Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲੌਂਗੀ ਵਿੱਚ ਪਾਣੀ ਦਾ ਗੰਭੀਰ ਸੰਕਟ: ਲੋਕ ਟੈਂਕਰਾਂ ਦੇ ਸਹਾਰੇ

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਦੌਰਾ, ਤੁਰੰਤ ਹੱਲ ਦੀ ਮੰਗ

Kuljit Singh Bedi, Mohali Municipal Corporation, SAS Nagar, Mohali, Sahibzada Ajit Singh Nagar, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਮੋਹਾਲੀ , 17 Jul 2026

Last updated on: Jul 17, 2026, 17:39 IST

ਮੋਹਾਲੀ ਨਾਲ ਲੱਗਦੇ ਬਲੌਂਗੀ ਪਿੰਡ ਵਿੱਚ ਪੀਣ ਵਾਲੇ ਪਾਣੀ ਦਾ ਸੰਕਟ ਦਿਨੋਂ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਪਿੰਡ ਦੇ ਕਈ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। 

ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਲੋਕਾਂ ਕੋਲ ਨਹਾਉਣ ਤਾਂ ਦੂਰ, ਆਟਾ ਗੁੰਨਣ ਅਤੇ ਘਰੇਲੂ ਲੋੜਾਂ ਲਈ ਵੀ ਪਾਣੀ ਉਪਲਬਧ ਨਹੀਂ ਹੈ। ਮਜਬੂਰੀ ਵੱਸ ਲੋਕ ਮਹਿੰਗੇ ਭਾਅ 'ਤੇ ਪ੍ਰਾਈਵੇਟ ਟੈਂਕਰਾਂ ਰਾਹੀਂ ਪਾਣੀ ਮੰਗਵਾ ਰਹੇ ਹਨ। ਇਸ ਗੰਭੀਰ ਸਥਿਤੀ ਦਾ ਜਾਇਜ਼ਾ ਲੈਣ ਲਈ ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਬਲੌਂਗੀ ਪਹੁੰਚੇ ਅਤੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। 

ਉਨ੍ਹਾਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹਾਲਾਤ ਦਾ ਜਾਇਜ਼ਾ ਲਿਆ। ਵਸਨੀਕਾਂ ਨੇ ਦੱਸਿਆ ਕਿ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਵਿੱਚ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਲੋਕਾਂ ਨੇ ਦੋਸ਼ ਲਗਾਇਆ ਕਿ ਉਹ ਨਗਰ ਨਿਗਮ ਅਤੇ ਪ੍ਰਸ਼ਾਸਨ ਦੇ ਦਫ਼ਤਰਾਂ ਦੇ ਚੱਕਰ ਲਗਾ ਰਹੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇੱਕ ਪਾਸੇ ਪੰਚਾਇਤ ਜ਼ਿੰਮੇਵਾਰੀ ਤੋਂ ਪਾਸਾ ਵੱਟ ਰਹੀ ਹੈ ਅਤੇ ਦੂਜੇ ਪਾਸੇ ਨਗਰ ਨਿਗਮ ਇਹ ਕਹਿ ਕੇ ਪੱਲਾ ਝਾੜ ਰਿਹਾ ਹੈ ਕਿ ਇਲਾਕੇ ਦਾ ਪੂਰਾ ਟੇਕਓਵਰ ਹਾਲੇ ਨਹੀਂ ਹੋਇਆ। 

ਇਸ ਕਾਰਨ ਲੋਕ ਦੋ ਵਿਭਾਗਾਂ ਦੇ ਵਿਚਕਾਰ ਫਸ ਕੇ ਰਹਿ ਗਏ ਹਨ ਅਤੇ ਉਨ੍ਹਾਂ ਦੀ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਨਿਕਲ ਰਿਹਾ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਵੀ ਨਗਰ ਨਿਗਮ ਨੂੰ ਇਸ ਸੰਬੰਧੀ ਲਿਖਤੀ ਰੂਪ ਵਿੱਚ ਜਾਣੂ ਕਰਵਾ ਚੁੱਕੇ ਹਨ, ਪਰ ਹਾਲਾਤ ਵਿੱਚ ਕੋਈ ਸੁਧਾਰ ਨਹੀਂ ਆਇਆ। 

ਉਨ੍ਹਾਂ ਕਿਹਾ ਕਿ ਇੰਨੀ ਭਿਆਨਕ ਗਰਮੀ ਵਿੱਚ ਲੋਕਾਂ ਨੂੰ ਪਾਣੀ ਵਰਗੀ ਬੁਨਿਆਦੀ ਸਹੂਲਤ ਤੋਂ ਵਾਂਝਾ ਰੱਖਣਾ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਹੈ। ਬਲੌਂਗੀ ਦੇ ਵੱਡੇ ਹਿੱਸੇ ਵਿੱਚ ਰਹਿਣ ਵਾਲੇ ਲੋਕ ਛੋਟੀਆਂ-ਛੋਟੀਆਂ ਨੌਕਰੀਆਂ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦੇ ਹਨ ਅਤੇ ਹੁਣ ਉਨ੍ਹਾਂ ਨੂੰ ਆਪਣੀ ਆਮਦਨ ਦਾ ਵੱਡਾ ਹਿੱਸਾ ਪਾਣੀ ਦੇ ਟੈਂਕਰਾਂ 'ਤੇ ਖਰਚਣਾ ਪੈ ਰਿਹਾ ਹੈ।

ਬੇਦੀ ਨੇ ਕਿਹਾ ਕਿ ਟੈਂਕਰਾਂ ਰਾਹੀਂ ਆਉਣ ਵਾਲੇ ਪਾਣੀ ਦੀ ਗੁਣਵੱਤਾ ਅਤੇ ਸਫ਼ਾਈ ਦੀ ਕੋਈ ਗਰੰਟੀ ਨਹੀਂ ਹੁੰਦੀ। ਅਜਿਹੇ ਵਿੱਚ ਲੋਕਾਂ ਦੀ ਸਿਹਤ ਵੀ ਖ਼ਤਰੇ ਵਿੱਚ ਪੈ ਸਕਦੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਇਲਾਕੇ ਵਿੱਚ ਡਾਇਰੀਆ ਦੇ ਮਾਮਲੇ ਪਹਿਲਾਂ ਹੀ ਵੱਧ ਰਹੇ ਹਨ ਅਤੇ ਰੋਜ਼ਾਨਾ ਕਈ ਮਰੀਜ਼ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ਪਹੁੰਚ ਰਹੇ ਹਨ। 

ਜੇਕਰ ਦੂਸ਼ਿਤ ਪਾਣੀ ਦੀ ਵਰਤੋਂ ਜਾਰੀ ਰਹੀ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਬੁਨਿਆਦੀ ਜ਼ਿੰਮੇਵਾਰੀ ਹੈ। ਜੇਕਰ ਸਰਕਾਰ ਇਸ ਜ਼ਰੂਰੀ ਸੇਵਾ ਨੂੰ ਵੀ ਯਕੀਨੀ ਨਹੀਂ ਬਣਾ ਸਕਦੀ ਤਾਂ ਲੋਕਾਂ ਦਾ ਸਰਕਾਰੀ ਪ੍ਰਬੰਧ 'ਤੇ ਭਰੋਸਾ ਕਮਜ਼ੋਰ ਹੋਣਾ ਸੁਭਾਵਿਕ ਹੈ।

ਸਾਬਕਾ ਡਿਪਟੀ ਮੇਅਰ ਨੇ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਅਪੀਲ ਕੀਤੀ ਕਿ ਬਲੌਂਗੀ ਦੇ ਪਾਣੀ ਸੰਕਟ ਨੂੰ ਤੁਰੰਤ ਹੱਲ ਕਰਨ ਲਈ ਜੰਗੀ ਪੱਧਰ 'ਤੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਯਮਤ ਸਪਲਾਈ ਬਹਾਲ ਕੀਤੀ ਜਾਵੇ, ਖਰਾਬ ਪ੍ਰਬੰਧਾਂ ਨੂੰ ਤੁਰੰਤ ਠੀਕ ਕੀਤਾ ਜਾਵੇ ਅਤੇ ਜਦੋਂ ਤੱਕ ਸਮੱਸਿਆ ਦਾ ਸਥਾਈ ਹੱਲ ਨਹੀਂ ਹੁੰਦਾ, ਉਦੋਂ ਤੱਕ ਸਾਫ਼ ਅਤੇ ਸੁਰੱਖਿਅਤ ਪਾਣੀ ਦੇ ਟੈਂਕਰ ਸਰਕਾਰੀ ਪੱਧਰ 'ਤੇ ਮੁਹੱਈਆ ਕਰਵਾਏ ਜਾਣ।

ਬੇਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀ ਇਸ ਜਾਇਜ਼ ਅਤੇ ਬੁਨਿਆਦੀ ਮੰਗ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਪਣੇ ਹੱਕ ਲਈ ਸੜਕਾਂ 'ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਅਜਿਹੀ ਕਿਸੇ ਵੀ ਸਥਿਤੀ ਲਈ ਪੂਰੀ ਜ਼ਿੰਮੇਵਾਰੀ ਮੋਹਾਲੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

 

Tags: Kuljit Singh Bedi , Mohali Municipal Corporation , SAS Nagar , Mohali , Sahibzada Ajit Singh Nagar , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD