Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਵੰਤ ਸਿੰਘ ਦੀ ਅਗਵਾਈ ਹੇਠ 3 ਬੱਸਾਂ ਰਵਾਨਾ

ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਹਲਕੇ ਤੋਂ ਰੋਜ਼ਾਨਾ 6 ਬੱਸਾਂ ਰਵਾਨਾ ਕਰਨ ਦਾ ਟੀਚਾ : ਕੁਲਵੰਤ ਸਿੰਘ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Jul 2026

Last updated on: Jul 17, 2026, 16:18 IST

ਪੰਜਾਬ ਸਰਕਾਰ ਦੀ ਲੋਕ ਭਲਾਈ ਵਾਲੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਐਸ ਏ ਐਸ ਨਗਰ (ਮੋਹਾਲੀ) ਤੋਂ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਰਧਾਲੂਆਂ ਨਾਲ ਭਰੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਪਿੰਡ ਗੀਗੇ ਮਾਜਰਾ ਵਿਖੇ ਬੱਸਾਂ ਨੂੰ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਇੱਕੋ ਪਿੰਡ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਇਸ ਯੋਜਨਾ ਤਹਿਤ ਰਵਾਨਾ ਹੋਈਆਂ ਹਨ, ਜੋ ਕਿ ਖੇਤਰ ਦੇ ਲੋਕਾਂ ਦੇ ਉਤਸ਼ਾਹ ਅਤੇ ਯੋਜਨਾ ਦੀ ਲੋਕਪ੍ਰਿਯਤਾ ਦਾ ਪ੍ਰਤੀਕ ਹੈ। 

ਉਨ੍ਹਾਂ ਦੱਸਿਆ ਕਿ ਤੀਜੀ ਬੱਸ ਪਿੰਡ ਗਿੱਦੜਪੁਰ ਤੋਂ ਰਵਾਨਾ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਸ਼ੁਰੂ ਕੀਤੀ ਗਈ ਇਹ ਯੋਜਨਾ ਬਹੁਤ ਸਫ਼ਲਤਾਪੂਰਵਕ ਚੱਲ ਰਹੀ ਹੈ। 

ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ ਹਲਕੇ ਵਿੱਚੋਂ ਸਿਰਫ਼ ਇੱਕ ਬੱਸ ਰਵਾਨਾ ਕੀਤੀ ਜਾਂਦੀ ਸੀ, ਪਰ ਸ਼ਰਧਾਲੂਆਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਪਹਿਲਾਂ ਦੋ ਅਤੇ ਹੁਣ ਤਿੰਨ ਬੱਸਾਂ ਰੋਜ਼ਾਨਾ ਰਵਾਨਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਬੱਸ ਵਿੱਚ ਮੈਡੀਕਲ ਟੀਮ ਅਤੇ ਗਾਈਡ ਦੀ ਵਿਵਸਥਾ ਕੀਤੀ ਜਾਂਦੀ ਹੈ। 

ਇਸ ਤੋਂ ਇਲਾਵਾ ਰਹਿਣ ਲਈ ਏਅਰ ਕੰਡੀਸ਼ਨਡ ਹੋਟਲਾਂ ਵਿੱਚ ਕਮਰੇ ਬੁੱਕ ਕਰਵਾਏ ਜਾਂਦੇ ਹਨ ਅਤੇ ਖਾਣ-ਪੀਣ ਦਾ ਸਮੁੱਚਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਜਿੱਥੋਂ ਬੱਸ ਵਿੱਚ ਬਿਠਾਇਆ ਜਾਂਦਾ ਹੈ, ਯਾਤਰਾ ਪੂਰੀ ਹੋਣ ਉਪਰੰਤ ਉੱਥੇ ਹੀ ਸੁਰੱਖਿਅਤ ਵਾਪਸ ਉਤਾਰਿਆ ਜਾਂਦਾ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰਿਦੁਆਰ ਅਤੇ ਖਾਟੂ ਸ਼ਿਆਮ ਸਮੇਤ ਹੋਰ ਧਾਰਮਿਕ ਸਥਾਨਾਂ ਲਈ ਵੀ ਬੱਸਾਂ ਚਲਾਈਆਂ ਜਾਣਗੀਆਂ। 

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸ਼ਰਧਾਲੂਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਨੂੰ ਦੇਖਦਿਆਂ ਮੋਹਾਲੀ ਹਲਕੇ ਤੋਂ ਰੋਜ਼ਾਨਾ ਛੇ ਬੱਸਾਂ ਤੱਕ ਰਵਾਨਾ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਇਸ ਯੋਜਨਾ ਨੂੰ ਲੈ ਕੇ ਸੀਨੀਅਰ ਸਿਟੀਜ਼ਨਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ, ਜਿਸ ਕਾਰਨ ਰੋਜ਼ਾਨਾ ਸ਼ਰਧਾਲੂ ਧਾਰਮਿਕ ਯਾਤਰਾਵਾਂ ਕਰਕੇ ਆਪਣੇ ਘਰਾਂ ਨੂੰ ਪਰਤ ਰਹੇ ਹਨ।

ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇੱਕ, ਫਿਰ ਦੋ ਅਤੇ ਹੁਣ ਤਿੰਨ ਬੱਸਾਂ ਮੋਹਾਲੀ ਹਲਕੇ ਤੋਂ ਰਵਾਨਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਪਹਿਲੀ ਵਾਰ ਇੱਕੋ ਪਿੰਡ ਤੋਂ ਦੋ ਬੱਸਾਂ ਰਾਹੀਂ ਸ਼ਰਧਾਲੂਆਂ ਦਾ ਜਥਾ ਇਸ ਯਾਤਰਾ ਲਈ ਰਵਾਨਾ ਕੀਤਾ ਗਿਆ ਹੈ।

ਇਸ ਮੌਕੇ ਸਤਨਾਮ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਰਣਦੀਪ ਸਿੰਘ ਮਟੌਰ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਨਰਿੰਦਰ ਪਾਲ ਸਿੰਘ ਧਾਲੀਵਾਲ, ਬਲਜੀਤ ਸਿੰਘ ਅਤੇ ਪ੍ਰਗਟ ਸਿੰਘ ਵੀ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD