Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਧਾਨ ਮੰਤਰੀ ਨੇ ਜੀਂਦ ਤੋਂ 14,721 ਕਰੋੜ ਰੁਪਏ ਦੀ ਲਾਗਤ ਵਾਲੇ 9 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਬਾਲਣ ਅਧਾਰਤ ਟ੍ਰੇਨ ਨੂੰ ਦਿਖਾਈ ਹਰੀ ਝੰਡੀ, ਇਸ ਇਤਿਹਾਸਕ ਪਹਿਲ ਨਾਲ ਹਰਿਆਣਾ ਬਣਿਆ ਹਰਿਤ ਆਵਾਜਾਈ ਕ੍ਰਾਂਤੀ ਦਾ ਮੋਹਰੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi , Nayab Singh Saini, Haryana, Chief Minister of Haryana, BJP Haryana, Haryana News, Latest Haryana News, Jind, Jind Latest News, Ashwini Vaishnaw, Prof Ashim Kumar Ghosh

5 Dariya News

5 Dariya News

5 Dariya News

ਜੀਂਦ , 17 Jul 2026

Last updated on: Jul 18, 2026, 11:05 IST

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਜੀਂਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਉਲ ਅਧਾਰਤ ਯਾਤਰੀ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਸਮੇਤ 14,721 ਕਰੋੜ ਰੁਪਏ ਦੀ ਲਾਗਤ ਵਾਲੇ 9 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਉਲ ਅਧਾਰਤ ਟ੍ਰੇਨ ਦੀ ਸ਼ੁਰੂਆਤ ਦੀ ਇਸ ਇਤਿਹਾਸਕ ਪਹਿਲ ਨਾਲ ਹਰਿਆਣਾ ਹਰਿਤ ਆਵਾਜਾਈ ਕ੍ਰਾਂਤੀ ਦਾ ਮੋਹਰੀ ਬਣ ਗਿਆ ਹੈ।

ਸੜਕ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੌਰੇ ਦੌਰਾਨ ਲਗਭਗ 9681 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਦਿੱਲੀ-ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਹਰਿਆਣਾ ਖੰਡ ਰਾਸ਼ਟਰ ਨੂੰ ਸਮਰਪਿਤ ਕੀਤਾ। ਰਾਸ਼ਟਰੀ ਰਾਜਧਾਨੀ ਨੂੰ ਜੰਮੂ-ਕਸ਼ਮੀਰ ਨਾਲ ਜੋੜਨ ਵਾਲਾ ਇਹ ਐਕਸਪ੍ਰੈਸਵੇਅ ਤੇਜ਼, ਸੁਰੱਖਿਅਤ ਅਤੇ ਨਿਰਵਿਘਨ ਸੜਕੀ ਸੰਪਰਕ ਪ੍ਰਦਾਨ ਕਰਨ ਵਾਲੀ ਦੇਸ਼ ਦੀ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਇਸ ਦੇ ਸ਼ੁਰੂ ਹੋਣ ਨਾਲ ਹਰਿਆਣਾ ਦੇ ਕਈ ਜ਼ਿਲ੍ਹਿਆਂ ਦੀ ਕਨੈਕਟੀਵਿਟੀ ਬਿਹਤਰ ਹੋਵੇਗੀ, ਸਫ਼ਰ ਦੇ ਸਮੇਂ ਵਿੱਚ ਕਮੀ ਆਵੇਗੀ ਅਤੇ ਵਪਾਰ, ਉਦਯੋਗ, ਸੈਰ-ਸਪਾਟਾ ਅਤੇ ਮਾਲ ਆਵਾਜਾਈ ਨੂੰ ਨਵੀਂ ਗਤੀ ਮਿਲੇਗੀ।

ਨਾਲ ਹੀ, ਪ੍ਰਧਾਨ ਮੰਤਰੀ ਨੇ ਲਗਭਗ 1184 ਕਰੋੜ ਰੁਪਏ ਦੀ ਲਾਗਤ ਨਾਲ ਬਣੇ 33.81 ਕਿਲੋਮੀਟਰ ਲੰਬੇ ਅੰਬਾਲਾ-ਕਾਲਾ ਅੰਬ ਨੈਸ਼ਨਲ ਹਾਈ-ਵੇ ਦਾ ਵੀ ਉਦਘਾਟਨ ਕੀਤਾ। ਇਸ ਰਾਸ਼ਟਰੀ ਰਾਜਮਾਰਗ ਦੇ ਚਾਲੂ ਹੋਣ ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰੀ ਭਾਰਤ ਦੇ ਹੋਰ ਖੇਤਰਾਂ ਵਿਚਕਾਰ ਸੜਕੀ ਸੰਪਰਕ ਹੋਰ ਵੀ ਸੁਖਾਲਾ ਹੋਵੇਗਾ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਦੁਆਰਾ ਲਗਭਗ 1606 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ 40.60 ਕਿਲੋਮੀਟਰ ਲੰਬੇ ਜੀਂਦ-ਗੋਹਾਣਾ ਨੈਸ਼ਨਲ ਹਾਈ-ਵੇ ਦਾ ਉਦਘਾਟਨ ਕੀਤਾ ਗਿਆ।

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ 135 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ 24.27 ਕਿਲੋਮੀਟਰ ਲੰਬਾਈ ਦੇ ਹਾਂਸੀ-ਬਰਵਾਲਾ ਨੈਸ਼ਨਲ ਹਾਈ-ਵੇ ਦਾ ਨੀਂਹ ਪੱਥਰ ਵੀ ਰੱਖਿਆ। ਇਨ੍ਹਾਂ ਸੜਕੀ ਪ੍ਰੋਜੈਕਟਾਂ ਨਾਲ ਖੇਤਰੀ ਅਤੇ ਅੰਤਰ-ਜ਼ਿਲ੍ਹਾ ਸੰਪਰਕ ਹੋਰ ਮਜ਼ਬੂਤ ਹੋਵੇਗਾ, ਜਿਸ ਨਾਲ ਯਾਤਰੀਆਂ ਨੂੰ ਸੁਰੱਖਿਅਤ, ਸੁਖਾਲਾ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ।

ਕੁਰੂਕਸ਼ੇਤਰ ਐਲੀਵੇਟਿਡ ਰੇਲਵੇ ਟ੍ਰੈਕ ਦਾ ਉਦਘਾਟਨ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕੁਰੂਕਸ਼ੇਤਰ ਵਿੱਚ 372 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਐਲੀਵੇਟਿਡ ਰੇਲਵੇ ਟ੍ਰੈਕ ਦਾ ਵੀ ਉਦਘਾਟਨ ਕੀਤਾ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸ਼ਹਿਰ ਵਿੱਚ ਲੰਬੇ ਸਮੇਂ ਤੋਂ ਰੇਲਵੇ ਫਾਟਕਾਂ 'ਤੇ ਲੱਗਣ ਵਾਲੇ ਜਾਮ ਤੋਂ ਰਾਹਤ ਮਿਲੇਗੀ, ਸੜਕੀ ਆਵਾਜਾਈ ਵਧੇਰੇ ਸੁਖਾਲੀ ਹੋਵੇਗੀ ਅਤੇ ਰੇਲ ਅਤੇ ਸੜਕ ਦੋਵਾਂ ਦੀ ਸੰਚਾਲਨ ਸਮਰੱਥਾ ਵਿੱਚ ਵਾਧਾ ਹੋਵੇਗਾ। ਇਹ ਪ੍ਰੋਜੈਕਟ ਆਧੁਨਿਕ ਸ਼ਹਿਰੀ ਆਵਾਜਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਭਿਵਾਨੀ ਅਤੇ ਕੋਰੀਆਵਾਸ ਦੇ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ

ਸਿਹਤ ਖੇਤਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਲਗਭਗ 594 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ ਪੰਡਿਤ ਨੇਕੀ ਰਾਮ ਸ਼ਰਮਾ ਸਰਕਾਰੀ ਮੈਡੀਕਲ ਕਾਲਜ, ਭਿਵਾਨੀ ਅਤੇ ਲਗਭਗ 844 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ ਮਹਾਰਿਸ਼ੀ ਚਯਵਨ ਮੈਡੀਕਲ ਕਾਲਜ ਅਤੇ ਰਾਓ ਤੁਲਾਰਾਮ ਹਸਪਤਾਲ, ਕੋਰੀਆਵਾਸ (ਨਾਰਨੌਲ) ਦਾ ਉਦਘਾਟਨ ਕੀਤਾ। 

ਇਨ੍ਹਾਂ ਸੰਸਥਾਵਾਂ ਦੇ ਸ਼ੁਰੂ ਹੋਣ ਨਾਲ ਹਰਿਆਣਾ ਵਿੱਚ ਮਿਆਰੀ ਡਾਕਟਰੀ ਸਿੱਖਿਆ ਦਾ ਵਿਸਤਾਰ ਹੋਵੇਗਾ, ਐਮ.ਬੀ.ਬੀ.ਐਸ ਸੀਟਾਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ ਅਤੇ ਖੇਤਰ ਦੇ ਲੋਕਾਂ ਨੂੰ ਆਪਣੇ ਜ਼ਿਲ੍ਹੇ ਅਤੇ ਆਸਪਾਸ ਹੀ ਬਿਹਤਰ ਸਿਹਤ ਸੇਵਾਵਾਂ ਉਪਲਬਧ ਹੋ ਸਕਣਗੀਆਂ। ਨਾਲ ਹੀ, ਮਾਹਿਰ ਡਾਕਟਰਾਂ ਦੀ ਉਪਲਬਧਤਾ ਵਧੇਗੀ ਅਤੇ ਪ੍ਰਦੇਸ਼ ਦੀ ਸਿਹਤ ਵਿਵਸਥਾ ਨੂੰ ਨਵੀਂ ਮਜ਼ਬੂਤੀ ਮਿਲੇਗੀ।

ਸਿੱਖ ਅਜਾਇਬ ਘਰ ਦਾ ਰੱਖਿਆ ਨੀਂਹ ਪੱਥਰ

ਹਰਿਆਣਾ ਦੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਭਵਿੱਖ ਦੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਦਿਸ਼ਾ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕੁਰੂਕਸ਼ੇਤਰ ਵਿੱਚ ਸਿੱਖ ਅਜਾਇਬ ਘਰ ਦਾ ਨੀਂਹ ਪੱਥਰ ਵੀ ਰੱਖਿਆ। ਲਗਭਗ 164 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਅਜਾਇਬ ਘਰ ਸਿੱਖ ਇਤਿਹਾਸ, ਗੁਰੂਆਂ ਦੀਆਂ ਸਿੱਖਿਆਵਾਂ, ਬਹਾਦਰੀ, ਕੁਰਬਾਨੀ ਅਤੇ ਭਾਰਤੀ ਸੱਭਿਆਚਾਰ ਵਿੱਚ ਸਿੱਖ ਭਾਈਚਾਰੇ ਦੇ ਅਮੁੱਲ ਯੋਗਦਾਨ ਨੂੰ ਆਧੁਨਿਕ ਤਕਨੀਕ ਰਾਹੀਂ ਪ੍ਰਦਰਸ਼ਿਤ ਕਰੇਗਾ। ਇਸ ਨਾਲ ਕੁਰੂਕਸ਼ੇਤਰ ਦੀ ਧਾਰਮਿਕ ਅਤੇ ਸੱਭਿਆਚਾਰਕ ਪਛਾਣ ਹੋਰ ਮਜ਼ਬੂਤ ਹੋਵੇਗੀ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਇਹ ਇੱਕ ਮਹੱਤਵਪੂਰਨ ਖਿੱਚ ਦਾ ਕੇਂਦਰ ਬਣੇਗਾ।

 

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Nayab Singh Saini , Haryana , Chief Minister of Haryana , BJP Haryana , Haryana News , Latest Haryana News , Jind , Jind Latest News , Ashwini Vaishnaw , Prof Ashim Kumar Ghosh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD