Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ : ਕੇਵਲ ਸਿੰਘ ਢਿੱਲੋਂ

Narendra Modi, BJP, Bharatiya Janata Party, Prime Minister of India, Ashwini Vaishnaw, Ravneet Singh Bittu, Kewal Singh Dhillon, Ashok Mittal, Harbhajan Singh, Tarun Chugh, Jalandhar

Web Admin

Web Admin

5 Dariya News

ਜਲੰਧਰ , 17 Jul 2026

Last updated on: Jul 18, 2026, 11:21 IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿੱਚ ਕਦੇ ਵੀ ਖਾਲੀ ਹੱਥ ਨਹੀਂ ਆਏ, ਹਰ ਵਾਰ ਵਿਕਾਸ ਦੇ ਤੋਹਫੇ ਲੈ ਕੇ ਆਉਂਦੇ ਹੋ, ਅੱਜ ਵੀ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਹਨ। ਇਸ ਲਈ ਮੈਂ ਤੁਹਾਨੂੰ ਸਮੁੱਚੇ ਪੰਜਾਬ ਵਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਇਹ ਕਹਿਣਾ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ। ਉਹ ਪ੍ਰਧਾਨ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਦੌਰਾਨ ਕੀਤੇ ਗਏ ਇਕੱਠੇ ਨੂੰ ਸੰਬੋਧਨ ਕਰ ਰਹੇ ਸਨ।

ਵਪਾਰਕ ਡੀਲ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਣਕ ਅਤੇ ਦੁੱਧ ਨੂੰ ਸਮਝੌਤੇ ਤੋਂ ਬਾਹਰ ਰੱਖਦੇ ਕਿਸਾਨੀ ਹਿੱਤਾਂ ਉੱਤੇ ਪਹਿਰਾ ਦੇਣ ਲਈ ਕੇਵਲ ਸਿੰਘ ਢਿੱਲੋਂ ਨੇ ਧੰਨਵਾਦ ਕੀਤਾ। ਜਦੋਂ ਕੇਵਲ ਸਿੰਘ ਢਿੱਲੋਂ ਇਹ ਸ਼ਬਦ ਕਹਿ ਰਹੇ ਸਨ, ਤਾਂ ਕਿਸਾਨੀ ਦੇ ਹਰੇ ਰੰਗ ਵਾਲੀ ਦਸਤਾਰ ਸਜਾਈ ਨਰਿੰਦਰ ਮੋਦੀ ਵੀ ਮੁਸਕਰਾ ਰਹੇ ਸਨ। ਢਿੱਲੋਂ ਨੇ ਕਿਹਾ ਕਿ ਯੂਰਪੀਅਨ ਦੇਸ਼ਾਂ ਨਾਲ ਹੋਈ ਵਪਾਰਕ ਡੀਲ ਨਾਲ ਪੰਜਾਬ ਨੂੰ ਵੱਡਾ ਲਾਭ ਹੋਵੇਗਾ।‌

ਉਹਨਾਂ ਕਿਹਾ ਕਿ ਪੰਜਾਬ ਦੇ ਲੁਧਿਆਣੇ ਦੀ ਹੌਜ਼ਰੀ ਤੇ ਸਾਈਕਲ, ਜਲੰਧਰ ਦੇ ਸਪੋਰਟਸ ਤੇ ਲੈਦਰ, ਬਟਾਲੇ ਦੀਆਂ ਮਸ਼ੀਨਾਂ ਅਤੇ ਪੰਜਾਬ ਦੇ ਕਿਸਾਨਾਂ ਦੀ ਬਾਸਮਤੀ, ਫ਼ਲ, ਅਤੇ ਸਬਜ਼ੀਆਂ ਬਿਨਾਂ ਕਿਸੇ ਟੈਰਿਫ ਦੇ 27 ਯੂਰਪੀਅਨ ਦੇਸ਼ਾਂ ਵਿੱਚ ਜਾ ਸਕਣਗੀਆਂ। ਕੇਵਲ ਢਿੱਲੋਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਉੱਪਰ ਐਮਐਸਪੀ ਦੇਣ ਦਾ ਕੰਮ ਮੋਦੀ ਸਰਕਾਰ ਹੀ ਕਰ ਰਹੀ ਹੈ।

ਕਾਂਗਰਸ ਸਰਕਾਰ ਸਮੇਂ ਕਿਸਾਨਾਂ ਨੂੰ ਸਿਰਫ 10-15 ਰੁਪਏ ਐਮਐਸਪੀ ਵਧਾਈ ਜਾਂਦੀ ਸੀ। ਜਦਕਿ ਮੋਦੀ ਸਰਕਾਰ ਦੌਰਾਨ ਕਿਸਾਨਾਂ ਦੀ ਬਿਨਾਂ ਮੰਗਦੇ ਵੱਡਾ ਵਾਧਾ ਐਮਐਸਪੀ ਵਿੱਚ ਹੋ ਰਿਹਾ ਹੈ। ਪ੍ਰਧਾਨ ਢਿੱਲੋਂ ਨੇ ਕਿਹਾ ਕਿ ਉਹ ਖ਼ੁਦ ਕਿਸਾਨ ਦੇ ਪੁੱਤ ਹਨ, ਇਸ ਕਰਕੇ ਉਹ ਕਿਸਾਨਾਂ ਦੀਆਂ ਸਮੱਸਿਆਂਵਾਂ ਚੰਗੀ ਤਰ੍ਹਾਂ ਜਾਣਦੇ ਹਨ। ਇਸ ਕਰਕੇ ਜਿੰਨਾ ਸਮਾਂ ਪੰਜਾਬ ਦਾ ਕਿਸਾਨ ਖੁਸ਼ਹਾਲ ਨਹੀਂ ਹੁੰਦਾ ਪੰਜਾਬ ਖੁਸ਼ਹਾਲ ਸੂਬਾ ਨਹੀਂ ਬਣ‌ ਸਕਦਾ।‌

ਪੰਜਾਬ ਦੇ ਕਿਸਾਨਾਂ ਨੂੰ ਖੁਸ਼ਹਾਲ ਕਰਨ ਦਾ ਕੰਮ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਕਰ ਰਹੀ ਹੈ। ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਕਿ ਦੁਨੀਆਂ ਦੇ ਵੱਡੇ ਦੇਸ਼ ਅੱਜ ਆਰਥਿਕ ਮੰਦੀ ਦਾ ਸ਼ਿਕਾਰ ਹਨ, ਇਸ ਦੇ ਬਾਵਜੂਦ ਭਾਰਤ 7 ਫੀਸਦੀ ਦੀ ਵਿਕਾਸ ਦਰ ਨਾਲ ਵਿਸ਼ਵ ਦੀ ਪੰਜਵੀਂ ਸਭ ਤੋਂ ਵੱਡੀ ਆਰਥਿਕਤਾ ਬਣ ਚੁੱਕਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2047 ਤੱਕ ਭਾਰਤ ਨੂੰ ਵਿਕਸਿਤ ਬਣਾਉਣ ਦਾ ਸੁਪਨਾ ਵੀ ਜਲਦ ਸੱਚ ਹੋਵੇਗਾ।

ਉਹਨਾਂ ਕਿਹਾ ਕਿ 2014 ਤੋਂ ਪਹਿਲਾਂ ਭਾਰਤ ਵਿੱਚ ਸਿਰਫ ਮੋਬਾਇਲ ਬਣਾਉਣ ਦੇ ਸਿਰਫ ਦੋ ਯੂਨਿਟ ਸਨ, ਪਰ ਪ੍ਰਧਾਨ ਮੰਤਰੀ ਦੀ ਸਰਕਾਰ ਇਸਨੂੰ 300 ਤੱਕ ਲੈ ਆਈ ਹੈ। ਅਸੀਂ 2027 ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਸਰਕਾਰ-ਏ-ਖਾਲਸਾ ਵਰਗੀ ਸਰਕਾਰ ਬਣਾਵਾਂਗੇ ਅਤੇ ਪੰਜਾਬ ਨੂੰ ਨਸ਼ਾ, ਗੈਂਗਸਟਵਾਦ ਅਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਕੇ ਪੰਜਾਬ ਦੀ ਆਨ-ਬਾਨ ਅਤੇ ਸ਼ਾਨ ਬਹਾਲ ਕਰਾਂਗੇ।

’ਪੰਜਾਬ ਦੀ ਆਰਥਿਕਤਾ ਉੱਤੇ ਚਿੰਤਾ ਪ੍ਰਗਟਾਉਂਦਿਆਂ ਕੇਵਲ ਸਿੰਘ ਢਿੱਲੋ ਨੇ ਅੱਗੇ ਕਿਹਾ ਪੰਜਾਬ ਲਗਾਤਾਰ ਪੱਛੜ ਰਿਹਾ ਹੈ। ਨਸ਼ਾ, ਬੇਰੁਜ਼ਗਾਰੀ, ਗੈਂਗਸਟਰਵਾਦ ਨੇ ਪੰਜਾਬ ਨੂੰ ਨਰਕ ਬਣਾ ਛੱਡਿਆ ਹੈ। ਇਨ੍ਹਾਂ ਸਮੱਸਿਆਵਾਂ ਦਾ ਇੱਕੋ- ਇੱਕ ਹੱਲ ਹੈ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਕਰਾਰਾ ਹਮਲਾ ਕਰਦਿਆਂ ਕੇਵਲ ਢਿੱਲੋਂ ਨੇ ਕਿਹਾ ਕਿ ਪੰਜਾਬ ਨੰਬਰ ਇੱਕ ਤੋਂ 18ਵੇਂ ਨੰਬਰ ਉੱਤੇ ਚਲਾ ਗਿਆ ਜਦਕਿ ਯੂਪੀ 20ਵੇਂ ਨੰਬਰ ਤੋਂ ਦੂਜੇ ਨੰਬਰ ਉੱਤੇ ਪਹੁੰਚ ਗਿਆ।

ਇਸ ਮੌਕੇ ਬੋਲਦਿਆ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਸੰਵਿਧਾਨ ਅਤੇ ਜਮਹੂਰੀ ਕਦਰਾਂ ਕੀਮਤਾਂ ਦੀਆਂ ਧੱਜੀਆਂ ਉਡਾਉਣ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਜ਼ਰ ਲੱਗ ਗਈ ਹੈ ਅਤੇ ਪ੍ਰਧਾਨ ਮੰਤਰੀ ਹੀ ਉਤਾਰ ਸਕਦੇ ਹਨ। ਉਨ੍ਹਾਂ ਪੰਜਾਬ ਦੀਆਂ ਸਮੱਸਿਆਂ ਦੇ ਹੱਲ ਲਈ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਉੱਤੇ ਆਏ ਹਨ, ਉਹ ਪੰਜਾਬ ਲਈ ਬਹੁਤ ਹੀ ਚੁਣੌਤੀ ਭਰਿਆ ਸਮਾਂ ਹੈ। ਜਵਾਨੀ, ਕਿਸਾਨੀ, ਕਾਰੋਬਾਰੀ ਅਤੇ ਉਦਯੋਗ ਸਭ ਖ਼ਤਰੇ ਵਿੱਚ ਹਨ, ਇਸ ਬਿਪਤਾ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜਿੰਮੇਵਾਰ ਹੈ।

ਉਨ੍ਹਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਝੂਠਾ ਸਨਾਤਨੀ ਕਹਿ ਕੇ ਸੰਬੋਧਨ ਕੀਤਾ। ਸਮਾਗਮ ਨੂੰ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਮਨਪ੍ਰੀਤ ਸਿੰਘ ਬਾਦਲ, ਮਹਾਰਾਣੀ ਪ੍ਰਨੀਤ ਕੌਰ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ ਅਸ਼ੋਕ ਮਿੱਤਲ, ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ, ਸਤਨਾਮ ਸਿੰਘ ਸੰਧੂ (ਸਾਰੇ ਰਾਜ ਸਭਾ ਮੈਂਬਰ) ਨੇ ਵੀ ਸੰਬੋਧਨ ਕੀਤਾ।

 

Tags: Narendra Modi , BJP , Bharatiya Janata Party , Prime Minister of India , Ashwini Vaishnaw , Ravneet Singh Bittu , Kewal Singh Dhillon , Ashok Mittal , Harbhajan Singh , Tarun Chugh , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD