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਅਤੇ ਹੁਣ ਤੱਕ ਲਗਭਗ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਗਿਣਤੀ ਆਉਣ ਵਾਲੇ ਸਮੇਂ ਵਿੱਚ 80 ਹਜ਼ਾਰ ਤੱਕ ਪਹੁੰਚੇਗੀ ਅਤੇ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਸਿਰਫ਼ ਮੈਰਿਟ ਦੇ ਆਧਾਰ 'ਤੇ ਨਿਯੁਕਤੀਆਂ ਦਿੱਤੀਆਂ ਗਈਆਂ ਹਨ।

ਵਿਧਾਇਕ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ, ਜਿਸ ਦਾ ਲਾਭ ਲੈਂਦਿਆਂ ਅੱਜ ਪੰਜਾਬ ਦੇ ਲਗਭਗ 85 ਫ਼ੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਸੁਧਾਰ ਲਈ ਪੰਜਾਬ ਭਰ ਵਿੱਚ 1000 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਮਰੀਜ਼ਾਂ ਨੂੰ ਮੁਫ਼ਤ ਜਾਂਚ, ਦਵਾਈਆਂ ਅਤੇ ਲੋੜੀਂਦੇ ਟੈਸਟ ਮੁਹੱਈਆ ਕਰਵਾਏ ਜਾਂਦੇ ਹਨ। 

ਇਸ ਤੋਂ ਇਲਾਵਾ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਸੁਰੱਖਿਆ ਦਿੱਤੀ ਜਾ ਰਹੀ ਹੈ। ਸਿੱਖਿਆ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਮਾਹੌਲ ਨੂੰ ਬਿਹਤਰ ਬਣਾਉਣ ਲਈ ਅਧਿਆਪਕਾਂ ਨੂੰ ਵਿਦੇਸ਼ੀ ਸਿੱਖਿਆ ਪ੍ਰਣਾਲੀਆਂ ਦਾ ਅਧਿਐਨ ਕਰਨ ਲਈ ਭੇਜਿਆ ਗਿਆ, ਸਕੂਲਾਂ ਵਿੱਚ ਲੋੜੀਂਦਾ ਸਟਾਫ਼ ਭਰਤੀ ਕੀਤਾ ਗਿਆ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਫ਼ੀਸਾਂ ਵਿੱਚ ਮਨਮਾਨਾ ਵਾਧਾ ਰੋਕਿਆ ਗਿਆ ਹੈ ਅਤੇ ਹੁਣ ਕੋਈ ਵੀ ਪ੍ਰਾਈਵੇਟ ਸਕੂਲ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕਦਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ 1000 ਅਤੇ 1500 ਰੁਪਏ ਵਾਲੀ ਸਕੀਮ ਵੀ ਲਾਗੂ ਕਰ ਦਿੱਤੀ ਗਈ ਹੈ ਅਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਕਮ ਆਉਣੀ ਸ਼ੁਰੂ ਹੋ ਚੁੱਕੀ ਹੈ, ਜੋ ਹਰ ਮਹੀਨੇ ਜਾਰੀ ਰਹੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਅਕਵਿੰਦਰ ਸਿੰਘ ਗੋਸਲ, ਅਮਨਦੀਪ ਸਿੰਘ, ਬਲਜੀਤ ਸਿੰਘ, ਨਿਰਵੈਰ ਸਿੰਘ, ਨਵਰਿੰਦਰ ਸਿੰਘ, ਗੁਰਸ਼ਰਨ ਸਿੰਘ ਧਾਲੀਵਾਲ, ਹਰਪਾਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD